ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

VIDEO: ਸਪਨਾ ਚੌਧਰੀ ਦਾ ਕਾਂਗਰਸ ’ਚ ਸ਼ਾਮਲ ਹੋਣ ਤੋਂ ਇਨਕਾਰ

ਹਰਿਆਣਾ ਦੀ ਮਸ਼ਹੂਰ ਡਾਂਸਰ ਅਤੇ ਗਾਇਕ ਸਪਨਾ ਚੌਧਰੀ ਨੇ ਕਾਂਗਰਸ ਚ ਸ਼ਾਮਲ ਹੋਣ ਦੀਆਂ ਖ਼ਬਰਾਂ ਨੂੰ ਅੱਜ ਐਤਵਾਰ ਨੂੰ ਸਿਰੇ ਤੋਂ ਖਾਰਿਜ ਕਰ ਦਿੱਤਾ ਹੈ। ਸਪਨਾ ਨੇ ਇਕ ਪ੍ਰੈੱਸ ਕਾਨਫ਼ਰੰਸ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਉਨ੍ਹਾਂ ਦੀਆਂ ਕਿਸੇ ਪਾਰਟੀ ਚ ਸ਼ਾਮਲ ਹੋਣ ਸਬੰਧੀ ਜਿਹੜੀਆਂ ਵੀ ਤਸਵੀਰਾਂ ਸਾਹਮਣੇ ਆਈਆਂ ਹਨ, ਉਹ ਸਾਰੀਆਂ ਹੀ ਪੁਰਾਣੀਆਂ ਤਸਵੀਰਾਂ ਹਨ। ਉਨ੍ਹਾਂ ਕਿਹਾ ਕਿ ਚੋਣਾਂ ਲੜਨ ਦੀ ਮੇਰੀ ਕੋਈ ਇੱਛਾ ਨਹੀਂ ਹੈ।

 

ਸਪਨਾ ਚੌਧਰੀ ਨੇ ਕਿਹਾ ਕਿ ਮੈਂ ਕਾਂਗਰਸ ਚ ਸ਼ਾਮਲ ਨਹੀਂ ਹੋਈ ਹਾਂ ਤੇ ਪ੍ਰਿਯੰਕਾ ਗਾਂਧੀ ਵਾਡਰਾ ਦੇ ਨਾਲ ਖੜ੍ਹੇ ਹੋਣ ਵਾਲੀ ਮੇਰੀ ਤਸਵੀਰ ਪੁਰਾਣੀ ਹੈ। ਸਪਨਾ ਨੇ ਨਾਲ ਹੀ ਕਿਹਾ ਕਿ ਮੈਂ ਕਿਸੇ ਵੀ ਪਾਰਟੀ ਲਈ ਪ੍ਰਚਾਰ ਨਹੀ਼ ਕਰਾਂਗੀ।

 

ਉਨ੍ਹਾਂ ਕਿਹਾ ਕਿ ਮੇਰੀ ਹਾਲੇ ਚੋਣਾਂ ਲੜਨ ਦੀ ਉਮਰ ਵੀ ਨਹੀਂ ਹੈ, ਜੇਕਰ ਮੈਂ ਸਿਆਸਤ ਚ ਆਈ ਤਾਂ ਇਸ ਸਬੰਧੀ ਜਾਣਕਾਰੀ ਮੈਂ ਖੁੱਦ ਹੀ ਲੋਕਾਂ ਨੂੰ ਦੇ ਦੇਵਾਂਗੀ।

 

ਦੱਸਣਯੋਗ ਹੈ ਕਿ ਕਿ ਸਪਨਾ ਚੌਧਰੀ ਦੇ ਸ਼ਨਿੱਚਰਵਾਰ ਸ਼ਾਮ ਨੂੰ ਕਾਂਗਰਸ ਪਾਰਟੀ ਚ ਸ਼ਾਮਲ ਹੋਣ ਦੀਆਂ ਖ਼ਬਰਾਂ ਆਈਆਂ ਸਨ। ਦਸਿਆ ਗਿਆ ਸੀ ਕਿ ਉਨ੍ਹਾਂ ਨੇ ਦਿੱਲੀ ਚ ਉੱਤਰ ਪ੍ਰਦੇਸ਼ ਕਾਂਗਰਸ ਪ੍ਰਧਾਨ ਰਾਜ ਬੱਬਰ ਦੀ ਰਿਹਾਇਸ਼ ਵਿਖੇ ਕਾਂਗਰਸ ਦੀ ਮੈਂਬਰਸ਼ਿਪ ਲਈ ਹੈ। ਹਾਲਾਂਕਿ ਸਪਨਾ ਚੌਧਰੀ ਨੇ ਅੱਜ ਐਤਵਾਰ ਨੂੰ ਕਾਂਗਰਸ ਚ ਸ਼ਾਮਲ ਹੋਣ ਦੀਆਂ ਖ਼ਬਰਾਂ ਤੋਂ ਸਾਫ ਇਨਕਾਰ ਕਰ ਦਿੱਤਾ ਹੈ।

 

 

 

 

 

 

 

ਹਰਿਆਣਾ ਦੀ ਮਸ਼ਹੂਰ ਡਾਂਸਰ ਸਪਨਾ ਚੌਧਰੀ ਕਾਂਗਰਸ ’ਚ ਸ਼ਾਮਲ, ਇਸ ਖ਼ਬਰ ਨੂੰ ਪੜ੍ਹਨ ਲਈ ਇਸੇ ਲਾਈਨ ਤੇ ਕਲਿੱਕ ਕਰੋ।

 

.

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:sapna chaudhary says she didnot join congress