ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਕਾਂਗਰਸ ’ਚ ਸ਼ਾਮਲ ਹੋਏ ਸ਼ਤਰੂਘਨ ਸਿਨਹਾ ਪਟਨਾ ਸਾਹਿਬ ਤੋਂ ਲੜਨਗੇ ਚੋਣ

ਭਾਜਪਾ ਦੇ ਬਾਗ਼ੀ ਸੰਸਦ ਮੈਂਬਰ ਸ਼ਤਰੂਘਨ ਸਿਨਹਾ ਬੁੱਧਵਾਰ ਨੂੰ ਕਾਂਗਰਸ ਚ ਸ਼ਾਮਲ ਹੋ ਗਏ। ਕਾਂਗਰਸੀ ਬੁਆਰੇ ਰਣਦੀਪ ਸਿੰਘ ਸੂਰਜੇਵਾਲਾ ਦੀ ਮੌਜੂਦਗੀ ਚ ਉਨ੍ਹਾਂ ਨੇ ਪਾਰਟੀ ਦੀ ਮੈਂਬਰਸ਼ਿਪ ਲਈ। ਸ਼ਤਰੂਘਨ ਸਿਨਹਾ ਨੇ ਕਿਹਾ ਕਿ ਭਾਜਪਾ ਦੇ ਸਥਾਪਨਾ ਦਿਹਾੜੇ ਮੌਕੇ ਭਾਰੀ ਮਨ ਨਾਲ ਪਾਰਟੀ ਛੱਡ ਰਿਹਾ ਹਾਂ।

 

 

ਹਿੰਦੁਸਤਾਨ ਟਾਈਮਜ਼ ਪੰਜਾਬੀ ਨੂੰ ਮਿਲੀ ਜਾਣਕਾਰੀ ਮੁਤਾਬਕ ਕਾਂਗਰਸ ਨੇ ਬਿਹਾਰ ਚੋਣ ਪ੍ਰਚਾਰ ਲਈ ਜਾਰੀ ਸਟਾਰ ਪ੍ਰਚਾਰਕਾਂ ਦੀ ਸੂਚੀ ਚ ਵੀ ਸ਼ਤਰੂਘਨ ਨੂੰ ਥਾਂ ਦਿੱਤੀ ਹੈ। ਕਾਂਗਰਸ ਪਾਰਟੀ ਨੇ ਅੱਜ ਹੀ ਸਿਨਹਾ ਨੂੰ ਉਨ੍ਹਾਂ ਦੀ ਬਿਹਾਰ ਦੀ ਮੌਜੂਦਾ ਪਟਨਾ ਸਾਹਿਬ ਲੋਕ ਸਭਾ ਸੀਟ ਤੋਂ ਉਮੀਦਵਾਰ ਐਲਾਨ ਦਿੱਤਾ ਹੈ।

 

 

 

ਦੱਸਣਯੋਗ ਹੈ ਕਿ ਕਾਂਗਰਸ ਸ਼ਤਰੂਘਨ ਸਿਨਹਾ ਨੂੰ ਪਟਨਾ ਸਾਹਿਬ ਸੀਟ ਤੋਂ ਆਪਣਾ ਉਮੀਦਵਾਰ ਬਣਾ ਸਕਦੀ ਹੈ। ਇਸ ਸੀਟ ਤੋਂ ਉਹ ਲਗਾਤਾਰ ਦੋ ਵਾਰ ਭਾਜਪਾ ਦੀ ਟਿਕਟ ਤੇ ਜਿੱਤ ਚੁੱਕੇ ਹਨ। ਭਾਜਪਾ ਨੇ ਇਸ ਵਾਰ ਉਨ੍ਹਾਂ ਦੀ ਟਿਕਟ ਕੱਟ ਕੇ ਕੇਂਦਰੀ ਮੰਤਰੀ ਰਵੀਸ਼ੰਕਰ ਪ੍ਰਸਾਦ ਨੂੰ ਪਟਨਾ ਸਾਹਿਬ ਤੋਂ ਟਿਕਟ ਦਿੱਤੀ ਹੈ।

 

 

ਸ਼ਤਰੂਘਨ ਸਿਨਹਾ ਕਾਂਗਰਸ ਚ ਸ਼ਾਮਲ, ਤਸਵੀਰਾਂ ਦੇਖਣ ਲਈ ਇਸੇ ਲਾਈਨ ਤੇ ਕਲਿੱਕ ਕਰੋ

 

 

.

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Shatrughan Sinha joins congress