ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

​​​​​​​ਸਿਮਰਨਜੀਤ ਸਿੰਘ ਮਾਨ ਨੇ ਚੋਣ–ਕਮਿਸ਼ਨ ਨੂੰ ਕਿਹਾ ‘ਸਿੱਖ–ਵਿਰੋਧੀ’

​​​​​​​ਸਿਮਰਨਜੀਤ ਸਿੰਘ ਮਾਨ ਨੇ ਚੋਣ–ਕਮਿਸ਼ਨ ਨੂੰ ਕਿਹਾ ‘ਸਿੱਖ–ਵਿਰੋਧੀ’

ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਮੁਖੀ ਸਿਮਰਨਜੀਤ ਸਿੰਘ ਮਾਨ ਨੇ ਅੱਜ ਚੋਣ–ਕਮਿਸ਼ਨ ਨੂੰ ‘ਸਿੱਖ–ਵਿਰੋਧੀ’ ਕਰਾਰ ਦਿੱਤਾ ਹੈ। ਉਨ੍ਹਾਂ ਅਜਿਹਾ ਆਈਪੀਐੱਸ ਅਧਿਕਾਰੀ ਕੁੰਵਰ ਵਿਜੇ ਪ੍ਰਤਾਪ ਸਿੰਘ ਦਾ ਤਬਾਦਲਾ ਕੀਤੇ ਜਾਣ ਕਾਰਨ ਕਿਹਾ ਹੈ। ਦਰਅਸਲ, ਸ੍ਰੀ ਸਿੰਘ ਸਾਲ 2015 ਦੌਰਾਨ ਪੰਜਾਬ ’ਚ ਵਾਪਰੀਆਂ ਬੇਅਦਬੀ ਦੀਆਂ ਘਟਨਾਵਾਂ ਦੀ ਜਾਂਚ ਕਰ ਰਹੀ SIT (Special Investigation Team – ਵਿਸ਼ੇਸ਼ ਜਾਂਚ ਟੀਮ) ਦੀ ਅਗਵਾਈ ਕਰ ਰਹੇ ਸਨ ਤੇ ਉਨ੍ਹਾਂ ਨੂੰ ਉਸ ਟੀਮ ਤੋਂ ਲਾਂਭੇ ਕਰ ਦਿੱਤਾ ਗਿਆ ਹੈ।

 

 

ਅੱਜ ਇੱਥੇ ਇੱਕ ਪ੍ਰੈੱਸ ਕਾਨਫ਼ਰੰਸ ਨੂੰ ਸੰਬੋਧਨ ਕਰਦਿਆਂ ਸ੍ਰੀ ਮਾਨ ਨੇ ਕਿਹਾ ਕਿ ਸ੍ਰੀ ਕੁੰਵਰ ਵਿਜੇ ਪ੍ਰਤਾਪ ਸਿੰਘ ਨੂੰ ਤਬਦੀਲ ਕੀਤੇ ਜਾਣ ਦੇ ਹੁਕਮ ਹੀ ਦਰਸਾਉਂਦੇ ਹਨ ਕਿ ‘ਚੋਣ ਕਮਿਸ਼ਨ ਦਾ ਰਵੱਈਆ ਸਿੱਖ–ਵਿਰੋਧੀ ਹੈ।’

 

 

ਇੱਥੇ ਵਰਨਣਯੋਗ ਹੈ ਕਿ SIT ਵੱਲੋਂ ਇਸ ਵੇਲੇ ਬੇਅਦਬੀ ਦੀਆਂ ਘਟਨਾਵਾਂ ਵਿੱਚ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ, ਸਾਬਕਾ ਉੱਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਤੇ ਉਦੋਂ ਦੇ ਡੀਜੀਪੀ ਸੁਮੇਧ ਸੈਣੀ ਦੀਆਂ ਸੰਭਾਵੀ ਭੂਮਿਕਾਵਾਂ ਦੀ ਵੀ ਜਾਂਚ ਕਰਦੇ ਰਹੇ ਹਨ। ਸ੍ਰੀ ਮਾਨ ਨੇ ਕਿਹਾ ਕਿ ਸ੍ਰੀ ਕੁੰਵਰ ਵਿਜੇ ਪ੍ਰਤਾਪ ਸਿੰਘ ਦਾ ਤਬਾਦਲਾ ਹੁਣ ਇੱਕ ਅਜਿਹੇ ਅਕਾਲੀ ਐੱਮਪੀ ਨਰੇਸ਼ ਗੁਜਰਾਲ ਦੀ ਸ਼ਿਕਾਇਤ ਉੱਤੇ ਕਰ ਦਿੱਤਾ ਗਿਆ ਹੈ, ਜਿਹੜੇ ਕਦੇ ਪੰਜਾਬ ਆਉਂਦੇ ਹੀ ਨਹੀਂ। ਇਸ ਤੋਂ ਪਤਾ ਲੱਗਦਾ ਹੈ ਕਿ ਚੋਣ ਕਮਿਸ਼ਨ ਕਿੰਨਾ ਪੱਖਪਾਤੀ ਹੈ।

 

 

ਸ੍ਰੀ ਮਾਨ ਨੇ ਕਿਹਾ ਕਿ ਸਾਲ 1991 ਦੌਰਾਨ ਜਦੋਂ ਉਨ੍ਹਾਂ ਦੀ ਪਾਰਟੀ ਚੋਣਾਂ ਜਿੱਤਣ ਜਾ ਰਹੀ ਸੀ, ਤਦ ਚੋਣ ਕਮਿਸ਼ਨ ਨੇ ਚੋਣਾਂ ਹੀ ਰੱਦ ਕਰ ਦਿੱਤੀਆਂ ਸਨ। ਸ੍ਰੀ ਮਾਨ ਨੇ ਸੁਆਲਾਂ ਦੇ ਜੁਆਬ ਦਿੰਦਿਆਂ ਇਹ ਵੀ ਕਿਹਾ ਕਿ ਦੋਵੇਂ ਬਾਦਲਾਂ ਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਬ੍ਰਾਹਮਣਵਾਦ ਦਾ ਰਾਹ ਅਖ਼ਤਿਆਰ ਕਰ ਲਿਆ ਹੈ।

 

 

ਸ੍ਰੀ ਸਿਮਰਨਜੀਤ ਸਿੰਘ ਮਾਨ ਐਤਕੀਂ ਸੰਗਰੂਰ ਲੋਕ ਸਭਾ ਹਲਕੇ ਤੋਂ ਚੋਣ ਲੜ ਰਹੇ ਹਨ।

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Simranjit Singh Mann Termed Election Commission as Anti Sikh