ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਲੋਕਸਭਾ ਚੋਣਾਂ: ਖਟਕੜ ਕਲਾਂ ਨੂੰ 5 ਮਾਰਚ ਨੂੰ ਮਿਲਣਗੀਆਂ ਕੁਝ ਨਵੀਂਆਂ ਸੌਗਾਤਾਂ

ਰਾਜ ਸਭਾ ਮੈਂਬਰ ਤੇ ਸਾਬਕਾ ਕੇਂਦਰੀ ਮੰਤਰੀ ਅੰਬਿਕਾ ਸੋਨੀ ਪੰਜਾਬ ਸਰਕਾਰ ਵੱਲੋਂ ਸੁਰੂ ਕੀਤੇ ਮਿਸਨ 'ਤੰਦਰੁਸਤ ਪੰਜਾਬ' ਨੂੰ ਹੁਲਾਰਾ ਦਿੰਦੇ ਹੋਏ 5 ਮਾਰਚ ਨੂੰ ਖਟਕੜ ਕਲਾਂ ਵਿਖੇ ਸੂਬੇ ਦੇ ਨੌਜਵਾਨਾਂ ਅਤੇ ਪਿੰਡਾਂ-ਕਸਬਿਆਂ ਲਈ 5 ਕਰੋੜ ਰੁਪਏ ਦੇ ਸਮਾਨ ਦੀ ਵੰਡ ਕਰਨ ਜਾ ਰਹੇ ਹਨ। ਪੰਜਾਬ ਦੇ ਖੇਡਾਂ ਤੇ ਯੁਵਕ ਮਾਮਲਿਆਂ ਬਾਰੇ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਨੇ ਅੱਜ ਇੱਥੇ ਜਾਰੀ ਪ੍ਰੈਸ ਬਿਆਨ ਰਾਹੀਂ ਕੀਤਾ।

 

ਹਿੰਦੁਤਸਤਾਨ ਟਾਈਮਜ਼ ਪੰਜਾਬੀ ਨੂੰ ਮਿਲੀ ਜਾਣਕਾਰੀ ਮੁਤਾਬਕ ਰਾਣਾ ਸੋਢੀ ਨੇ ਕਿਹਾ ਕਿ ਸ੍ਰੀਮਤੀ ਸੋਨੀ ਆਪਣੇ ਐਮ.ਪੀ. ਲੈਂਡ ਫੰਡ ਵਿੱਚੋਂ ਇਹ ਰਾਸੀ ਨੌਜਵਾਨਾਂ ਲਈ ਜਿੰਮ ਸਥਾਪਤ ਕਰਨ ਅਤੇ ਪਿੰਡਾਂ ਵਿੱਚ ਸੋਲਰ ਲਾਈਟਾਂ ਤੇ ਸੀਸੀਟੀਵੀ ਲਗਾਉਣ ਲਈ ਦੇ ਰਹੇ ਹਨ।

 

ਇਸੇ ਤਰ੍ਹਾਂ ਹੀ ਮੈਂਬਰ ਪਾਰਲੀਮੈਂਟ ਵੱਲੋਂ ਪਿੰਡਾਂ ਅਤੇ ਸ਼ਹਿਰਾਂ ਲਈ ਜਾਨਵਰਾਂ ਨੂੰ ਉਪਚਾਰ ਲਈ ਸਿਹਤ ਕੇਂਦਰਾਂ ਵਿੱਚ ਲਿਜਾਣ ਲਈ ਐਨੀਮਲ ਐਂਬੂਲੈਂਸਾਂ ਵੀ ਤਕਸੀਮ ਕੀਤੀਆਂ ਜਾਣਗੀਆਂ ਜਿਸ ਦੀ ਸੁਰੂਆਤ ਨੌਜਵਾਨਾਂ ਦੇ ਸਭ ਤੋਂ ਵੱਡੇ ਆਦਰਸ ਸਹੀਦ-ਏ-ਆਜਮ ਸ ਭਗਤ ਸਿੰਘ ਦੇ ਜੱਦੀ ਪਿੰਡ ਖਟਕੜ ਕਲਾਂ (ਸਹੀਦ ਭਗਤ ਸਿੰਘ ਨਗਰ) ਵਿਖੇ 5 ਮਾਰਚ ਨੂੰ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਸਹੀਦੇ ਆਜਮ ਭਗਤ ਸਿੰਘ ਨੂੰ ਸਾਡੀ ਸੱਚੀ ਸਰਧਾਂਜਲੀ ਇਹੋ ਹੈ ਕਿ ਉਨ੍ਹਾਂ ਵੱਲੋਂ ਲਏ ਗਏ ਸੁਫਨਿਆਂ ਦਾ ਸਮਾਜ ਸਿਰਜਿਆ ਜਾਵੇ।

 

ਖੇਡ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਪੰਜਾਬ ਨੂੰ ਹਰਿਆ-ਭਰਿਆ, ਖੁਸਹਾਲ, ਸਿਹਤਮੰਦ ਤੇ ਪ੍ਰਦੂਸਣ ਮੁਕਤ ਬਣਾਉਣ ਲਈ 'ਤੰਦਰੁਸਤ ਪੰਜਾਬ' ਮਿਸਨ ਦੀ ਸੁਰੂਆਤ ਕੀਤੀ ਗਈ।

 

ਉਨ੍ਹਾਂ ਕਿਹਾ ਕਿ ਉਹ ਰਾਜ ਸਭਾ ਮੈਂਬਰ ਦੇ ਸੁਕਰ-ਗੁਜਾਰ ਹਨ ਜਿਨ੍ਹਾਂ ਨੇ ਆਪਣੇ ਫੰਡ ਵਿੱਚੋਂ 5 ਕਰੋੜ ਰੁਪਏ ਦੀ ਰਾਸੀ ਨੌਜਵਾਨਾਂ ਲਈ ਜਿੰਮ ਅਤੇ ਪਿੰਡਾਂ-ਕਸਬਿਆਂ ਲਈ ਸੋਲਰ ਲਾਈਟਾਂ ਤੇ ਸੀਸੀਟੀਵੀ ਕੈਮਰੇ ਲਗਾਉਣ ਲਈ ਖਰਚਣ ਦਾ ਫੈਸਲਾ ਲਿਆ ਹੈ। ਉਨ੍ਹਾਂ ਕਿਹਾ ਕਿ ਇਸ ਕਦਮ ਨਾਲ 'ਤੰਦਰੁਸਤ ਪੰਜਾਬ' ਮਿਸਨ ਨੂੰ ਹੋਰ ਹੁਲਾਰਾ ਮਿਲੇਗਾ।  

 

 


 

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Some new acquisitions will be received on Khatkar Kalan on March 5