ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਸ਼ਰਾਬ ਵਰਤਾਉਣ ਦੇ ਮਾਮਲੇ ਬਾਰੇ ਰਿਪੋਰਟ ਪੇਸ਼ ਕਰਨ ਦੀ ਸਖਤ ਹਦਾਇਤ

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਡਾ. ਐਸ ਕਰੁਣਾ ਰਾਜੂ ਨੇ ਜ਼ਿਲ੍ਹਾ ਚੋਣ ਅਫ਼ਸਰ ਤਰਨਤਾਰਨ ਤੋਂ ਇਕ ਰੈਲੀ ਉਪਰੰਤ ਸ਼ਰਾਬ ਵਰਤਾਉਣ ਸਬੰਧੀ ਰਿਪਰੋਟ ਤਲਬ ਕੀਤੀ ਹੈ


ਇਸ ਸਬੰਧੀ ਜਾਣਕਾਰੀ ਦਿੰਦਿਆਂ ਡਾ ਰਾਜੂ ਨੇ ਦੱਸਿਆ ਕਿ ਆਦਰਸ਼ ਚੋਣ ਜ਼ਾਬਤੇ ਦੀ ਨਿਗਰਾਨੀ ਲਈ ਗਠਿਤ ਐਮ.ਸੀ.ਐਮ.ਸੀ. ਟੀਮ ਵੱਲੋਂ ਉਨ੍ਹਾਂ ਦੇ ਧਿਆਨ ਵਿੱਚ ਲਿਆਂਦਾ ਗਿਆ ਕਿ ਸ਼੍ਰੋਮਣੀ ਅਕਾਲੀ ਦਲ ਦੀ ਤਰਨਤਾਰਨ ਜ਼ਿਲ੍ਹੇ ਵਿੱਚ ਹੋਈ ਇਕ ਰੈਲੀ ਉਪਰੰਤ ਸ਼ਰਾਬ ਵਰਤਾਉਣ ਸਬੰਧੀ ਇਕ ਟੀ ਵੀ ਚੈਨਲ ਵੱਲੋਂ ਖਬਰ ਚਲਾਈ ਜਾ ਰਹੀ ਹੈ


ਇਸ ਮਾਮਲੇ ਨੂੰ ਗੰਭੀਰਤਾ ਨਾਲ ਲੈਂਦੇ ਹੋਏ ਮੁੱਖ ਚੋਣ ਅਫ਼ਸਰ ਪੰਜਾਬ ਨੇ ਜ਼ਿਲ੍ਹਾ ਚੋਣ ਅਫਸਰ ਤਰਨਤਾਰਨ ਤੋਂ 24 ਘੰਟਿਆਂ ਵਿੱਚ ਇਸ ਸਬੰਧੀ ਰਿਪੋਰਟ ਪੇਸ਼ ਕਰਨ ਲਈ ਸਖਤ ਹਦਾਇਤ ਜਾਰੀ ਕੀਤੀ ਹੈ

 

 

 

 

.

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Strong instruction to submit report on liquor issue