ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਸੁਖਬੀਰ ਸਿੰਘ ਬਾਦਲ ਨੇ ਪਰਿਵਾਰ ਸਣੇ ਪ੍ਰਮਾਤਮਾ ਦਾ ਕੀਤਾ ਸ਼ੁਕਰਾਨਾ  

 

ਲੋਕ ਸਭਾ ਹਲਕਾ ਫਿਰੋਜ਼ਪੁਰ ਤੋਂ ਸੁਖਬੀਰ ਸਿੰਘ ਬਾਦਲ ਨੇ ਕਾਂਗਰਸੀ ਉਮੀਦਵਾਰ ਸ਼ੇਰ ਸਿੰਘ ਘੁਬਾਇਆ ਨੂੰ 1,98,850 ਵੋਟਾਂ ਦੇ ਵੱਡੇ ਫਰਕ ਨਾਲ ਹਰਾ ਕੇ ਇੱਕ ਵੱਡੀ ਜਿੱਤ ਦਰਜ ਕੀਤੀ ਹੈ। 
 

 

ਅੱਜ ਸ੍ਰੀ ਹਰਿਮੰਦਰ ਸਾਹਿਬ ਅੰਮ੍ਰਿਤਸਰ ਵਿਖੇ ਸ. ਸੁਖਬੀਰ ਸਿੰਘ ਬਾਦਲ ਪਰਿਵਾਰ ਸਣੇ ਗੁਰੂ ਘਰ ਵਿੱਚ ਪ੍ਰਮਾਤਮਾ ਦਾ ਸ਼ੁਕਰਾਨਾ ਕਰਨ ਲਈ ਆਏ। ਇਥੇ ਇਨ੍ਹਾਂ ਨੇ ਗੁਰਬਾਣੀ ਦਾ ਸਰਵਨ ਕੀਤਾ ਅਤੇ ਸੇਵਾ ਵੀ ਕੀਤੀ। 
 

 

ਦੱਸਣਯੋਗ ਹੈ ਕਿ ਫ਼ਿਰੋਜ਼ਪੁਰ ਸੰਸਦੀ ਹਲਕੇ ਤੋਂ ਕਿਉਂਕਿ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਖ਼ੁਦ ਚੋਣ ਮੈਦਾਨ ਵਿੱਚ ਸਨ। ਇਸ ਕਾਰਨ ਇਹ ਸੀਟ ਹਾਈ–ਪ੍ਰੋਫ਼ਾਈਲ ਬਣ ਗਈ ਸੀ। ਉਨ੍ਹਾਂ ਦਾ ਮੁਕਾਬਲਾ ਇਸ ਹਲਕੇ ਵਿੱਚ ਉਨ੍ਹਾਂ ਦੇ ਹੀ ਪੁਰਾਣੇ ਸਾਥੀ ਤੇ ਕਾਂਗਰਸੀ ਉਮੀਦਵਾਰ ਸ਼ੇਰ ਸਿੰਘ ਘੁਬਾਇਆ ਨਾਲ ਸੀ। ਦਰਅਸਲ ਸ੍ਰੀ ਘੁਬਾਇਆ ਸ਼੍ਰੋਮਣੀ ਅਕਾਲੀ ਦਲ ਛੱਡ ਕੇ ਕਾਂਗਰਸ ਵਿੱਚ ਗਏ ਸਨ।

 

 

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Sukhbir badal paying obeisance at Sri Harmandir Sahib