ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

Lok Sabha Poll Results Punjab 2019: ਫ਼ਿਰੋਜ਼ਪੁਰ ਤੋਂ ਸੁਖਬੀਰ ਬਾਦਲ ਜਿੱਤੇ

Loksabha Election Results 2019: ਲੋਕ ਸਭਾ ਚੋਣਾਂ ਵਿੱਚ ਸੁਖਬੀਰ ਸਿੰਘ ਬਾਦਲ ਨੇ ਕਾਂਗਰਸੀ ਉਮੀਦਵਾਰ ਸ਼ੇਰ ਸਿੰਘ ਘੁਬਾਇਆ ਨੂੰ 1,98,850 ਵੋਟਾਂ ਦੇ ਫਰਕ ਨਾਲ ਹਰਾਇਆ ਹੈ। ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਜਲਾਲਾਬਾਦ ਦੇ ਵਿਧਾਇਕ ਸੁਖਬੀਰ ਸਿੰਘ ਬਾਦਲ ਨੂੰ 6,33,427 ਵੋਟਾਂ ਪਈਆਂ ਸਨ ਜਦਕਿ ਕਾਂਗਰਸ ਦੇ ਸ਼ੇਰ ਸਿੰਘ ਘੁਬਾਇਆ 4,34,577 ਵੋਟਾਂ ਮਿਲੀਆਂ। ਆਮ ਆਦਮੀ ਪਾਰਟੀ ਦੇ ਹਰਜਿੰਦਰ ਸਿੰਘ ਨੂੰ 31,872 ਵੋਟਾਂ ਨਾਲ ਤੀਜੇ ਨੰਬਰ ਉੱਤੇ ਜਦਕਿ ਪੀਡੀਏ ਦੇ ਹੰਸਰਾਜ ਗੋਲਡਨ 26128 ਵੋਟਾਂ ਨਾਲ ਚੌਥੇ ਨੰਬਰ ਉੱਤੇ ਰਹੇ ਹਨ।  

 

ਫ਼ਿਰੋਜ਼ਪੁਰ ਸੰਸਦੀ ਹਲਕੇ ਤੋਂ ਕਿਉਂਕਿ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਖ਼ੁਦ ਚੋਣ ਮੈਦਾਨ ਵਿੱਚ ਸਨ। ਇਸ ਕਾਰਨ ਇਹ ਸੀਟ ਹਾਈ–ਪ੍ਰੋਫ਼ਾਈਲ ਬਣ ਗਈ ਸੀ। ਉਨ੍ਹਾਂ ਦਾ ਮੁਕਾਬਲਾ ਇਸ ਹਲਕੇ ਵਿੱਚ ਉਨ੍ਹਾਂ ਦੇ ਹੀ ਪੁਰਾਣੇ ਸਾਥੀ ਤੇ ਕਾਂਗਰਸੀ ਉਮੀਦਵਾਰ ਸ਼ੇਰ ਸਿੰਘ ਘੁਬਾਇਆ ਨਾਲ ਸੀ। ਦਰਅਸਲ ਸ੍ਰੀ ਘੁਬਾਇਆ ਸ਼੍ਰੋਮਣੀ ਅਕਾਲੀ ਦਲ ਛੱਡ ਕੇ ਕਾਂਗਰਸ ਵਿੱਚ ਗਏ ਸਨ।
 

 

ਲੋਕ ਸਭਾ ਹਲਕਾ ਫਿਰੋਜ਼ਪੁਰ ਤੋਂ ਕਾਂਗਰਸ ਦੇ ਉਮੀਦਵਾਰ ਸ਼ੇਰ ਸਿੰਘ ਘੁਬਾਇਆ, ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਜਲਾਲਾਬਾਦ ਦੇ ਵਿਧਾਇਕ ਸੁਖਬੀਰ ਸਿੰਘ ਬਾਦਲ, ਕਮਿਊਨਿਸਟ ਪਾਰਟੀ ਆਫ਼ ਇੰਡੀਆ ਦੇ ਉਮੀਦਵਾਰ ਹੰਸ ਰਾਜ ਗੋਲਡਨ, ਆਜ਼ਾਦ ਉਮੀਦਵਾਰ ਕੁਲਦੀਪ ਸਿੰਘ, ਆਮ ਆਦਮੀ ਪਾਰਟੀ ਹਰਜਿੰਦਰ ਸਿੰਘ ਚੋਣ ਮੈਦਾਨ ਵਿੱਚ ਸਨ। 

 

 

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Sukhbir Badal wins Firozpur constituency