ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

19 ਮਈ ਨੂੰ ਨਹੀਂ ਬਦਲੇਗਾ ਵੋਟਿੰਗ ਦਾ ਸਮਾਂ, SC ਨੇ ਰੱਦ ਕੀਤੀ ਪਟੀਸ਼ਨ

ਸੁਪਰੀਮ ਕੋਰਟ ਨੇ ਸੋਮਵਾਰ ਨੂੰ ਉਹ ਪਟੀਸ਼ਨ ਰੱਦ ਕਰ ਦਿੱਤੀ ਜਿਸ ਵਿੱਚ ਅਪੀਲ ਕੀਤੀ ਗਈ ਸੀ ਕਿ ਚੋਣ ਕਮਿਸ਼ਨ ਨੂੰ ਲੋਕ ਸਭਾ ਚੋਣਾਂ ਦੇ 7ਵੇਂ ਗੇੜ ਲਈ ਵੋਟਿੰਗ ਸਵੇਰੇ 7 ਵਜੇ ਦੀ ਥਾਂ ਸਵੇਰੇ ਸਾਢੇ ਪੰਜ ਵਜੇ ਸ਼ੁਰੂ ਕਰਨਾ ਦਾ ਨਿਰਦੇਸ਼ ਦਿੱਤਾ ਜਾਣਾ ਚਾਹੀਦਾ ਹੈ। ਇਹ ਪਟੀਸ਼ਨ ਸੁਪਰੀਮ ਕੋਰਟ ਦੀ ਬੈਂਚ ਨੇ ਰੱਦ ਕੀਤੀ ਹੈ।

ਇਸ ਮਾਮਲੇ ਵਿੱਚ ਪਿਛਲੀ ਸੁਣਵਾਈ 2 ਮਈ ਨੂੰ ਹੋਈ ਸੀ ਜਦੋਂ ਸੁਪਰੀਮ ਕੋਰਟ ਨੇ ਚੋਣ ਕਮਿਸ਼ਨ ਨੂੰ ਕਿਹਾ ਸੀ ਕਿ ਉਹ ਲੋਕ ਸਭਾ ਦੇ ਬਾਕੀ ਗੇੜਾਂ ਦੀ ਵੋਟਿੰਗ ਸ਼ੁਰੂ ਕਰਨ ਦਾ ਸਮਾਂ ਸਵੇਰੇ ਪੰਜ ਵਜੇ ਕਰਨ ਬਾਰੇ ਫ਼ੈਸਲਾ ਲੈਣ। ਸੁਪਰੀਮ ਕੋਰਟ ਨੇ ਭਿਆਨਕ ਗਰਮੀ ਅਤੇ ਰਮਜ਼ਾਨ ਨੂੰ ਧਿਆਨ ਵਿੱਚ ਰਖਦੇ ਹੋਏ ਚੋਣ ਕਮਿਸ਼ਨ ਨੂੰ ਇਹ ਨਿਰਦੇਸ਼ ਦਿੱਤਾ ਸੀ।

 

 

 

 

 

ਸੁਪਰੀਮ ਕੋਰਟ ਦੇ ਚੀਫ਼ ਜਸਟਿਸ ਰੰਜਨ ਗੋਗੋਈ ਤੇ ਜਸਟਿਸ ਦੀਪਕ ਗੁਪਤਾ ਅਤੇ ਜਸਟਿਸ ਸੰਜੀਵ ਖੰਨਾ ਦੀ ਬੈਂਚ ਸਾਹਮਣੇ ਵਕੀਲ ਮੁਹੰਮਦ ਨਿਜ਼ਾਮੂਦੀਨ ਪਾਸ਼ਾ ਅਤੇ ਅਸਦ ਹਯਾਤ ਨੇ ਦਾਇਰ ਪਟੀਸ਼ਨ 'ਤੇ ਛੇਤੀ ਸੁਣਵਾਈ ਦੀ ਬੇਨਤੀ ਕੀਤੀ ਸੀ। ਬੈਂਚ ਨੇ ਚੋਣ ਕਮਿਸ਼ਨ ਵੱਲੋਂ ਪੇਸ਼ ਐਡਵੋਕੇਟ ਨੂੰ ਕਿਹਾ ਕਿ ਇਸ ਮਾਮਲੇ ਸਬੰਧੀ ਫ਼ੈਸਲਾ ਲਿਆ ਜਾਵੇ।

ਪਟੀਸ਼ਨਰਾਂ ਨੇ ਕਿਹਾ ਕਿ ਇਸ ਸਬੰਧੀ ਚੋਣ ਕਮਿਸ਼ਨ ਨੂੰ ਇਕ ਮੰਗ ਪੱਤਰ ਦਿੱਤਾ ਹੈ, ਪਰ ਅਜੇ ਤੱਕ ਜਵਾਬ ਨਹੀਂ ਦਿੱਤਾ ਗਿਆ।

 

ਇਸ ਵਾਰ ਲੋਕ ਸਭਾ ਚੋਣਾਂ 7 ਗੇੜਾਂ ਵਿੱਚ ਹੋ ਰਹੀਆਂ ਹਨ। ਹੁਣ ਤੱਕ 6 ਗੇੜਾਂ ਦੀ ਵੋਟਿੰਗ ਪੂਰੀ ਹੋ ਚੁੱਕੀ ਹੈ। ਆਖ਼ਰੀ ਗੇੜ ਦੀ ਚੋਣ 19 ਮਈ ਨੂੰ ਹੋਣੀ ਹੈ। 23 ਮਈ ਨੂੰ ਚੋਣਾਂ ਤੇ ਨਤੀਜੇ ਆਉਣੇ ਹਨ।

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Supreme Court vacation bench dismissed prepone voting commencement time from 7 am to 5 am for the last phase of voting