ਛੱਤੀਸਗੜ੍ਹ ਦੇ ਮੁੱਖ ਮੰਤਰੀ ਭੁਪੇਸ਼ ਬਘੇਲ ਨੇ ਕਿਹਾ ਕਿ ਨਕਸਲੀ ਪਹਿਲਾਂ ਭਾਰਤੀ ਸੰਵਿਧਾਨ ਨੂੰ ਮੰਨਣ ਅਤੇ ਹਥਿਆਰ ਛੱਡਣ, ਉਸ ਤੋਂ ਬਾਅਦ ਹੀ ਉਨ੍ਹਾਂ ਨਾਲ ਗੱਲਬਾਤ ਹੋ ਸਕਦੀ ਹੈ।
ਭੋਪਾਲ ਸੰਸਦੀ ਖੇਤਰ ਤੋਂ ਕਾਂਗਰਸੀ ਉਮੀਦਵਾਰ ਦਿਗਵਿਜੈ ਸਿੰਘ ਦੇ ਸਮੱਰਥਨ ਵਿੱਚ ਪ੍ਰਚਾਰ ਕਰਨ ਆਏ ਬਘੇਲ ਨੇ ਸ਼ੁੱਕਰਵਾਰ ਨੂੰ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਛੱਤੀਸਗੜ੍ਹ ਦੀ ਸਰਕਾਰ ਨਕਸਲ ਪ੍ਰਭਾਵਤ ਖੇਤਰਾਂ ਦੇ ਲੋਕਾਂ ਵਿੱਚ ਭਰੋਸਾ ਪੈਦਾ ਕਰਨਾ ਚਾਹੁੰਦੀ ਹੈ, ਉਹ ਰੁਜ਼ਗਾਰ ਦੇਣ ਦੇ ਨਾਲ-ਨਾਲ ਹੋਰ ਸਮੱਸਿਆਵਾਂ ਦਾ ਹੱਲ ਕਰਨ ਉੱਤੇ ਜ਼ੋਰ ਦੇ ਰਹੀ ਹੈ। ਨਕਸਲ ਪ੍ਰਭਾਵਤ ਖੇਤਰਾਂ ਲਈ ਆਉਣ ਵਾਲੀ ਰਾਸ਼ੀ ਵਿੱਚ ਬਾਂਦਰ ਵੰਡ ਨੂੰ ਰੋਕਿਆ ਗਿਆ ਹੈ।
ਉਨ੍ਹਾਂ ਕਿਹਾ ਕਿ ਜਿਥੋਂ ਤੱਕ ਨਕਸਲੀਆਂ ਨਾਲ ਗੱਲਬਾਤ ਦੀ ਗੱਲ ਹੈ, ਵਰਤਮਾਨ ਹਲਾਤਾਂ ਦੇ ਮੱਦੇਨਜ਼ਰ ਉਨ੍ਹਾਂ ਨਾਲ ਗੱਲਬਾਤ ਕਰਨ ਦਾ ਕੋਈ ਸਵਾਲ ਹੀ ਪੈਦਾ ਨਹੀਂ ਹੁੰਦਾ, ਪਹਿਲਾਂ ਨਕਸਲੀ ਭਾਰਤੀ ਸੰਵਿਧਾਨ ਉੱਤੇ ਭਰੋਸਾ ਕਰਨ, ਹਥਿਆਰ ਛੱਡਣ ਉਸ ਤੋਂ ਬਾਅਦ ਹੀ ਉਨ੍ਹਾਂ ਨਾਲ ਗੱਲਬਾਤ ਸੰਭਵ ਹੈ।