ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

23 ਮਈ ਨੂੰ ਚੋਣ ਨਤੀਜਿਆਂ ਵਿੱਚ ਹੋ ਸਕਦੀ ਹੈ ਕੁਝ ਦੇਰੀ, ਜਾਣੋ ਕਿਉਂ…

23 ਮਈ ਨੂੰ ਚੋਣ ਨਤੀਜਿਆਂ ਵਿੱਚ ਹੋ ਸਕਦੀ ਹੈ ਕੁਝ ਦੇਰੀ, ਜਾਣੋ ਕਿਉਂ…

ਲੋਕ ਸਭਾ ਚੋਣਾਂ ਲਈ ਪਈਆਂ ਵੋਟਾਂ ਦੀ ਗਿਣਤੀ ਸਾਰੇ 542 ਸੰਸਦੀ ਹਲਕਿਆਂ ਵਿੱਚ ਭਲਕੇ ਵੀਰਵਾਰ ਨੂੰ ਸਵੇਰੇ 8 ਵਜੇ ਸ਼ੁਰੂ ਹੋਵੇਗੀ। ਪਹਿਲੀ ਵਾਰ ਈਵੀਐੱਮ ਗਿਣਤੀ ਨਾਲ ਵੋਟਰਾਂ ਵੱਲੋਂ ਤਸਦੀਕਸ਼ੁਦਾ ਪੇਪਰ ਆਡਿਟ ਪਰਚੀਆਂ (VVPATs) ਨੂੰ ਮਿਲਾਉਣ ਕਾਰਨ ਨਤੀਜਿਆਂ ਵਿੱਚ ਕਾਫ਼ੀ ਦੇਰੀ ਹੋਣ ਦੀ ਸੰਭਾਵਨਾ ਵੀ ਬਣੀ ਹੋਈ ਹੈ।

 

 

ਇੰਝ ਹੋ ਸਕਦਾ ਹੈ ਕਿ ਇਹ ਨਤੀਜੇ ਵੀਰਵਾਰ ਦੇਰ ਰਾਤ ਤੱਕ ਵੀ ਨਾ ਆ ਸਕਣ। ਹੋ ਸਕਦਾ ਹੈ ਕਿ ਕੁਝ ਨਤੀਜੇ 24 ਮਈ ਨੂੰ ਆਉਣ।

 

 

ਦੇਸ਼ ਭਰ ਵਿੱਚ 542 ਸੀਟਾਂ ’ਤੇ 8,000 ਤੋਂ ਵੱਧ ਉਮੀਦਵਾਰ ਚੋਣ ਮੈਦਾਨ ਵਿੱਚ ਹਨ। ਸੱਤ ਗੇੜਾਂ ਦੌਰਾਨ ਪਈ ਵੋਟਿੰਗ ਵਿੱਚ 90.99 ਕਰੋੜ ਵੋਟਰਾਂ ਵਿੱਚੋਂ 67.11 ਫ਼ੀ ਸਦੀ ਨੇ ਵੋਟ ਪਾਉਣ ਦੇ ਆਪਣੇ ਜਮਹੂਰੀ ਹੱਕ ਦਾ ਇਸਤੇਮਾਲ ਕੀਤਾ ਹੈ।

 

 

ਭਾਰਤੀ ਸੰਸਦੀ ਚੋਣਾਂ ਵਿੱਚ ਇਹ ਸਭ ਤੋਂ ਵੱਧ ਮਤਦਾਨ ਹੈ। ਲੋਕ ਸਭਾ ਚੋਣਾਂ ਵਿੱਚ ਪਹਿਲੀ ਵਾਰ ਇਲੈਕਟ੍ਰੌਨਿਕ ਵੋਟਿੰਗ ਮਸ਼ੀਨਾਂ ਦੇ ਨਤੀਜਿਆਂ ਦਾ ਮਿਲਾਣ ਪੇਪਰ ਟ੍ਰੇਲ ਮਸ਼ੀਨਾਂ ਵਿੱਚੋਂ ਨਿੱਕਲਣ ਵਾਲੀਆਂ ਪਰਚੀਆਂ ਨਾਲ ਕੀਤਾ ਜਾਵੇਗਾ। ਇਹ ਮਿਲਾਣ ਪ੍ਰਤੀ ਵਿਧਾਨ ਸਭਾ ਖੇਤਰ ਵਿੱਚ ਪੰਜ ਪੋਲਿੰਗ ਸਟੇਸ਼ਨਾਂ ਉੱਤੇ ਹੋਵੇਗਾ।

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:There may be some delay in poll results on 23rd May why know here