ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਪੰਜਾਬ ’ਚ 3 ਕਾਂਗਰਸੀ ਉਮੀਦਵਾਰਾਂ ਨੇ ਦਾਖ਼ਲ ਕੀਤੀਆਂ ਨਾਮਜ਼ਦਗੀਆਂ

ਅੰਮ੍ਰਿਤਸਰ 'ਚ ਗੁਰਜੀਤ ਸਿੰਘ ਔਜਲਾ ਦਾ ਰੋਡ ਸ਼ੋਅ। ਤਸਵੀਰ: ਸਮੀਰ ਸਹਿਗਲ

ਤਸਵੀਰਾਂ: ਅੰਮ੍ਰਿਤਸਰ – ਸਮੀਰ ਸਹਿਗਲ, ਹੁਸ਼ਿਆਰਪੁਰ – ਹਰਪ੍ਰੀਤ ਕੌਰ ਅਤੇ ਬਠਿੰਡਾ – ਸੰਜੀਵ ਕੁਮਾਰ

 

 

ਪੰਜਾਬ ਦੇ ਤਿੰਨ ਪ੍ਰਮੁੱਖ ਕਾਂਗਰਸੀ ਉਮੀਦਵਾਰਾਂ ਨੇ ਅੱਜ ਆਪਣੇ ਨਾਮਜ਼ਦਗੀ ਕਾਗਜ਼ ਦਾਖ਼ਲ ਕਰ ਦਿੱਤੇ। ਅੰਮ੍ਰਿਤਸਰ ਲੋਕ ਸਭਾ ਹਲਕੇ ਤੋਂ ਕਾਂਗਰਸ ਦੇ ਉਮੀਦਵਾਰ ਸ੍ਰੀ ਗੁਰਜੀਤ ਸਿੰਘ ਔਜਲਾ ਨੇ ਅੱਜ ਆਪਣੇ ਨਾਮਜ਼ਦਗੀ ਕਾਗਜ਼ ਦਾਖ਼ਲ ਕੀਤੇ। ਇਸ ਮੌਕੇ ਇੱਕ ਰੋਡ–ਸ਼ੋਅ ਕੱਢਿਆ ਗਿਆ।

 

 

ਹੁਸ਼ਿਆਰਪੁਰ ਹਲਕੇ ਤੋਂ ਡਾ. ਰਾਜਕੁਮਾਰ ਨੇ ਅੱਜ ਆਪਣੇ ਨਾਮਜ਼ਦਗੀ ਕਾਗਜ਼ ਦਾਖ਼ਲ ਕੀਤੇ। ਇਸ ਮੌਕੇ ਪਾਰਟੀ ਦੇ ਪੰਜਾਬ ਮਾਮਲਿਆਂ ਬਾਰੇ ਇੰਚਾਰਜ ਆਸ਼ਾ ਕੁਮਾਰੀ, ਸੂਬੇ ਦੇ ਉਦਯੋਗ ਮੰਤਰੀ ਸੁੰਦਰ ਸ਼ਾਮ ਅਰੋੜਾ ਤੇ ਸੀਨੀਅਰ ਪਾਰਟੀ ਆਗੂ ਮਹਿੰਦਰ ਸਿੰਘ ਕੇਪੀ ਵੀ ਮੌਜੂਦ ਸਨ।

ਹੁਸ਼ਿਆਰਪੁਰ 'ਚ ਡਾ. ਰਾਜ ਕੁਮਾਰ ਆਪਣੇ ਨਾਮਜ਼ਦਗੀ ਦਸਤਾਵੇਜ਼ ਦਾਖ਼ਲ ਕਰਦੇ ਹੋਏ। ਤਸਵੀਰ: ਹਰਪ੍ਰੀਤ ਕੌਰ

 

ਉੱਧਰ ਬਠਿੰਡਾ ਲੋਕ ਸਭਾ ਹਲਕੇ ਤੋਂ ਅੱਜ ਕਾਂਗਰਸ ਦੇ ਉਮੀਦਵਾਰ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਆਪਣੇ ਨਾਮਜ਼ਦਗੀ ਕਾਗਜ਼ ਦਾਖ਼ਲ ਕੀਤੇ। ਇਸ ਮੌਕੇ ਪੰਜਾਬ ਦੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਵੀ ਮੌਜੂਦ ਸਨ। ਇਸ ਤੋਂ ਪਹਿਲਾਂ ਸਮੁੱਚੇ ਬਠਿੰਡਾ ਸ਼ਹਿਰ ਵਿੱਚ ਇੱਕ ਰੈਲੀ ਕੱਢੀ ਗਈ।

ਪੰਜਾਬ ਦੇ ਖ਼ਜ਼ਾਨਾ ਮੰਤਰੀ ਮਨਪ੍ਰੀਤ ਸਿੰਘ ਬਾਦਲ ਬਠਿੰਡਾ ਤੋਂ ਕਾਂਗਰਸੀ ਉਮੀਦਵਾਰ ਅਮਰਿੰਦਰ ਸਿੰਘ ਰਾਜਾ ਵੜਿੰਗ ਨਾਮਜ਼ਦਗੀ ਕਾਗਜ਼ ਦਾਖ਼ਲ ਕਰਨ ਸਮੇਂ। ਤਸਵੀਰ: ਸੰਜੀਵ ਕੁਮਾਰ

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Three Congress candidates file their nominations