ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਬੰਗਲਾਦੇਸ਼ੀ ਅਦਾਕਾਰ ਨੂੰ ਤ੍ਰਿਣਮੂਲ ਕਾਂਗਰਸ ਲਈ ਪ੍ਰਚਾਰ ਕਰਨਾ ਪਿਆ ਮਹਿੰਗਾ

ਗ੍ਰਹਿ ਮੰਤਰਾਲਾ ਨੇ ਪੱਛਮੀ ਬੰਗਾਲ ਚ ਤ੍ਰਿਣਮੂਲ ਕਾਂਗਰਸ ਲਈ ਪ੍ਰਚਾਰ ਕਰਨ ਭਾਰਤ ਆਏ ਬੰਗਲਾਦੇਸ਼ੀ ਅਦਾਕਾਰ ਫਿਰਦੋਸ ਅਹਿਮਦ ਦਾ ਬਿਜ਼ਨਸ ਵੀਪਾ ਰੱਦ ਕਰ ਦਿੱਤਾ ਹੈ ਤੇ ਉਨ੍ਹਾਂ ਨੂੰ ਤੁਰੰਤ ਦੇਸ਼ ਛੱਡਣ ਦੇ ਹੁਕਮ ਦਿੱਤੇ ਹਨ।

 

ਮੰਤਰਾਲੇ ਦੇ ਸੂਤਰਾਂ ਮੁਤਾਬਕ ਫਿਰਦੋਸ ਅਹਿਮਦ ਵਲੋਂ ਵੀਜ਼ਾ ਸ਼ਰਤਾਂ ਦੀ ਉਲੰਘਣਾ ਕਰਨ ਦੀ ਮਿਲੀ ਰਿਪੋਰਟ ਮੁਤਾਬਕ ਉਨ੍ਹਾਂ ਦਾ ਵੀਜ਼ਾ ਰੱਦ ਕਰ ਦਿੱਤਾ ਗਿਆ ਹੈ ਤੇ ਉਨ੍ਹਾਂ ਨੂੰ ਨੋਟਿਸ ਫੜ੍ਹਾ ਦਿੱਤਾ ਗਿਆ ਹੈ। ਸੂਤਰਾਂ ਮੁਤਾਬਕ ਅਹਿਮਦ ਨੂੰ ਕਾਲੀ ਸੂਚੀ ਚ ਵੀ ਪਾ ਦਿੱਤਾ ਗਿਆ ਹੈ। ਮੰਤਰਾਲੇ ਨੇ ਕੋਲਕਾਤਾ ਸਥਿਤ ਆਪਣੇ ਵਿਦੇਸ਼ੀ ਖੇਤਰੀ ਰਜਿਸਟ੍ਰੇਸ਼ਨ ਦਫ਼ਤਰ (ਐਫ਼ਆਰਆਰਓ) ਤੋਂ ਇਨ੍ਹਾਂ ਹੁਕਮਾਂ ਦੀ ਪਾਲਣਾ ਕਰਾਉਣ ਨੂੰ ਕਿਹਾ ਹੈ।

 

 

ਦੱਸਣਯੋਗ ਹੈ ਕਿ ਬੰਗਲਾਦੇਸ਼ੀ ਅਦਾਕਾਰ ਫਿਰਦੋਸ਼ ਅਹਿਮਦ ਤ੍ਰਿਣਮੂਲ ਕਾਂਗਰਸ ਦੇ ਉਮੀਦਵਾਰ ਦੀ ਹਮਾਇਤ ਚ ਰਾਇਗਣ ਲੋਕ ਸਭਾ ਸੀਟ ਚ ਰੋਡ ਸ਼ੋਅ ਚ ਹਿੱਸਾ ਲਿਆ ਸੀ। ਜਿਸ ਤੇ ਵਿਵਾਦ ਭੱਖਣ ਮਗਰੋਂ ਕੇਂਦਰੀ ਗ੍ਰਹਿ ਮੰਤਰਾਲਾ ਨੇ ਇਸ ਸਬੰਧੀ ਵਿਸਥਾਰ ਰਿਪੋਰਟ ਮੰਗੀ ਤੇ ਇਸੇ ਰਿਪੋਰਟ ’ਤੇ ਇਹ ਕਾਰਵਾਈ ਕੀਤੀ ਗਈ ਹੈ।

 

 

 

.

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Visa of Bangladeshi actor Ferdous Ahmed has been cancelled after he campaigned for the Trinamool Congress in north Bengal