ਪੰਜਾਬ ਵਿਚ ਹੋ ਰਹੀਆਂ ਲੋਕ ਸਭਾ ਚੋਣਾਂ ਨੂੰ ਲੈ ਕੇ ਅੱਜ ਲੋਕਾਂ ਵਿਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ। ਪੰਜਾਬ ਵਿਰ ਭਰ ਵੱਖ ਵੱਖ ਪਾਰਟੀਆਂ ਦੇ ਉਮੀਦਵਾਰਾਂ, ਮੰਤਰੀਆਂ ਅਤੇ ਆਗੂਆਂ ਨੇ ਆਪਣੇ ਆਪਣੇ ਬੂਥ ਕੇਂਦਰਾਂ ਉਤੇ ਵੋਟ ਪਾਈ।
ਪਟਿਆਲਾ ਲੋਕ ਸਭਾ ਸੀਟ ਤੋਂ ਪੀਡੀਏ ਦੇ ਉਮੀਦਵਾਰ ਡਾ. ਧਰਮਵੀਰ ਗਾਂਧੀ ਨੇ ਆਪਣੀ ਵੋਟ ਆਪਣੇ ਬੂਥ ਕੇਂਦਰ ਉਤੇ ਜਾ ਕੇ ਪਾਈ।
ਇਸੇ ਤਰ੍ਹਾਂ ਲੁਧਿਆਣਾ ਤੋਂ ਪੀਡੀਏ ਦੇ ਉਮੀਦਵਾਰ ਸਿਮਰਨਜੀਤ ਸਿੰਘ ਬੈਂਸ ਨੇ ਵੀ ਆਪਣੇ ਪਰਿਵਾਰ ਨਾਲ ਜਾ ਕੇ ਆਪਣੇ ਬੂਥ ਕੇਂਦਰ ਉਤੇ ਵੋਟ ਪਾਈ।
ਪੰਜਾਬ ਦੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ ਆਪਣੇ ਪਿੰਡ ਬਾਦਲ ਵਿਖੇ ਆਪਣੀ ਵੋਟ ਪਾਈ।

ਅਨੰਦਪੁਰ ਸਾਹਿਬ ਤੋਂ ਕਾਂਗਰਸ ਦੇ ਉਮੀਦਵਾਰ ਮਨੀਸ਼ ਤਿਵਾੜੀ ਨੇ ਲੁਧਿਆਣਾ ਵਿਖੇ ਆਪਣੀ ਵੋਟ ਪਾਈ।
ਸ਼੍ਰੋਮਣੀ ਅਕਾਲੀ ਦਲ ਦੇ ਸੰਗਰੂਰ ਤੋਂ ਉਮੀਦਵਾਰ ਪਰਮਿੰਦਰ ਸਿੰਘ ਢੀਡਸਾ ਨੇ ਆਪਣੇ ਪਰਿਵਾਰ ਸਮੇਤ ਬੂਥ ਕੇਂਦਰ ਉਤੇ ਜਾ ਕੇ ਵੋਟ ਪਾਈ।
ਫਰੀਦਕੋਟ ਲੋਕ ਸਭਾ ਸੀਟ ਤੋਂ ਪੀਡੀਏ ਦੇ ਉਮੀਦਵਾਰ ਮਾਸਟਰ ਬਲਦੇਵ ਸਿੰਘ ਨੇ ਆਪਣੀ ਵੋਟ ਪਾਈ।