ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਮੋਦੀ ਦੇ ਮੁੜ ਜਿੱਤਣ ’ਤੇ ਪਾਕਿ ਨਾਲ ਸ਼ੁਰੂ ਕਰਾਂਗੇ ਗੱਲਬਾਤ: ਮਹਿਬੂਬਾ ਮੁਫਤੀ

ਪੀਡੀਪੀ ਮੁਖੀ ਮਹਿਬੂਬਾ ਮੁਫ਼ਤੀ ਨੇ ਬੁੱਧਵਾਰ ਨੂੰ ਕਿਹਾ ਕਿ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਵਾਂਗ ਉਨ੍ਹਾਂ ਨੂੰ ਵੀ ਉਮੀਦ ਹੈ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਮੁੜ ਤੋਂ ਲੋਕ ਸਭਾ ਜਿੱਤਣ ਮਗਰੋਂ ਇਸਲਾਮਾਬਾਦ ਨਾਲ ਗੱਲਬਾਤ ਸ਼ੁਰੂ ਕਰਨਗੇ।

 

ਜੰਮੂ–ਕਸ਼ਮੀਰ ਦੀ ਸਾਬਕਾ ਮੁੱਖ ਮੰਤਰੀ ਮਹਿਬੂਬਾ ਮੁਫ਼ਤੀ ਨੇ ਕਿਹਾ ਕਿ ਉਨ੍ਹਾਂ ਦੇ ਪਿਤਾ ਮੁਹੰਮਦ ਸਈਦ ਦਾ ਵੀ ਇਹੀ ਮੰਨਣਾ ਸੀ ਜਦੋਂ ਉਨ੍ਹਾਂ ਨੇ ਸਾਲ 2015 ਚ ਭਾਜਪਾ ਨਾਲ ਗਠਜੋੜ ਕੀਤਾ ਸੀ ਪਰ ਮੋਦੀ ਨੇ ਪਾਕਿਸਤਾਨ ਨਾਲ ਗੱਲਬਾਤ ਸ਼ੁਰੂ ਕਰਨ ਲਈ ਇਸ ਦੀ ਵਰਤੋਂ ਨਾ ਕਰਕੇ ਇਕ ਸੁਨਿਹਰਾ ਮੌਕਾ ਗੁਆ ਦਿੱਤਾ ਸੀ।

 

ਉਨ੍ਹਾਂ ਕਿਹਾ ਕਿ ਇਹ ਮੁਫ਼ਤੀ ਨੇ ਸੋਚਿਆ ਸੀ, ਉਹ ਜਣਦੇ ਸਨ ਕਿ ਆਰਐਸਐਸ ਅਤੇ ਸ਼ਿਵਸੈਨਾ ਦੇ ਸਮਰਥਨ ਵਾਲੇ ਭਾਜਪਾ ਦੇ ਪ੍ਰਧਾਨ ਮੰਤਰੀ ਜੇਕਰ ਇਸ ਮੌਕੇ ਦੀ ਵਤਰੋਂ ਕਰਨਾ ਚਾਹੁੰਦੇ ਤਾਂ ਉਹ ਸਾਬਕਾ ਪ੍ਰਧਾਨ ਮੰਤਰੀ ਅਟਲ ਬਿਹਾਰੀ ਵਾਜਏਈ ਵਾਂਗ ਪਾਕਿਸਤਾਨ ਨਾਲ ਗੱਲਬਾਤ ਕਰ ਸਕਦੇ ਸਨ।

 

ਦੱਸਣਯੋਗ ਹੈ ਕਿ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਨੇ ਇਕ ਵਿਦੇਸ਼ੀ ਚੈਨਲ ਨੂੰ ਇੰਟਰਵਿਊ ਦਿੰਦਿਆਂ ਕਿਹਾ ਹੈ ਕਿ ਭਾਰਤ ਵਿਚ ਹੋਣ ਵਾਲੀਆਂ ਲੋਕ ਸਭਾ ਚੋਣਾਂ ਵਿਚ ਜੇਕਰ ਭਾਜਪਾ ਦੀ ਜਿੱਤ ਹੁੰਦੀ ਹੈ ਤਾਂ ਫਿਰ ਭਾਰਤ ਨਾਲ ਸ਼ਾਂਤੀ ਗੱਲਬਾਤ ਦਾ ਇਕ ਬੇਹਤਰ ਮੌਕੇ ਹੋ ਸਕਦਾ ਹੈ। ਜਿਸ ਤੋਂ ਬਾਅਦ ਪੀਡੀਪੀ ਮੁਖੀ ਨੇ ਇਮਰਾਨ ਖ਼ਾਨ ਦੀ ਟਿੱਪਣੀ ਉਤੇ ਪ੍ਰਤੀਕਿਰਿਆ ਦਿੰਦਿਆਂ ਕਰਦਿਆਂ ਇਹ ਗੱਲ ਕਹੀ।

 

 

 

 

 

.

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:We will start with Pak on Modis win again says Mehbooba Mufti