ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਸਰਕਾਰ ਬਣਨ ’ਤੇ ਗ਼ਰੀਬੀ ਉੱਤੇ ਸਰਜੀਕਲ ਸਟ੍ਰਾਈਕ ਕਰਾਂਗੇ: ਰਾਹੁਲ ਗਾਂਧੀ

ਸਰਕਾਰ ਬਣਨ ’ਤੇ ਗ਼ਰੀਬੀ ਉੱਤੇ ਸਰਜੀਕਲ ਸਟ੍ਰਾਈਕ ਕਰਾਂਗੇ: ਰਾਹੁਲ ਗਾਂਧੀ

ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਨੇ ਅੱਜ ਮੰਗਲਵਾਰ ਨੂੰ ਰਾਜਸਥਾਨ ਦੇ ਸੂਰਤਗੜ੍ਹ ’ਚ ਕੇਂਦਰ ਸਰਕਾਰ ਉੱਤੇ ਮੁੜ ਨਿਸ਼ਾਨਾ ਸੇਧਿਆ। ਰਾਹੁਲ ਗਾਂਧੀ ਨੇ ਕਿਹਾ ਕਿ ਹਾਲੇ ਵੀ ਦੇਸ਼ ਵਿੱਚ 25 ਕਰੋੜ ਲੋਕ ਗ਼ਰੀਬ ਹਨ ਤੇ ਇਹ ਦੇਸ਼ ਲਈ ਸ਼ਰਮ ਵਾਲੀ ਗੱਲ ਹੈ।

 

 

ਰਾਹੁਲ ਗਾਂਧੀ ਨੇ ਇਸ ਰੈਲੀ ਵਿੱਚ ਕਾਂਗਰਸ ਪਾਰਟੀ ਵੱਲੋਂ ਕੀਤੇ ਗਏ 20 ਫ਼ੀ ਸਦੀ ਸਭ ਤੋਂ ਗ਼ਰੀਬ ਲੋਕਾਂ ਨੂੰ ਸਾਲਾਨਾ 72 ਹਜ਼ਾਰ ਰੁਪਏ ਦੇਣ ਦੇ ਵਾਅਦੇ ਬਾਰੇ ਵੀ ਗੱਲ ਕੀਤੀ। ਉਨ੍ਹਾਂ ਕਿਹਾ ਕਿ ਹਿੰਦੁਸਤਾਨ ਦੇ 20 ਫ਼ੀ ਸਦੀ ਸਭ ਤੋਂ ਗ਼ਰੀਬ ਲੋਕਾਂ ਨੂੰ ਕਾਂਗਰਸ ਪਾਰਟੀ ਦੀ ਸਰਕਾਰ ਹਰ ਸਾਲ 72,000 ਰੁਪਏ ਦੇਵੇਗੀ।

 

 

ਕਾਂਗਰਸ ਪ੍ਰਧਾਨ ਨੇ ਕਿਹਾ ਕਿ ਗ਼ਰੀਬੀ ਉੱਤੇ ਇਹ ਕਾਂਗਰਸ ਦਾ ਸਰਜੀਕਲ ਸਟ੍ਰਾਈਕ ਹੈ। ਅਸੀਂ ਗ਼ਰੀਬਾਂ ਦੀ ਗੱਲ ਕਰਦੇ ਹਾਂ। ਅਸੀਂ ਇਨਸਾਫ਼ ਚਾਹੁੰਦੇ ਹਾਂ। ਅਸੀਂ ਦੋ ਹਿੰਦੁਸਤਾਨ ਨਹੀਂ ਬਣਨ ਦੇਵਾਂਗੇ। ਉਨ੍ਹਾਂ ਕਿਹਾ ਕਿ ਆਉਂਦੀਆਂ ਲੋਕ ਸਭਾ ਚੋਣਾਂ ਵਿੱਚ ਦੋ ਵਿਚਾਰਧਾਰਾਵਾਂ ਦੀ ਜੰਗ ਹੈ।

 

 

ਕਾਂਗਰਸ ਪ੍ਰਧਾਨ ਨੇ ਕਿਹਾ ਕਿ ਮੌਜੂਦ ਸਰਕਾਰ ਦੇ ਹਿੰਦੁਸਤਾਨ ਵਿੱਚ ਸਿਰਫ਼ ਅਮੀਰ ਲੋਕ ਹੀ ਸੁਫ਼ਨਾ ਵੇਖ ਸਕਦੇ ਹਨ। ਉਨ੍ਹਾਂ ਪ੍ਰਧਾਨ ਮੰਤਰੀ ਉੱਤੇ ਦੋਸ਼ ਲਾਇਆ ਕਿ ਨੋਟਬੰਦੀ ਰਾਹੀਂ ਇਹ ਕਾਲਾ ਧਨ ਰੱਖਣ ਵਾਲਿਆਂ ਦੀ ਮਦਦ ਕੀਤੀ ਗਈ ਸੀ।

 

 

ਨੋਟਬੰਦੀ ਤੇ ਜੀਐੱਸਟੀ ਨੂੰ ਲੈ ਕੇ ਕੇਂਦਰ ਸਰਕਾਰ ਦੀ ਨੁਕਤਾਚੀਨੀ ਕਰਦਿਆਂ ਰਾਹੁਲ ਗਾਂਧੀ ਨੇ ਕਿ ਨੋਟਬੰਦੀ ਤੇ ਜੀਐੱਸਟੀ ਜਿਹੇ ਕਦਮਾਂ ਨਾਲ ਸਰਕਾਰ ਨੇ ਦੇਸ਼ ਵਿੱਚ ਬੇਰੁਜ਼ਗਾਰੀ ਵਧਾਈ ਹੈ। ਉਨ੍ਹਾਂ ਕਿਹਾ ਕਿ ਮੋਦੀ ਨੇ ਨੋਟਬੰਦੀ ਰਾਹੀਂ ਕਾਲੇ ਧਨ ਵਾਲਿਆਂ ਦੀ ਮਦਦ ਕੀਤੀ। ਉਨ੍ਹਾਂ ਕਿਹਾ ਕਿ ਕਾਂਗਰਸ ਕਿਸਾਨਾਂ ਦੀ ਰਾਖੀ ਤੇ ਨੌਜਵਾਨਾਂ ਨੂੰ ਰੁਜ਼ਗਾਰ ਦੇਣ ਉੱਤੇ ਧਿਆਨ ਦੇਵੇਗੀ। ਉਨ੍ਹਾਂ ਕਿਹਾ ਕਿ ਅਸੀਂ ਗ਼ਰੀਬਾਂ ਦੀ ਗੱਲ ਕਰਦੇ ਹਾਂ, ਅਸੀਂ ਨਿਆਂ ਚਾਹੁੰਦੇ ਹਾਂ ਤੇ ਅਸੀਂ ਦੋ ਹਿੰਦੁਸਤਾਨ ਨਹੀਂ ਬਣਨ ਦੇਵਾਂਗੇ।

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Will do surgical strikes on poverty after forming govt Rahul Gandhi