ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਕਰਤਾਰਪੁਰ ਲਾਂਘੇ ਦੀ ਪਾਸਪੋਰਟ ਸ਼ਰਤ ਤੇ 20 ਡਾਲਰ ਫੀਸ ਮੁਆਫ ਕਰੇ ਪਾਕਿ: ਕੈਪਟਨ

ਬਰਤਾਨੀਆ ਦੇ ਦੌਰੇ ਤੇ ਗਏ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਰੱਖੇ ਵਿਸ਼ੇਸ਼ ਸਮਾਗਮ ਦੌਰਾਨ ਪਰਵਾਸੀ ਭਾਰਤੀਆਂ ਦੇ ਇਕ ਵਫਦ ਨਾਲ ਮੁਲਾਕਾਤ ਕੀਤੀ।


ਕੈਪਟਨ ਨੇ ਕਿਹਾ ਕਿ ਪੰਜਾਬ ਝੋਨੇ ਅਤੇ ਕਣਕ ਦੀਆਂ ਫਸਲਾਂ ਦੇ ਭੰਡਾਰਨ ਦੀਆਂ ਸਮੱਸਿਆ ਨਾਲ ਜੂਝ ਰਿਹਾ ਹੈ, ਉਨ੍ਹਾਂ ਕਿਹਾ ਕਿ ਸੂਬੇ ਨੂੰ ਫਸਲੀ ਚੱਕਰ ਵਿੱਚੋਂ ਨਿਕਲ ਕੇ ਸਨਅਤੀ ਰਾਜ ਬਣਨ ਲਈ ਨਿਵੇਸ਼ ਦੀ ਲੋੜ ਹੈ ਪਰਵਾਸੀ ਭਾਰਤੀਆਂ ਨੂੰ ਸੂਬੇ ਅਤੇ ਇਸਦੀ ਆਉਣ ਵਾਲੀ ਪੀੜੀ ਦੀ ਸੁਰੱਖਿਆ ਲਈ ਇਨ੍ਹਾਂ ਯਤਨਾਂ ਵਿੱਚ ਯੋਗਦਾਨ ਪਾਉਣਾ ਚਾਹੀਦਾ ਹੈ, ਉਨ੍ਹਾਂ ਕਿਹਾ ਕਿ ਸਰਕਾਰ ਸਾਰੇ ਪਰਵਾਸੀ ਭਾਰਤੀਆਂ ਦੇ ਸਵਾਲ ਜਵਾਬ ਅਤੇ ਉਨ੍ਹਾਂ ਨੂੰ ਪੰਜਾਬ ਵਿੱਚ ਨਿਵੇਸ਼ ਦੀ ਸਹੂਲਤ ਲਈ ਡਿਪਟੀ ਪ੍ਰਮੁੱਖ ਸਕੱਤਰ ਦੇ ਅਹੁਦੇ 'ਤੇ ਮੁੱਖ ਮੰਤਰੀ ਦਫਤਰ ਵਿੱਚ ਇੱਕ ਅਧਿਕਾਰੀ ਨਿਯੁਕਤ ਕਰੇਗੀ


ਕਰਤਾਰਪੁਰ ਲਾਂਘੇ ਨੂੰ ਭਾਰਤ ਅਤੇ ਪਾਕਿਸਤਾਨ ਦਰਮਿਆਨ ਬਿਹਤਰ ਸਬੰਧਾਂ ਦੀ ਸ਼ੁਰੂਆਤ ਦੱਸਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਉਮੀਦ ਕੀਤੀ ਕਿ ਇਹ ਕਦਮ 'ਖੁੱਲ੍ਹੇ ਦਰਸ਼ਨ ਦੀਦਾਰ' ਦੀ ਮੰਗ ਕਰਨ ਵਾਲੇ ਭਾਰਤੀਆਂ ਲਈ ਪਾਕਿਸਤਾਨ ਵਿੱਚ ਹੋਰ ਮਹੱਤਵਪੂਰਣ ਧਾਰਮਿਕ ਅਸਥਾਨਾਂ ਵਿਖੇ ਨਤਮਸਤਕ ਹੋਣ ਦਾ ਰਾਹ ਪੱਧਰਾ ਕਰੇਗਾ ਮੁੱਖ ਮੰਤਰੀ ਨੇ ਕਰਤਾਰਪੁਰ ਨਾਲ ਆਪਣੇ ਪਰਿਵਾਰ ਦੀ ਸਾਂਝ ਨੂੰ ਯਾਦ ਕੀਤਾ ਜਿਸ ਦਾ ਉਨ੍ਹਾਂ ਦੇ ਦਾਦਾ ਜੀ (ਮਹਾਰਾਜਾ ਭੁਪਿੰਦਰ ਸਿੰਘ) ਨੇ 1927 ਵਿਚ ਹੜ੍ਹਾਂ ਨਾਲ ਨੁਕਸਾਨੇ ਜਾਣ ਤੋਂ ਬਾਅਦ ਦੁਬਾਰਾ ਨਿਰਮਾਣ ਕਰਵਾਇਆ ਸੀ


ਇਸ ਇਤਿਹਾਸਕ ਪਹਿਲਕਦਮੀ ਲਈ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਦੋਵਾਂ ਦਾ ਧੰਨਵਾਦ ਕਰਦਿਆਂ ਕੈਪਟਨ ਅਮਰਿੰਦਰ ਸਿੰਘ ਹਾਜ਼ਰੀਨ ਨਾਲ ਇਕ ਗੱਲ ਸਾਂਝੀ ਕਰਦਿਆਂ ਕਿਹਾ ਕਿ ਉਨ੍ਹਾਂ ਨੇ ਜ਼ੀਰੋ ਪੁਆਇੰਟ ਤੋਂ ਕਰਤਾਰਪੁਰ ਸਾਹਿਬ ਗੁਰਦੁਆਰੇ ਤੱਕ ਦੀ ਬੱਸ ਯਾਤਰਾ ਦੌਰਾਨ ਇਮਰਾਨ ਨਾਲ ਕ੍ਰਿਕਟ ਉਤੇ ਦਿਲਚਸਪ ਗੱਲਬਾਤ ਕੀਤੀ


ਪੱਤਰਕਾਰਾਂ ਨਾਲ ਆਪਣੀ ਗੈਰ ਰਸਮੀ ਗੱਲਬਾਤ ਵਿੱਚ ਮੁੱਖ ਮੰਤਰੀ ਨੇ ਪਾਸਪੋਰਟ ਸ਼ਰਤ ਅਤੇ ਕਰਤਾਰਪੁਰ ਲਾਂਘੇ ਰਾਹੀਂ ਯਾਤਰਾ ਲਈ 20 ਡਾਲਰ ਫੀਸ ਮੁਆਫ ਕਰਨ ਦੀ ਮੰਗ ਦੁਹਰਾਈ ਅਤੇ ਕਿਹਾ ਕਿ ਭਾਰਤ ਨੇ ਸਰਹੱਦ ਪਾਰ ਤੋਂ ਅਜਮੇਰ ਸ਼ਰੀਫ ਅਤੇ ਨਿਜ਼ਾਮੂਦੀਨ ਦਰਗਾਹ ਆਦਿ ਦੇ ਦਰਸ਼ਨਾਂ ਲਈ ਆਉਣ ਵਾਲੇ ਸਰਧਾਲੂਆਂ ਉੱਤੇ ਕਦੇ ਕੋਈ ਅਜਿਹਾ ਟੈਕਸ ਨਹੀਂ ਲਗਾਇਆ ਸੀ


ਯਾਦਗਾਰੀ ਸਮਾਗਮ ਦੌਰਾਨਟ ਮੁੱਖ ਮੰਤਰੀ ਨੇ ਯੂ.ਕੇ. ਵਿੱਚ ਵਸਦੇ ਕਈ ਨਾਮਵਰ ਪਰਵਾਸੀ ਭਾਰਤੀਆਂ ਨੂੰ ਸਨਮਾਨਿਤ ਕੀਤਾ


ਇਸ ਤੋਂ ਪਹਿਲਾਂ ਯੂ.ਕੇ. ਵਿੱਚ ਭਾਰਤ ਦੇ ਹਾਈ ਕਮਿਸ਼ਨਰ ਰੁਚੀ ਘਣਸ਼ਿਆਮ ਨੇ ਕਿਹਾ ਕਿ ਦੁਨੀਆਂ ਨੂੰ ਦਰਪੇਸ਼ ਅਤਿਵਾਦ ਅਤੇ ਫੁੱਟ ਪਾਉਣ ਦੀਆਂ ਚੁਣੌਤੀਆਂ ਦੇ ਮੱਦੇਨਜ਼ਰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਉਪਦੇਸ਼ ਦੀ ਪਹਿਲਾਂ ਨਾਲੋਂ ਵੀ ਜ਼ਿਆਦਾ ਪ੍ਰਸੰਗਿਕਤਾ ਹੈ ਉਨ੍ਹਾਂ ਪੰਜਾਬ ਸਰਕਾਰ ਵੱਲੋਂ 550ਵੇਂ ਪ੍ਰਕਾਸ਼ ਪੁਰਬ ਨੂੰ ਮਨਾਉਣ ਲਈ ਕਰਵਾਏ ਜਾ ਰਹੇ ਸਮਾਗਮਾਂ ਦੀ ਸ਼ਲਾਘਾ ਕੀਤੀ ਅਤੇ ਕਿਹਾ ਕਿ ਯੂ.ਕੇ. ਵਿੱਚ ਵੀ ਇਹ ਸਮਾਗਮ ਵੱਡੇ ਪੱਧਰ 'ਤੇ ਕਰਵਾਏ ਜਾ ਰਹੇ ਹਨ ਉਨ੍ਹਾਂ ਮੁੱਖ ਮੰਤਰੀ ਨੂੰ ਕਰਤਾਰਪੁਰ ਗੁਰਦੁਆਰੇ ਦੀ ਹੱਥੀਂ ਪੇਂਟ ਕੀਤੀ ਤਸਵੀਰ ਵੀ ਭੇਟ ਕੀਤੀ


ਇਸ ਮੌਕੇ ਬਰਮਿੰਘਮ ਦੇ ਲਾਰਡ ਬਿਸ਼ਪ ਦੇ ਇੱਕ ਨੁਮਾਇੰਦੇ ਨੇ ਮੁੱਖ ਮੰਤਰੀ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਦੇ ਸਤਿਕਾਰ ਵਜੋਂ ਤਿਆਰ ਕੀਤੀ ਇੱਕ ਵਿਸ਼ੇਸ਼ ਤਖਤੀ ਵੀ ਭੇਟ ਕੀਤੀ

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Captain speaks on passport and 20 dollars on kartarpur darshan