ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਕੈਪਟਨ ਨੇ ਇੰਗਲੈਂਡ ਜਾ ਕੇ ਕੀਤੀ ਪਾਕਿ ਨਾਲ ਸ਼ਾਂਤੀ ਤੇ ਦੋਸਤੀ ਦੀ ਵਕਾਲਤ

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਦੋਵੇਂ ਗੁਆਂਢੀ ਦੇਸ਼ਾਂ ਭਾਰਤ ਤੇ ਪਾਕਿਸਤਾਨ ਦੀ ਖੁਸ਼ਹਾਲੀ ਅਤੇ ਵਿਕਾਸ ਲਈ ਪਾਕਿਸਤਾਨ ਨਾਲ ਸਾਂਤੀ ਅਤੇ ਦੋਸਤੀ ਦੀ ਜ਼ੋਰਦਾਰ ਵਕਾਲਤ ਕੀਤੀ ਅਤੇ ਅਤੇ ਨਾਲ ਹੀ ਸਪੱਸ਼ਟ ਕਰਦਿਆਂ ਕਿਹਾ ਕਿ ਭਾਰਤ ਆਈ.ਐਸ.ਆਈ. ਤੋਂ ਸਮਰਥਨ ਹਾਸਲ ਸਿੱਖਸ ਫਾਰ ਜਸਟਿਸ (ਐਸ.ਐਫ.ਜੇ.) ਨੂੰ ਦੇਸ਼ ਦੀ ਅਖੰਡਤਾ ਅਤੇ ਸਥਿਰਤਾ ਨੂੰ ਭੰਗ ਕਰਨ ਦੀ ਆਗਿਆ ਨਹੀਂ ਦੇਵੇਗਾ


ਮੁੱਖ ਮੰਤਰੀ ਇੱਥੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਰੱਖੇ ਵਿਸ਼ੇਸ਼ ਸਮਾਗਮ ਦੌਰਾਨ ਪਰਵਾਸੀ ਭਾਰਤੀਆਂ ਨੂੰ ਸੰਬੋਧਨ ਕਰ ਰਹੇ ਸਨ


ਮੀਡੀਆ ਕਰਮੀਆਂ ਨਾਲ ਗੈਰ ਰਸਮੀ ਗੱਲਬਾਤ ਦੌਰਾਨ ਕੈਪਟਨ ਅਮਰਿੰਦਰ ਨੇ ਕਿਹਾ ਕਿ ਐਸ.ਐਫ.ਜੇ. ਇਕ ਕੱਟੜ ਅਤਿਵਾਦੀ ਗਰੁੱਪ ਸੀ, ਜਿਸ ਦੀ ਮੁਹਿੰਮ ਦਾ ਕੋਈ ਵਿਚਾਰਧਾਰਕ ਅਧਾਰ ਨਹੀਂ ਸੀ, ਅਤੇ ਇਸ ਨਾਲ ਇਸੇ ਤਰ੍ਹਾਂ ਪੇਸ਼ ਆਉਣਾ ਚਾਹੀਦਾ ਸੀ


ਐਸ.ਐਫ.ਜੇ. ਦੇ ਅਖੌਤੀ ਕਾਨੂੰਨੀ ਸਲਾਹਕਾਰ ਗੁਰਪਤਵੰਤ ਸਿੰਘ ਪੰਨੂੰ, ਜੋ ਕਿ ਪਾਕਿਸਤਾਨ ਦੇ ਆਈ.ਐਸ.ਆਈ. ਦੇ ਦਿਸ਼ਾ ਨਿਰਦੇਸ਼ਾਂ ਹੇਠ ਕੰਮ ਕਰ ਰਿਹਾ ਹੈ, ਨੂੰ ਧੋਖੇਬਾਜ ਦੱਸਦਿਆਂ, ਮੁੱਖ ਮੰਤਰੀ ਨੇ ਕਿਹਾ ਕਿ ਪੰਨੂ ਦਾ ਇੱਕੋ-ਇੱਕ ਮਕਸਦ ਆਈ.ਐਸ.ਆਈ. ਦੇ ਏਜੰਡੇ ਨੂੰ ਅੱਗੇ ਵਧਾਉਣਾ ਅਤੇ ਸਿੱਖਾਂ ਤੇ ਭਾਰਤ ਨੂੰ ਵੰਡਣਾ ਹੈ ਪਿਛਲੇ ਕੁਝ ਸਾਲਾਂ ਦੌਰਾਨ ਵੱਡੇ ਪੱਧਰ 'ਤੇ ਗ੍ਰਿਫਤਾਰੀਆਂ ਅਤੇ ਹਥਿਆਰ ਜ਼ਬਤ ਕਰਨ ਦੇ ਨਾਲ-ਨਾਲ ਪੰਜਾਬ ਵਿੱਚ ਨਾਕਾਮ ਕੀਤੇ ਗਏ ਅਤਿਵਾਦੀ ਗਰੁੱਪਾਂ ਦਾ ਜ਼ਿਕਰ ਕਰਦਿਆਂ ਉਨ੍ਹਾਂ ਕਿਹਾ ਕਿ ਇਸ ਨਾਲ ਐਸ.ਐਫ.ਜੇ. ਦੇ ਮਨਸੂਬੇ ਜੱਗ ਜ਼ਾਹਰ ਹੋਏ ਹਨ ਪਰ ਪੰਜਾਬ ਸਰਕਾਰ ਅਤੇ ਭਾਰਤ ਸਰਕਾਰ ਦੋਵੇਂ ਇਸ ਨਾਲ ਕਰੜੇ ਹੱਥੀਂ ਨਜਿੱਠ ਰਹੀਆਂ ਹਨ


ਇਸ ਤੋਂ ਪਹਿਲਾ ਪਰਵਾਸੀਆਂ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਆਲਮੀ ਸਮੱਸਿਆਵਾਂ ਦੇ ਸਮੂਹਿਕ ਹੱਲ ਲਈ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਫਲਸਫੇ ਅਨੁਸਾਰ ਸਾਂਤੀ ਦੇ ਪਾਸਾਰ ਲਈ ਗੁਆਂਢੀ ਮੁਲਕਾਂ ਨਾਲ ਦੋਸਤਾਨਾ ਸਬੰਧ ਬਣਾਉਣ ਦੀ ਮੰਗ ਕੀਤੀ ਉਨ੍ਹਾਂ ਨੇ ਜ਼ੋਰ ਦਿੰਦਿਆਂ ਇਹ ਗੱਲ ਆਖੀ ਕਿ ਭਾਰਤ ਅਤੇ ਪਾਕਿਸਤਾਨ ਦੋਵਾਂ ਨੇ ਕਈ ਚੁਣੌਤੀਆਂ ਦਾ ਸਾਹਮਣਾ ਕੀਤਾ ਸੀ ਅਤੇ ਹੁਣ ਸਮਾਂ ਗਿਆ ਹੈ ਕਿ ਉਹ ਬੀਤੇ ਸਮੇਂ ਨੂੰ ਭੁੱਲ ਕੇ ਦੋਸਤੀ ਦੀ ਭਾਵਨਾ ਨਾਲ ਅੱਗੇ ਵਧਦਿਆਂ ਆਪਣੀ ਤਰੱਕੀ ਨੂੰ ਯਕੀਨੀ ਬਣਾਉਣ


ਮੁੱਖ ਮੰਤਰੀ ਨੇ ਪੰਜਾਬ ਦੇ ਉਦਯੋਗਿਕ ਵਿਕਾਸ ਨੂੰ ਸਮਰੱਥ ਬਣਾਉਣ ਲਈ ਪਰਵਾਸੀ ਭਾਰਤੀਆਂ ਦੇ ਸਹਿਯੋਗ ਦੀ ਮੰਗ ਕੀਤੀ ਅਤੇ ਸੂਬੇ ਨੂੰ ਜ਼ਿਆਦਾ ਪਾਣੀ ਦੀ ਖਪਤ ਵਾਲੀ ਝੋਨੇ ਦੀ ਫਸਲ ਨੂੰ ਛੁਟਕਾਰਾ ਦਿਵਾਉਣ ਦੀ ਲੋੜ 'ਤੇ ਜ਼ੋਰ ਦਿੱਤਾ

 

ਕੈਪਟਨ ਅਮਰਿੰਦਰ ਨੇ ਕਿਹਾ ਕਿ ਪੰਜਾਬ ਨੂੰ ਤਿੰਨ ਵਾਰ ਵੰਡਿਆ ਜਾ ਚੁੱਕਾ ਸੀ ਅਤੇ ਇਸ ਨਾਲ ਕੀਮਤੀ ਸਰੋਤ ਅਤੇ ਸਨਅਤ ਖਤਮ ਹੋ ਗਈ ਸੀ ਜਿਸ ਨੂੰ ਪੰਜਾਬੀਆਂ ਨੇ ਆਪਣੀ ਸਖਤ ਮਿਹਨਤ ਨਾਲ ਮੁੜ ਸੁਰਜੀਤ ਕੀਤਾ, ਹਾਲਾਂਕਿ ਸੂਬੇ ਨੂੰ ਬਚਾਉਣ ਅਤੇ ਆਉਣ ਵਾਲੀਆਂ ਪੀੜ੍ਹੀਆਂ ਲਈ ਹੋਰ ਵੀ ਬਹੁਤ ਕੁਝ ਕਰਨ ਦੀ ਲੋੜ ਹੈ ਉਨ੍ਹਾਂ ਪਰਵਾਸੀ ਭਾਰਤੀਆਂ ਨੂੰ ਅਪੀਲ ਕੀਤੀ, "ਤੁਹਾਨੂੰ ਯਾਦ ਰੱਖਣਾ ਚਾਹੀਦਾ ਹੈ ਕਿ ਤੁਹਾਡਾ ਪਿਛੋਕੜ ਕੀ ਹੈ ਅਤੇ ਤੁਹਾਨੂੰ ਪੰਜਾਬ ਦੀ ਤਰੱਕੀ ਲਈ ਕਿਸੇ ਵੀ ਢੰਗ ਨਾਲ ਯੋਗਦਾਨ ਦੇਣਾ ਚਾਹੀਦਾ ਹੈ''


ਮੁੱਖ ਮੰਤਰੀ ਨੇ ਬਰਤਾਨੀਆ ਵਿਚਲੇ ਭਾਰਤੀਆਂ ਨੂੰ 5-6 ਦਸੰਬਰ ਨੂੰ ਮੁਹਾਲੀ ਵਿਖੇ ਕਰਵਾਏ ਜਾ ਰਹੇ ਪ੍ਰਗਤੀਸ਼ੀਲ ਪੰਜਾਬ ਨਿਵੇਸ਼ਕ ਸੰਮੇਲਨ ਲਈ ਸੱਦਾ ਦਿੱਤਾ ਤਾਂ ਜੋ ਆਰਥਿਕ ਤਰੱਕੀ ਅਤੇ ਨੌਜਵਾਨਾਂ ਲਈ ਰੁਜ਼ਗਾਰ ਦੇ ਮੌਕੇ ਪੈਦਾ ਕਰਨ ਲਈ ਸੂਬੇ ਨੂੰ ਖੇਤੀਬਾੜੀ ਤੋਂ ਉਦਯੋਗ ਵੱਲ ਲਿਜਾਉਣ ਵਿੱਚ ਸਹਾਇਤਾ ਕੀਤੀ ਜਾ ਸਕੇ

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Captain visits England and promotes peace and friendship with Pakistan