ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਕੈਨੇਡਾ ਦੇ ਸਕੈਚਵਨ ’ਚ ਪੁਲਿਸ ਸੇਵਾਵਾਂ ਦੇਣ ਵਾਲੇ ਪਹਿਲੇ ਪੰਜਾਬੀ ਬਣੇ ਹਰਮਨਦੀਪ ਸਿੰਘ

----ਪੰਜਾਬੀ ਨੌਜਵਾਨ ਨੇ ਕੈਨੇਡਾ ’ਚ ਵਧਾਇਆ ਭਾਰਤ ਦਾ ਮਾਣ----

 

ਅੰਮ੍ਰਿਤਸਰ ਦੇ ਜਵਾਨ ਨੇ ਕਨੇਡਾ ਦੇ ਸਕੈਚਵਨ ਪੁਲਿਸ ਵਿਭਾਗ ਸਫ਼ਲਤਾ ਪ੍ਰਾਪਤ ਕਰਕੇ ਪੁਲਿਸ ਮਹਿਕਮੇ ਸੇਵਾਵਾਂ ਸ਼ੁਰੂ ਕਰ ਦਿੱਤੀਆਂ ਹਨ ਇੱਥੇ ਇਹ ਦੱਸਣਯੋਗ ਹੈ ਕਿ ਹਰਮਨਦੀਪ ਸਿੰਘ ਪਹਿਲਾਂ ਪੰਜਾਬੀ ਭਾਰਤੀ ਜਵਾਨ ਹੈ ਜਿਸਨੇ ਕਨੇਡਾ ਦੇ ਸਕੈਚਵਨ ਪੁਲਿਸ ਵਿਭਾਗ ਦੀ ਨੌਕਰੀ ਪ੍ਰਾਪਤ ਕਰਨ ਦਾ ਟੀਚਾ ਹਾਸਿਲ ਕੀਤਾ ਹੈ ਅਤੇ ਇਸ ਗੱਲ ਲਈ ਹਰ ਪੰਜਾਬੀ ਅਤੇ ਭਾਰਤੀ ਲਈ ਇਹ ਇੱਕ ਵੱਡੇ ਮਾਣ ਦੀ ਗੱਲ ਹੈ

 

 

ਇਸ ਸੁਹੰ ਚੁੱਕ ਸਮਾਗਮ ਦੀ ਪ੍ਰਧਾਨਗੀ ਮਾਣਯੋਗ ਜੱਜ ਬ੍ਰੇਨ ਹੈਂਡਰਿਕਸਨ ਅਤੇ ਬੈਚ ਲਗਾਉਣ ਦੀ ਰਸਮ ਸਕੈਚਵਨ ਪੁਲਿਸ ਦੇ ਮੁੱਖੀ ਰਿੱਕ ਬਰੂਸਾ ਨੇ ਨਿਭਾਈ ਅਤੇ ਉਨ੍ਹਾਂ ਦੇ ਨਾਲ ਮੇਅਰ ਫਰੇਜ਼ਰ ਟੋਲਮਈ ਵੀ ਹਾਜ਼ਰ ਸਨ ਜਿੰਨ੍ਹਾਂ ਨੇ ਆਪਣੀ ਖੁਸ਼ੀ ਜ਼ਾਹਰ ਕੀਤੀ

 

 

 

ਹਰਮਨਦੀਪ ਸਿੰਘ ਨੇ ਕਿਹਾ ਕਿ ਉਸਨੂੰ ਇਸ ਗੱਲ ਦੀ ਪ੍ਰੇਰਨਾ ਉਸਦੇ ਪਿਤਾ ਸ੍ਰ. ਸਤਨਾਮ ਸਿੰਘ ਕੋਲੋਂ ਮਿਲੀ ਹੈ ਜਿੰਨ੍ਹਾਂ ਨੇ ਭਾਰਤੀ ਫ਼ੌਜ ਵਿੱਚ 21 ਸਾਲ ਸੇਵਾ ਕੀਤੀ ਹੈ ਹਰਮਨਦੀਪ ਸਿੰਘ ਵੱਲੋਂ ਇਸ ਪ੍ਰਾਪਤੀ ਨਾਲ ਸਾਡੇ ਸਾਰੇ ਪੰਜਾਬੀਆਂ ਅਤੇ ਭਾਰਤੀਆਂ ਦਾ ਸਿਰ ਪੂਰੇ ਮਾਣ ਨਾਲ ਉੱਚਾ ਹੋ ਗਿਆ ਹੈ ਇਸ ਮੌਕੇ ਹਰਮਨਦੀਪ ਸਿੰਘ ਨੇ ਪ੍ਰਣ ਕੀਤਾ ਕਿ ਉਹ ਭਵਿੱਖ ਵਿਚ ਵੀ ਆਪਣੀ ਕੌਮ ਦਾ ਨਾਂ ਹੋਰ ਉਚੀਆਂ ਬੁਲੰਦੀਆਂ ਤੇ ਲੈ ਕੇ ਜਾਣਗੇ

 

 

 

 

 

 

.

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Harmandeep Singh becomes the first Punjabi to provide police services in Saskatchewan in Canada