ਲੁਧਿਆਣਾ ਦੇ ਹਲਕਾ ਜਗਰਾਉਂ ਦੇ ਪਿੰਡ ਸਫੀਪੁਰਾ ਦੇ ਰਹਿਣ ਵਾਲੇ ਸੁਰਜੀਤ ਸਿੰਘ ਨਾਂ ਦੇ ਨੌਜਵਾਨ ਦਾ ਮਨੀਲਾ ਦੇ ਅਗਰਸਿਟੀ ਵਿਖੇ ਗੋਲੀਆਂ ਮਾਰ ਕੇ ਕਤਲ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ।
ਨਾਮੀ ਅਖਬਾਰ ‘ਬਾਬੂਸ਼ਾਹੀ ਡਾਟ ਕਾਮ’ ਦੀ ਜਾਣਕਾਰੀ ਮੁਤਾਬਕ ਪਰਿਵਾਰਕ ਮੈਂਬਰਾਂ ਦੇ ਦੱਸਣ ਮੁਤਾਬਿਕ 36 ਸਾਲਾਂ ਸੁਰਜੀਤ ਸਿੰਘ ਮਨੀਲਾ ਵਿਚ ਫਾਈਨਾਂਸ ਦਾ ਕੰਮ ਕਰਦਾ ਸੀ ਤੇ ਉਸਦੀ ਫੈਮਿਲੀ ਵੀ ਉਸਦੇ ਨਾਲ ਹੀ ਰਹਿੰਦੀ ਸੀ।
ਉਨ੍ਹਾਂ ਕਿਹਾ ਕਿ ਪਿਛਲੇ 17 ਸਾਲ ਤੋਂ ਸੁਰਜੀਤ ਉੱਥੇ ਹੀ ਕੰਮ ਕਰ ਰਿਹਾ ਸੀ। ਪਰ ਅਚਾਨਕ ਅਣਪਛਾਤੇ ਨੌਜਵਾਨਾਂ ਵੱਲੋਂ ਸੁਰਜੀਤ ਦੇ ਉੱਤੇ ਗੋਲੀਆਂ ਚਲਾ ਦਿੱਤੀਆਂ ਗਈਆਂ। ਜਿਸ ਤੋਂ ਬਾਅਦ ਮੌਕੇ 'ਤੇ ਹੀ ਉਸ ਦੀ ਮੌਤ ਹੋ ਗਈ।
ਇਸ ਘਟਨਾ ਤੋਂ ਬਾਅਦ ਪਰਿਵਾਰਿਕ ਮੈਂਬਰਾਂ ਅਤੇ ਪਿੰਡ ਦੇ ਵਿੱਚ ਸੋਗ ਦਾ ਮਾਹੌਲ ਦੇਖਣ ਨੂੰ ਮਿਲ ਰਿਹਾ ਹੈ। ਇਸ ਦੌਰਾਨ ਪਿੰਡ ਵਾਸੀ ਅਤੇ ਪਰਿਵਾਰਕ ਮੈਂਬਰਾਂ ਨੇ ਭਾਰਤ ਸਰਕਾਰ ਦੇ ਜ਼ਰੀਏ ਮਨੀਲਾ ਸਰਕਾਰ ਨੂੰ ਦੋਸ਼ੀਆਂ ਖਿਲਾਫ ਸਖਤ ਕਾਰਵਾਈ ਕਰਨ ਦੀ ਗੱਲ ਕਹੀ ਹੈ।