ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਐਡਿਨਬਰਾ ’ਚ ਗੁਰਦੁਆਰਾ ਸਾਹਿਬ ’ਤੇ ਹੋਏ ਹਮਲੇ ਦੀ ਐਸਜੀਪੀਸੀ ਵੱਲੋਂ ਨਿਖੇਧੀ

ਐਡਿਨਬਰਾ ’ਚ ਗੁਰਦੁਆਰਾ ਸਾਹਿਬ ’ਤੇ ਹੋਏ ਹਮਲੇ ਦੀ ਐਸਜੀਪੀਸੀ ਪ੍ਰਧਾਨ ਵੱਲੋਂ ਨਿਖੇਧੀ

ਸਕਾਟਲੈਂਡ ਦੇ ਐਡਿਨਬਰਾ `ਚ ਗੁਰਦੁਆਰਾ ਸਾਹਿਬ `ਤੇ ਹੋਏ ਪੈਟਰੋਲ ਬੰਬ ਹਮਲੇ ਦੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਸਖਤ ਸ਼ਬਦਾਂ `ਚ ਨਿਖੇਧੀ ਕੀਤੀ। ਭਾਈ ਲੌਂਗੋਵਾਲ ਨੇ ਕਿਹਾ ਕਿ ਗੁਰਦੁਆਰਾ ਸਾਹਿਬਾਨ ਮਾਨਵਤਾ ਨੂੰ ਸਰਬ-ਸਾਂਝੀਵਾਲਤਾ ਦਾ ਉਪਦੇਸ਼ ਦਿੰਦੇ ਹਨ। ਉਨ੍ਹਾਂ ਕਿਹਾ ਕਿ ਦੁੱਖ ਦੀ ਗੱਲ ਹੈ ਕਿ ਸ਼ਰਾਰਤੀ ਅਨਸਰ ਧਰਮ ਅਸਥਾਨਾਂ ਨੂੰ ਵੀ ਨਫ਼ਰਤੀ ਨਿਗ੍ਹਾ ਨਾਲ ਦੇਖਦੇ ਹਨ।

 

ਉਨ੍ਹਾਂ ਆਖਿਆ ਕਿ ਦੇਸ਼ ਦੁਨੀਆਂ ਅੰਦਰ ਸਥਾਪਤ ਸਿੱਖ ਕੌਮ ਦੇ ਗੁਰ-ਅਸਥਾਨ ਸਮੁੱਚੀ ਮਨਾਵਤਾ ਲਈ ਸਾਂਝਾ ਉਪਦੇਸ਼ ਦੇਣ ਦੇ ਨਾਲ-ਨਾਲ ਹਰ ਧਰਮ, ਫਿਰਕੇ ਅਤੇ ਵਰਗ ਲਈ ਸੰਗਤ ਤੇ ਪੰਗਤ ਦੇ ਇਕਸਾਰ ਸਿਧਾਂਤ ਲਈ ਪ੍ਰੇਰਣਾ ਸ੍ਰੋਤ ਹਨ ਅਤੇ ਇਹ ਵੀ ਸੱਚ ਹੈ ਕਿ ਜਦੋਂ ਵੀ ਕਿਤੇ ਮਨੁੱਖਤਾ ’ਤੇ ਕੋਈ ਸੰਕਟ ਬਣਦਾ ਹੈ ਤਾਂ ਸਿੱਖ ਸਹਾਇਤਾ ਲਈ ਸਭ ਤੋਂ ਮੋਹਰੀ ਰਹਿੰਦੇ ਹਨ।

 

ਉਨ੍ਹਾਂ ਕਿਹਾ ਕਿ ਐਡਿਨਬਰਾ `ਚ ਵਾਪਰੀ ਮੰਦਭਾਗੀ ਘਟਨਾ ਦੇ ਦੋਸ਼ੀਆਂ ਦਾ ਪਤਾ ਲਗਾਉਣ ਦੇ ਨਾਲ-ਨਾਲ ਸਿੱਖਾਂ ਅਤੇ ਗੁਰ-ਅਸਥਾਨਾਂ ਦੀ ਸੁਰੱਖਿਆ ਲਈ ਉਥੋਂ ਦੀ ਸਰਕਾਰ ਨੂੰ ਸਖ਼ਤ ਕਦਮ ਚੁੱਕਣੇ ਚਾਹੀਦੇ ਹਨ। ਉਨ੍ਹਾਂ ਇਸ ਸਬੰਧੀ ਭਾਰਤ ਦੀ ਵਿਦੇਸ਼ ਮੰਤਰੀ ਸੁਸ਼ਮਾ ਸਵਰਾਜ ਨੂੰ ਵੀ ਸਕਾਟਲੈਂਡ ਦੀ ਸਰਕਾਰ ਨਾਲ ਗੱਲਬਾਤ ਕਰਨ ਦੀ ਅਪੀਲ ਕੀਤੀ।

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title: SGPC president condemned attack on Gurdwara in Edinburgh