ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਵੱਲੋਂ ਸਿੱਖ `ਤੇ ਨਸਲੀ ਹਮਲੇ ਦੀ ਨਿਖੇਧੀ

ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਵੱਲੋਂ ਸਿੱਖ `ਤੇ ਨਸਲੀ ਹਮਲੇ ਦੀ ਨਿਖੇਧੀ

ਅਮਰੀਕਾ ਦੇ ਕੈਲੇਫੋਰਨੀਆਂ `ਚ ਗੋਰਿਆਂ ਵੱਲੋਂ ਸਿੱਖ ਵਿਅਕਤੀ ਨਾਲ ਘਿਨਾਉਣੀ ਕਿਸਮ ਦੀ ਕੀਤੀ ਨਸਲੀ ਘਟਨਾ ਦੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅੰਮਿ੍ਰਤਸਰ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ  ਸਖਤ ਨਿਖੇਧੀ ਕੀਤੀ। ਉਨ੍ਹਾਂ ਨਿੰਦਾ ਕਰਦਿਆਂ ਕਿਹਾ ਕਿ ਸਿੱਖ ਅੱਜ ਪੂਰੇ ਵਿਸ਼ਵ `ਚ ਵਸੇ ਹੋਏ ਹਨ। ਉਨ੍ਹਾਂ ਕਿਹਾ ਕਿ ਕੁਝ ਲੋਕ ਸਿੱਖਾਂ ਦੀ ਤਰੱਕੀ ਤੋਂ ਖੌਫਜਦਾ ਹੋਣ ਕਾਰਨ ਸਿੱਖਾਂ ਨੂੰ ਨਸਲੀ ਹਮਲਿਆਂ ਦਾ ਸ਼ਿਕਾਰ ਬਣਾ ਰਹੇ ਹਨ।

 

ਉਨ੍ਹਾਂ ਭਾਰਤ ਦੀ ਵਿਦੇਸ਼ ਮੰਤਰੀ ਸੁਸ਼ਮਾ ਸਵਰਾਜ ਤੋਂ ਮੰਗ ਕੀਤੀ ਕਿ ਉਹ ਵਿਦੇਸ਼ਾਂ ਦੀਆਂ ਸਰਕਾਰਾਂ ਨੂੰ ਸਿੱਖਾਂ ਦੀ ਸੁਰੱਖਿਆ ਲਈ ਢੁਕਵੇਂ ਕਦਮ ਚੁੱਕਣ ਲਈ ਕਹਿਣ। ਉਨ੍ਹਾਂ ਕਿਹਾ ਕਿ ਵਿਦੇਸ਼ਾਂ `ਚ ਸਿੱਖ ਪਛਾਣ ਨੂੰ ਜ਼ਮੀਨੀ ਪੱਧਰ ਤੱਕ ਉਭਾਰਨ ਲਈ ਸਥਾਨਕ ਗੁਰਦੁਆਰਾ ਕਮੇਟੀਆਂ ਨੂੰ ਯਤਨ ਤੇਜ਼ ਕਰਨੇ ਚਾਹੀਦੇ ਹਨ ਤਾਂ ਜੋ ਨਸਲੀ ਹਮਲਿਆਂ ਦੀਆਂ ਅਜਿਹੀਆਂ ਘਟਨਾਵਾਂ ਨੂੰ ਰੋਕਿਆ ਜਾ ਸਕੇ। ਉਨ੍ਹਾਂ  ਕੈਨੇਡਾ ਦੇ ਐਬਟਸਫੋਰਡ ਸ਼ਹਿਰ `ਚ ਅਣਪਛਾਤੇ ਵਿਅਕਤੀਆਂ ਵੱਲੋਂ ਪੰਜਾਬੀ ਦਾ ਕਤਲ ਕਰ ਦੇਣ ’ਤੇ ਵੀ ਅਫਸੋਸ ਪ੍ਰਗਟ ਕੀਤਾ ਹੈ। 

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:SGPC president condemns racial attacks on Sikhs