ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਇੰਗਲੈਂਡ ਤੋਂ ਆਏ ਨੌਜਵਾਨਾਂ ਨੇ ਪੰਜਾਬ ਵਿਧਾਨ ਸਭਾ ਤੇ ਸੁਖਨਾ ਝੀਲ ਵੇਖੀ

ਇੰਗਲੈਂਡ ਤੋਂ ਆਏ ਨੌਜਵਾਨਾਂ ਨੇ ਪੰਜਾਬ ਵਿਧਾਨ ਸਭਾ ਤੇ ਸੁਖਨਾ ਝੀਲ ਵੇਖੀ

‘ਆਪਣੀਆਂ ਜੜ੍ਹਾਂ ਨਾਲ ਜੁੜੋ’ ਪ੍ਰੋਗਰਾਮ ਤਹਿਤ ਇੰਗਲੈਂਡ ਤੋਂ ਆਏ 14 ਨੌਜਵਾਨਾਂ ਨੇ ਅੱਜ ਪੰਜਾਬ ਵਿਧਾਨ ਸਭਾ ਅਤੇ ਸੁਖਨਾ ਝੀਲ ਵੇਖੀ। ਇਸ ਸਬੰਧੀ ਇਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਨੌਜਵਾਨਾਂ ਨੇ ਪੰਜਾਬ ਵਿਧਾਨ ਸਭਾ ਦੇ ਸਦਨ ਅਤੇ ਲਾਇਬਰੇਰੀ `ਚ ਗਏ ਜਿੱਥੇ ਵਿਧਾਨ ਸਭਾ ਦੇ ਮੁਲਾਜ਼ਮਾਂ ਨੇ ਉਨ੍ਹਾਂ ਨੂੰ ਵਿਸਥਾਰ ਨਾਲ ਸਮੁੱਚੀ ਪ੍ਰਕ੍ਰਿਆ ਬਾਰੇ ਜਾਣੰੂ ਕਰਵਾਇਆ। ਇਸ ਤੋਂ ਬਾਅਦ ਸੁਖਨਾ ਝੀਲ ਦਾ ਦੌਰਾ ਕਰਕੇ ਕਰੂਜ਼ ਦੀ ਸਵਾਰੀ ਦਾ ਆਨੰਦ ਮਾਣਿਆ।  


ਇਸ ਮੌਕੇ ਗਰੁੱਪ ਦੇ ਮੈਂਬਰ ਗੁਰਜੋਤ ਸਿੰਘ ਤਨੇਜਾ ਨੇ ਕਿਹਾ ਕਿ ਇਹ ਦੌਰਾ ਉਨ੍ਹਾਂ ਲਈ ਬਹੁਤ ਉਤਸੁਕਤਾ ਭਰਿਆ ਹੈ ਖਾਸ ਕਰਕੇ ਪੰਜਾਬ ਵਿਧਾਨ ਸਭਾ ਦਾ ਦੌਰਾ ਕਰਨਾ ਜਿੱਥੇ ਉਨ੍ਹਾਂ ਨੂੰ ਵਿਧਾਨ ਕੰਮਕਾਜ ਬਾਰੇ ਵਿਸਥਾਰ ਵਿੱਚ ਜਾਣਕਾਰੀ ਦਿੱਤੀ ਗਈ। ਗਰੁੱਪ ਦੇ ਮੈਂਬਰਾਂ ਨੇ ਦੱਸਿਆ ਕਿ ਵਿਸ਼ਵ ਪੱਧਰ ’ਤੇ ਪ੍ਰਸਿੱਧ ਫਰਾਂਸ ਦੇ ਆਰਕੀਟੈਕਟ ਲੀ ਕਾਰਬੁਜ਼ੀਅਰ ਦੀ ਰੂਪ-ਰੇਖਾ ਮੁਤਾਬਕ ਵਿਕਸਤ ਕੀਤੇ ਖੂਬਸੂਰਤ ਸ਼ਹਿਰ ਦੇ ਖਾਕੇ ਤੇ ਨਮੂਨੇ ਨੂੰ ਦੇਖਣ ਦੀ ਸਾਡੀ ਤੀਬਰ ਇੱਛਾ ਸੀ।

 

ਨੌਜਵਾਨਾਂ ਨੇ ਕਿਹਾ ਕਿ ਪੰਜਾਬ ਦੀਆਂ ਵੱਖ-ਵੱਖ ਥਾਵਾਂ ਦਾ ਦੌਰਾ ਕਰਕੇ ਲੋਕਾਂ ਨੂੰ ਮਿਲਣ ਅਤੇ ਉਥੋਂ ਦੇ ਅਮੀਰ ਸੱਭਿਆਚਾਰ ਅਤੇ ਇਤਿਹਾਸਕ ਵਿਰਸੇ ਬਾਰੇ ਜਾਣਨ ਲਈ ਉਨ੍ਹਾਂ ਦੇ ਮਨ `ਚ ਬਹੁਤ ਚਾਅ ਹੈ। ਇਸ ਗਰੁੱਪ ਨੇ ਬੀਤੇ ਮੰਗਲਵਾਰ ਨੂੰ ਸਿਵਲ ਤੇ ਪੁਲੀਸ ਦੇ ਉਚ ਅਧਿਕਾਰੀਆਂ ਨਾਲ ਮੀਟਿੰਗ ਕੀਤੀ। ਡੀ ਜੀ ਪੀ ਸੁਰੇਸ਼ ਅਰੋੜਾ ਅਤੇ ਡੀ ਜੀ ਪੀ ਦਿਨਕਰ ਗੁਪਤਾ ਨੇ ਨੌਜਵਾਨਾਂ ਨਾਲ ਖੁੱਲ੍ਹ ਕੇ ਗੱਲਬਾਤ ਕੀਤੀ। ਇਸ ਮੌਕੇ ਪ੍ਰਮੁੱਖ ਸਕੱਤਰ ਐਨ ਆਰ ਆਈ ਮਾਮਲੇ ਐਸ ਆਰ ਲੱਧੜ ਤੋਂ ਇਲਾਵਾ ਹੋਰ ਅਧਿਕਾਰੀ ਹਾਜ਼ਰ ਸਨ।
  

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:The youth from England visited the Punjab Legislative Assembly and Sukhna Lake