ਕੋਰੋਨਾ ਵਿਸ਼ਾਣੂ ਦਾ ਡਰ ਇਹ ਹੈ ਕਿ ਸਾਵਧਾਨੀ ਵਰਤਣ ਵਾਲੇ ਲੋਕ ਹੱਥ ਮਿਲਾਉਣ ਤੋਂ ਵੀ ਪਰਹੇਜ਼ ਕਰ ਰਹੇ ਹਨ। ਇਜ਼ਰਾਈਲ ਦੇ ਪ੍ਰਧਾਨ ਮੰਤਰੀ ਬੈਂਜਾਮਿਨ ਨੇਤਨਯਾਹੂ ਨੇ ਅੱਜ ਆਪਣੇ ਦੇਸ਼ ਦੇ ਲੋਕਾਂ ਨੂੰ ਹੱਥ ਮਿਲਾਉਣ ਦੀ ਬਜਾਏ ਨਮਸਤੇ ਕਰਨ ਦੀ ਸਲਾਹ ਦਿੱਤੀ ਹੈ।
ਨੇਤਨਯਾਹੂ ਕੋਰੋਨਾ ਵਾਇਰਸ ਸਬੰਧੀ ਸਮੀਖਿਆ ਬੈਠਕ ਤੋਂ ਬਾਅਦ ਮੀਡੀਆ ਨੂੰ ਸੰਬੋਧਿਤ ਕਰ ਰਹੇ ਸਨ। ਉਨ੍ਹਾਂ ਕਿਹਾ ਕਿ ਕੋਰੋਨਾ ਵਾਇਰਸ ਨੂੰ ਰੋਕਣ ਲਈ ਕਈ ਕਦਮ ਚੁੱਕੇ ਗਏ ਹਨ। ਸਾਡੀ ਸਰਕਾਰ ਸਥਿਤੀ ਦੀ ਨਿਰੰਤਰ ਨਿਗਰਾਨੀ ਕਰ ਰਹੀ ਹੈ।
ਇਸ ਦੌਰਾਨ ਉਨ੍ਹਾਂ ਕੋਰੋਨਾ ਤੋਂ ਬਚਣ ਦੇ ਢੰਗ ਦਾ ਜ਼ਿਕਰ ਕਰਦਿਆਂ ਕਿਹਾ ਕਿ ਸਾਨੂੰ ਭਾਰਤ ਦੀ ਸ਼੍ਰਿਟਾਚਾਰ ਰਸਮ ਨਮਸਤੇ ਨੂੰ ਅਪਣਾਉਣਾ ਚਾਹੀਦਾ ਹੈ ਤੇ ਹੱਥ ਮਿਲਾਉਣ ਤੋਂ ਪਰਹੇਜ਼ ਕਰਨਾ ਚਾਹੀਦਾ ਹੈ।