ਅਗਲੀ ਕਹਾਣੀ

ਯਮੁਨਾ ਦੇ ਜਲ ਪੱਧਰ 'ਚ ਵਾਧਾ ਜਾਰੀ, ਦੇਖੋ ਤਸਵੀਰਾਂ 'ਚ ਯਮੁਨਾ ਦਾ ਹਾਲ

Tue, 31 Jul 2018 06:28 PM IST

ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਅਧਿਕਾਰੀਆਂ ਨੂੰ ਪ੍ਰਭਾਵਿਤ ਲੋਕਾਂ ਲਈ ਸਮੂਚੀ ਸਹੂਲਤਾਂ ਪ੍ਰਦਾਨ ਕਰਨ ਦੇ ਹੁਕਮ ਜਾਰੀ ਕੀਤੇ ਹਨ। ਜਾਣਕਾਰੀ ਮੁਤਾਬਕ 10000 ਲੋਕਾਂ ਨੂੰ ਸੁਰੱਖਿਅਤ ਸਥਾਨਾਂ ਤੇ ਪਹੁੰਚਾਇਆ ਗਿਆ ਹੈ।
ਅਧਿਕਾਰੀਆਂ ਮੁਤਾਬਕ ਨਦੀ ਦਾ ਜਲ ਪੱਧਰ 205.78 ਮੀਟਰ ਤੱਕ ਪੁੱਜ ਗਿਆ ਜਦਕਿ ਖਤਰੇ ਦਾ ਨਿਸ਼ਾਨ 204.83 ਮੀਟਰ ਤੇ ਹੈ। ਉਨ੍ਹਾਂ ਦੱਸਿਆ ਕਿ ਯਮੁਨਾ ਦਾ ਪਾਣੀ 206.50 ਮੀਟਰ ਤੱਕ ਪਹੁੰਚ ਸਕਦਾ ਹੈ।
ਇਸ ਦੌਰਾਨ ਲੋਕਾਂ ਨੇ ਘਰਾਂ ਚ ਪਾਣੀ ਵੜ ਜਾਣ ਮਗਰੋਂ ਉਨ੍ਹਾਂ ਦੇ ਰਹਿਣ ਲਈ ਲੋੜੀਂਦੇ ਇੰਤਜਾਮ ਨਾ ਕਰਨ ਦੇ ਦੋਸ਼ ਲਗਾਏ।
ਮੁੱਖ ਮੰਤਰੀ ਦੇ ਹੁਕਮਾਂ ਮਗਰੋਂ ਰੈਵਨਿਊ ਮੰਤਰੀ ਕੈਲਾਸ਼ ਗਹਿਲੋਤ ਨੇ ਪੀੜਤ ਇਲਾਕਿਆਂ ਦਾ ਦੋਰਾ ਕੀਤਾ ਤੇ ਅਧਿਕਾਰੀਆਂ ਨੂੰ ਸਮੂੱਚੇ ਇੰਤਜਾਮ ਕਰਨ ਦਾ ਹੁਕਮ ਦਿੱਤਾ।
ਟੈ੍ਰਫਿ਼ਕ ਪੁਲਿਸ ਕਮਿਸ਼ਨਰ ਆਲੋਕ ਕੁਮਾਰ ਨੇ ਕਿਹਾ ਕਿ ਲੋਕਾਂ ਨੂੰ ਸਲਾਹ ਹੈ ਕਿ ਉਹ ਇਹ ਮੰਨ ਕੇ ਚੱਲਣ ਕਿ ਉਨ੍ਹਾਂ ਨੂੰ ਆਪਣੀ ਮੰਜਿ਼ਲ ਤੇ ਪੁੱਜਣ ਚ ਵੱਧ ਸਮਾਂ ਵੀ ਲੱਗ ਸਕਦਾ ਹੈ।
ਅਧਿਕਾਰੀਆਂ ਨੇ ਦੱਸਿਆ ਕਿ ਮੀਂਹ ਕਾਰਨ ਨਦੀ ਦੇ ਜਲ ਪੱਧਰ ਚ ਵਾਧਾ ਦੇਖਦਿਆਂ ਲੋਹਾ ਪੁੱਲ ਨੂੰ ਵਾਹਨਾਂ ਦੀ ਆਵਾਜਾਈ ਲਈ ਕੱਲ੍ਹ ਬੰਦ ਕਰ ਦਿੱਤਾ ਗਿਆ ਸੀ।
ਕੇਂਦਰੀ ਮੰਤਰੀ ਹਰਸ਼ ਵਰਧਨ ਨੇ ਅੱਜ ਆਮ ਆਦਮੀ ਪਾਰਟੀ ਸਰਕਾਰ ਤੇ ਹਮਲਾ ਕਰਦਿਆਂ ਦੋਸ਼ ਲਗਾਇਆ ਕਿ ਦਿੱਲੀ ਚ ਯਮੁਨਾ ਦੇ ਵੱਧ ਦੇ ਜੱਲ ਪੱਧਰ ਤੋਂ ਪ੍ਰਭਾਵਿਤ ਲੋਕਾਂ ਦੇ ਪੁਨਰਵਾਸ ਲਈ ਪਹਿਲਾਂ ਤੋਂ ਕੋਈ ਯੋਜਨਾ ਨਹੀਂ ਬਣਾਈ ਗਈ।