ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਪੰਜਾਬ ਦੇ ਸਾਬਕਾ ਡੀਜਪੀ ਸੁਮੈਧ ਸੈਣੀ ਖਿਲਾਫ ਰਣਜੀਤ ਸਿੰਘ (ਸੇਵਾ ਮੁਕਤ) ਕਮਿਸ਼ਨ ਦੀ ਰਿਪੋਰਟ 'ਤੇ ਕਾਰਵਾਈ ਜਾਰੀ ਰੱਖਣ ਉੱਤੇ ਰੋਕ ਲਗਾ ਦਿੱਤੀ ਹੈ। ਹੁਣ ਆਮ ਆਦਮੀ ਪਾਰਟੀ ਦੇ ਆਗੂ ਐਚ.ਐਸ. ਫੂਲਕਾ ਨੇ ਕੱਲ੍ਹ ਆਪਣੀ ਵਿਧਾਇਕੀ ਤੋਂ ਅਸਤੀਪ਼ਾ ਦੇਣ ਦਾ ਵੀ ਐਲਾਨ ਕਰ ਦਿੱਤਾ ਹੈ।
ਇਸ ਤੋਂ ਪਹਿਲਾ ਫੂਲਕਾ ਨੇ 20 ਸਤੰਬਰ ਤੱਕ ਰਾਜ ਵਿਧਾਨ ਸਭਾ ਤੋਂ ਆਪਣਾ ਅਸਤੀਫਾ ਦੇਣ ਦਾ ਫੈਸਲਾ ਮੁਲਤਵੀ ਕਰ ਦਿੱਤਾ ਸੀ। ਫਿਰ 20 ਸਤੰਬਰ ਨੂੰ ਦੋਬਾਰਾ ਉਨ੍ਹਾਂ ਨੇ ਕਿਹਾ ਕਿ ਪੰਜਾਬ ਦੇ ਐਡਵੋਕੇਟ ਜਨਰਲ ਅਤੁਲ ਨੰਦਾ ਤੇ ਉਨ੍ਹਾਂ ਦੀ ਕਾਨੂੰਨੀ ਟੀਮ ਦੀ ਗੈਰ-ਹਾਜ਼ਰੀ ਵਿੱਚ ਸੁਣਵਾਈ ਹੋਈ। ਜਿਸ ਦੌਰਾਨ ਕੈਪਟਨ ਅਮਰਿੰਦਰ ਸਿੰਘ ਸਰਕਾਰ ਦੇ ਅਸਲੀ ਇਰਾਦਿਆਂ ਦਾ ਖੁਲਾਸਾ ਹੋਇਆ। ਤੇ ਉਹ ਹੁਣ ਅਗਲੀ ਕਾਰਵਾਈ ਤੋਂ ਬਾਅਦ ਅਸਤੀਫ਼ਾ ਦੇ ਦੇਣਗੇ। ਜਿਸ ਤੋਂ ਬਾਅਦ ਅੱਜ ਕਾਰਵਾਈ ਹੋਈ ਤੇ ਫੂਲਕਾ ਨੇ ਅਸਤੀਫਾ ਦੇਣ ਦੀ ਗੱਲ ਕਹੀ ਹੈ।
ਫੂਲਕਾ ਨੇ ਜਸਟਿਸ (ਸੇਵਾ-ਮੁਕਤ) ਰਣਜੀਤ ਸਿੰਘ ਕਮਿਸ਼ਨ ਦੀਆਂ ਸਿਫ਼ਾਰਸ਼ਾਂ ਦੇ ਆਧਾਰ `ਤੇ ਸਾਲ 2015 `ਚ ਪੁਲਿਸ ਗੋਲੀਬਾਰੀ ਦੀਆਂ ਘਟਨਾਵਾਂ ਲਈ ਕਥਿਤ ਤੌਰ `ਤੇ ਜਿ਼ੰਮੇਵਾਰ ਤਿੰਨ ਸਾਬਕਾ ਪੁਲਿਸ ਅਧਿਕਾਰੀਆਂ ਖਿ਼ਲਾਫ਼ ਕਾਰਵਾਈ ਦੀ ਮੰਗ ਕਰ ਰਹੇ ਹਨ।