ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਇਸੇੇ ਮਹੀਨੇ ਹੋਵੇਗਾ ਆਪ ਦੇ ਬਾਕੀ 8 ਉਮੀਦਵਾਰਾਂ ਦੇ ਨਾਮ ਦਾ ਐਲਾਨ

ਇਸੇੇ ਮਹੀਨੇ ਹੋਵੇਗਾ ਆਪ ਦੇ ਬਾਕੀ 8 ਉਮੀਦਵਾਰਾਂ ਦੇ ਨਾਮ ਦਾ ਐਲਾਨ

ਆਮ ਆਦਮੀ ਪਾਰਟੀ (ਆਪ) ਦੀ ਕੋਰ ਕਮੇਟੀ ਦੇ ਮੁਖੀ ਬੁੱਧਰਾਮ ਨੇ ਸੋਮਵਾਰ ਨੂੰ ਕਿਹਾ ਕਿ ਪਾਰਟੀ 13 'ਚੋਂ ਬਾਕੀ ਬਚੀਆਂ 8 ਸੀਟਾਂ ਉੱਤੇ ਛੇਤੀ ਹੀ ਉਮੀਦਵਾਰਾਂ ਦੇ ਨਾਮ ਦਾ ਐਲਾਨ ਕਰੇਗੀ।

 

ਬੁੱਧਰਾਮ ਨੇ ਕਿਹਾ ਕਿ ਚੋਣ ਪ੍ਰਕਿਰਿਆ ਚੱਲ ਰਹੀ ਹੈ ਤੇ ਸੰਭਾਵੀ ਉਮੀਦਵਾਰਾਂ ਦੇ ਨਾਂਵਾਂ ਉੱਤੇ ਚਰਚਾ ਕੀਤੀ ਜਾ ਰਹੀ ਹੈ। ਉਨ੍ਹਾਂ ਨੇ ਕਿਹਾ ਕਿ ਅਸੀਂ ਉਮੀਦਵਾਰਾਂ ਦਾ ਨਾਮ ਦਸੰਬਰ ਮਹੀਨੇ ਵਿੱਚ ਹੀ ਐਲਾਨ ਦੇਵਾਂਗੇ. 2014 ਵਿੱਚ ਪੰਜਾਬ 'ਚ ਚਾਰ ਲੋਕ ਸਭਾ ਸੀਟਾਂ ਜਿੱਤਣ ਵਾਲੀ ਪਾਰਟੀ ਨੇ 30 ਅਕਤੂਬਰ ਨੂੰ ਸੰਗਰੂਰ, ਅੰਮ੍ਰਿਤਸਰ, ਫਰੀਦਕੋਟ, ਹੁਸ਼ਿਆਰਪੁਰ ਤੇ ਆਨੰਦਪੁਰ ਸਾਹਿਬ ਸੰਸਦੀ ਹਲਕਿਆਂ ਲਈ ਆਪਣੇ ਉਮੀਦਵਾਰਾਂ ਦਾ ਨਾਮ ਐਲਾਨਿਆ ਹੈ।

 

ਕੋਰ ਕਮੇਟੀ ਮੁਖੀ ਨੇ ਕਿਹਾ ਕਿ 6 ਦਸੰਬਰ ਤੋਂ 10 ਦਸੰਬਰ ਤੱਕ ਸਾਰੇ ਪੰਜ ਜ਼ੋਨਾਂ ਵਿਚ ਵਾਲੰਟੀਅਰਾਂ ਦੀਆਂ ਮੀਟਿੰਗਾਂ ਬੁਲਾ ਕੇ ਮੁੱਦਿਆਂ ਜਿਵੇਂ ਕਿ ਕਾਨੂੰਨ ਵਿਵਸਥਾ, ਬੇਰੁਜ਼ਗਾਰੀ ਤੇ ਗੰਨਾ ਕਿਸਾਨਾਂ ਨੂੰ ਗ਼ੈਰ-ਅਦਾਇਗੀ ਉੱਤੇ ਚਰਚਾ ਕੀਤੀ ਜਾਵੇਗੀ।

 

ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਪਾਰਟੀ ਦੇ ਨੇਤਾਵਾਂ ਦੇ ਵਫਦ ਨੇ ਗਵਰਨਰ ਵੀ.ਪੀ. ਸਿੰਘ ਨੂੰ ਮੰਗ ਕੀਤੀ ਹੈ ਕਿ  ਸੂਬੇ ਵਿੱਚ ਗੰਨਾ ਕਿਸਾਨਾਂ ਨੂੰ 310 ਰੁਪਏ ਪ੍ਰਤੀ ਕੁਇੰਟਲ ਦੇਣ ਲਈ ਪ੍ਰਾਈਵੇਟ ਸ਼ੂਗਰ ਮਿੱਲਾਂ ਨੂੰ ਨਿਰਦੇਸ਼ ਦਿੱਤੇ ਜਾਣ। ਉਹ ਬੋਲੇ "ਕਾਂਗਰਸ ਸਰਕਾਰ ਨੇ ਪ੍ਰਾਈਵੇਟ ਸ਼ੂਗਰ ਮਿੱਲਾਂ ਸਾਹਮਣੇ ਆਤਮ ਸਮਰਪਣ ਕਰ ਦਿੱਤਾ ਹੈ।

 

 

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:AAP to name remaining 8 LS candidates in December