ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਅਕਾਲੀ ਗੁਆਚੇ, AAP ਖ਼ੁਦ ਉਲਝੀ ਤੇ ਕਾਂਗਰਸ ਦੀ ਸੱਤਾ-ਵਾਪਸੀ ਤੈਅ: CM ਅਮਰਿੰਦਰ

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਮੰਗਲਵਾਰ ਨੂੰ ਸੂਬੇ ਦੇ ਲੋਕਾਂ ਨਾਲ ਵਾਅਦਾ ਕੀਤਾ ਕਿ ਪੰਜਾਬ ਸ਼ਾਨ ਨਾਲ ਤਰੱਕੀ ਤੇ ਖ਼ੁਸ਼ਹਾਲੀ ਨਾਲ ਅੱਗੇ ਵਧੇਗਾ ਜੇ ਉਨ੍ਹਾਂ ਨੂੰ ਇਕ ਕਾਰਜਕਾਲ ਲਈ ਹੋਰ ਮੌਕਾ ਮਿਲੇਗਾ ਉਨ੍ਹਾਂ ਕਿਹਾ ਕਿ ਕਮਜ਼ੋਰ ਵਿਰੋਧੀਆਂ ਅਤੇ ਆਪਣੇ ਕੀਤੇ ਕੰਮਾਂ ਸਦਕਾ ਕਾਂਗਰਸ ਪਾਰਟੀ ਦਾ ਸੱਤਾ ਵਿੱਚ ਦੁਬਾਰਾ ਆਉਣਾ ਯਕੀਨੀ ਹੈ ਅਤੇ ਸੂਬੇ ਨੂੰ ਪ੍ਰਗਤੀ ਦੇ ਨਵੇਂ ਦੌਰ ਵਿੱਚ ਲਿਜਾਇਆ ਜਾਵੇਗਾ

 

ਆਪਣੀ ਸਰਕਾਰ ਦੇ ਤਿੰਨ ਸਾਲ ਪੂਰੇ ਹੋਣ ਉਤੇ ਇਕ ਸੰਮੇਲਨ ਦੌਰਾਨ ਚਰਚਾ ਵਿੱਚ ਹਿੱਸਾ ਲੈਂਦਿਆ ਮੁੱਖ ਮੰਤਰੀ ਨੇ ਕਿਹਾ ਕਿ ਅਕਾਲੀ ਦਲ ਆਪਣਾ ਆਧਾਰ ਗੁਆ ਬੈਠੇ ਹੈ ਜਦੋਂਕਿ ਆਮ ਆਦਮੀ ਪਾਰਟੀ ਸੂਬੇ ਵਿੱਚ ਪੂਰੀ ਤਰ੍ਹਾਂ ਉਲਝਣ ਹੇਠ ਹੈ ਉਨ੍ਹਾਂ ਕਿਹਾ ਕਿ ਅਕਾਲੀਆਂ ਕੋਲ ਇਸ ਵੇਲੇ ਲੀਡਰਸ਼ਿਪ ਹੀ ਨਹੀਂ ਹੈ ਕਿਉਂਕਿ ਬਾਦਲਾਂ ਨੇ ਕਦੇ ਹੋਰ ਲੀਡਰਸ਼ਿਪ ਨੂੰ ਅੱਗੇ ਆਉਣ ਦਾ ਮੌਕਾ ਨਹੀਂ ਦਿੱਤਾ ਆਪ ਦੀ 2017 ਵਿੱਚ ਪੂਰੀ ਤਰ੍ਹਾਂ ਹਵਾ ਸੀ ਪਰ ਉਹ ਇਸ ਨੂੰ ਜਿੱਤ ਵਿੱਚ ਬਦਲਣ ਨਾਕਾਮ ਰਹੀ

 

ਕੈਪਟਨ ਅਮਰਿੰਦਰ ਸਿੰਘ ਨੇ ਜ਼ੋਰ ਦੇ ਕੇ ਕਿਹਾ ਕਿ ਜੇ ਕਾਂਗਰਸ ਸੱਤਾ ਵਿੱਚ ਦੁਬਾਰਾ ਵਾਪਸ ਕਰਦੀ ਹੈ ਤਾਂ ਅਗਲੇ 7 ਸਾਲਾਂ ਵਿੱਚ ਪੰਜਾਬ ਆਪਣੀ ਗੁਆਚੀ ਹੋਈ ਸ਼ਾਨ ਬਹਾਲ ਕਰਦਾ ਹੋਇਆ ਦੇਸ਼ ਦਾ ਨੰਬਰ ਇਕ ਸੂਬਾ ਬਣੇਗਾਉਨ੍ਹਾਂ ਕਿਹਾ ਕਿ ਪੰਜਾਬੀ ਮਿਹਨਤਕਸ਼ ਕੌਮ ਹੈ ਅਤੇ ਜੇਕਰ ਇਨ੍ਹਾਂ ਨੂੰ ਸਹੀ ਰਾਸਤਾ ਦਿਖਾ ਦਿੱਤਾ ਜਾਵੇ ਤਾਂ ਉਹ ਕੋਈ ਵੀ ਕ੍ਰਿਸ਼ਮਾ ਕਰਨ ਦੀ ਸਮਰੱਥਾ ਰੱਖਦੇ ਹਨ

 

ਮੁੱਖ ਮੰਤਰੀ ਨੇ ਅਗਲੀ ਵਿਧਾਨ ਸਭਾ ਦੀ ਚੋਣ ਲੜਨ ਦੀ ਗੱਲ ਦੁਹਰਾਉਂਦਿਆਂ ਕਿਹਾ ਕਿ ਉਨ੍ਹਾਂ ਦਾ ਪਹਿਲਾ ਇਹ ਵਿਚਾਰ ਸੀ ਕਿ ਪੰਜ ਸਾਲ ਸੂਬੇ ਨੂੰ ਮੁੜ ਖੁਸ਼ਹਾਲ ਕਰਨ ਲਈ ਕਾਫ਼ੀ ਹਨ ਪਰ ਹਾਲਾਤ ਇੰਨੇ ਮਾੜੇ ਸਨ ਕਿ ਉਨ੍ਹਾਂ ਦੀ ਸਰਕਾਰ ਨੂੰ ਹੋਰ ਸਮਾਂ ਚਾਹੀਦਾ ਹੈ

 

ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਹਾਲਾਂਕਿ ਸੂਬੇ ਦੇ ਵਿੱਤੀ ਹਾਲਾਤ ਬਿਹਤਰ ਹੋ ਰਹੇ ਹਨ ਪਰ ਫੇਰ ਵੀ ਸੂਬਾ ਸਰਕਾਰ ਵਿੱਤੀ ਸੰਕਟਾਂ ਵਿੱਚੋਂ ਗੁਜ਼ਰ ਰਿਹਾ ਹੈ ਅਤੇ ਹੋਰ ਸਮਝਦਾਰੀ ਨਾਲ ਕੰਮ ਕਰਨ ਦੀ ਲੋੜ ਹੈ

 

ਉਨ੍ਹਾਂ ਅਗਲੇ ਦੋ ਸਾਲਾਂ ਵਿੱਚ ਆਪਣੀ ਸਰਕਾਰ ਵੱਲੋਂ ਮੈਨੀਫੈਸਟੋ ਦੇ ਸਾਰੇ ਵਾਅਦੇ ਪੂਰੇ ਕਰਨ ਦਾ ਵਾਅਦਾ ਕਰਦਿਆਂ ਕਿਹਾ, “ਮੈਂ ਹਰੇਕ ਪੰਜਾਬੀ ਦੇ ਚਿਹਰੇ ਉਤੇ ਮੁਸਕਰਾਹਟ ਦੇਖਣਾ ਚਾਹੁੰਦਾ ਹਾਂ

 

ਇਕ ਸਵਾਲ ਦੇ ਜਵਾਬ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਪਿਛਲੇ ਤਿੰਨ ਸਾਲਾਂ ਵਿੱਚ ਸੂਬੇ ਦੇ ਬੁਨਿਆਦੀ ਢਾਂਚੇ ਵਿੱਚ ਸ਼ਲਾਘਾਯੋਗ ਸੁਧਾਰ ਹੋਇਆਂ ਹੈ ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਜ਼ਮੀਨੀ ਪੱਧਰ ਉਤੇ 58000 ਕਰੋੜ ਰੁਪਏ ਦਾ ਨਿਵੇਸ਼ ਹੋਇਆ ਹੈ ਇਸ ਦਾ ਅਸਲ ਸਕਰਾਤਮਕ ਅਸਰ ਆਉਣ ਵਾਲੇ ਸਾਲਾਂ ਵਿੱਚ ਨਜ਼ਰ ਆਵੇਗਾ

 

ਪਾਕਿਸਤਾਨ ਦੇ ਰਾਸਤੇ ਮੱਧ ਏਸ਼ੀਆ ਤੇ ਮੱਧ ਪੂਰਬ ਏਸ਼ੀਆ ਨਾਲ ਕੌਮਾਂਤਰੀ ਵਪਾਰ ਦੀ ਸੰਭਾਵਨਾ ਬਾਰੇ ਪੁੱਛੇ ਜਾਣ ਉਤੇ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਉਹ ਵੀ ਇਹੋ ਚਾਹੁੰਦੇ ਹਨ ਪਰ ਮੌਜੂਦਾ ਰਾਜਸੀ ਹਾਲਤਾਂ ਨੂੰ ਦੇਖਦਿਆਂ ਇਹ ਸੰਭਵ ਨਹੀਂ ਲੱਗਦਾ

 

ਨਵਜੋਤ ਸਿੰਘ ਸਿੱਧੂ ਦੇ ਸਵਾਲ ਉਤੇ ਉਨ੍ਹਾਂ ਕਿਹਾ ਕਿ ਉਹ ਲੰਬੇ ਸਮੇਂ ਤੋਂ ਮਿਲੇ ਨਹੀਂ ਹੈ ਪਰ ਸਾਬਕਾ ਮੰਤਰੀ ਨੇ ਕਿਹਾ ਸੀ ਕਿ ਉਹ ਕਾਂਗਰਸ ਪਾਰਟੀ ਵਿੱਚ ਬਣੇ ਰਹਿਣ ਲਈ ਵਚਨਬੱਧ ਹੈ ਅਤੇ ਹਾਈ ਕਮਾਨ ਨੇ ਫੈਸਲਾ ਕਰਨਾ ਹੈ ਕਿ ਉਸ ਦੀਆ ਸੇਵਾਵਾਂ ਦੀ ਕਿਵੇਂ ਵਧੀਆ ਵਰਤੋਂ ਕਰਨੀ ਹੈ

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Akali lost AAP confused and Congress returns to power: CM Amarinder