ਸੁਖਪਾਲ ਸਿੰਘ ਖਹਿਰਾ ਨੂੰ ਹਟਾਉਣ ਤੋਂ ਬਾਅਦ ਸ੍ਰੋਮਣੀ ਅਕਾਲੀ ਦਲ ਨੇ ਵੱਡਾ ਬਿਆਨ ਦਿੱਤਾ ਗਿਆ ਹੈ। ਅਕਾਲੀ ਦਲ ਦੇ ਬੁਲਾਰੇ ਦਲਜੀਤ ਚੀਮਾ ਨੇ ਕਿਹਾ ਹੈ ਕਿ ਇਹ ਫੈਸਲਾ ਆਮ ਆਦਮੀ ਪਾਰਟੀ ਦੀ ਤਾਨਾਸ਼ਾਹੀ ਨੂੰ ਦਿਖਾਉਂਦਾ ਹੈ। ਚੀਮਾ ਨੇ ਕਿਹਾ ਕਿ ਖਹਿਰਾ ਨੂੰ ਹਟਾ ਕੇ ਅਰਵਿੰਦ ਕੇਜਰੀਵਾਲ ਨੇ ਤਾਨਾਸਾਹੀ ਭਰਿਆ ਫੈਸਲਾ ਕੀਤਾ ਹੈ।
ਚੀਮਾ ਨੇ ਅੱਗੇ ਕਿਹਾ ਕਿ ਕੇਜਰੀਵਾਲ ਤਾਨਾਸ਼ਾਹ ਹਨ। ਖਹਿਰਾ ਜੀ ਨੂੰ ਪਹਿਲਾਂ ਹੀ ਇਸ ਗੱਲ ਦਾ ਅੰਦਾਜ਼ਾ ਲਗਾ ਲੈਣਾ ਚਾਹੀਦਾ ਸੀ। ਉਹ ਪਹਿਲਾਂ ਹੀ ਜਾਣਦੇ ਸਨ ਕਿ ਕੇਜਰੀਵਾਲ ਤਾਨਾਸ਼ਾਹ ਹਨ। ਇਹ ਲੋਕਤੰਤਰ ਦੇ ਇਤਿਹਾਸ ਦਾ ਕਾਲਾ ਫ਼ੈਸਲਾ।
ਉਨ੍ਹਾਂ ਨੇ ਇਹ ਵੀ ਕਿਹਾ ਕਿ ਆਮ ਆਦਮੀ ਪਾਰਟੀ ਪੰਜਾਬ ਦੇ ਆਗੂਆਂ ਦੀ ਵੀ ਕੋਈ ਔਕਾਤ ਨਹੀਂ ਹੈ। ਆਮ ਆਦਮੀ ਪਾਰਟੀ ਪੰਜਾਬ ਵਿਧਾਇਕਾਂ ਤੱਕ ਦੀ ਵੀ ਕੋਈ ਰਾਏ ਨਹੀਂ ਲਈ ਗਈ। ਇਸ ਨਾਲ ਸਾਫ ਹੈ ਕਿ ਸਭ ਫੈਸਲੇ ਉੱਪਰ ਤੋਂ ਲਏ ਜਾ ਰਹੇ ਹਨ।