ਆਮ ਆਦਮੀ ਪਾਰਟੀ (ਆਪ) ਦੇ ਬਾਗ਼ੀ ਆਗੂ ਤੇ ਦਿੱਲੀ ਦੇ ਚਾਂਦਨੀ ਚੌਕ ਹਲਕੇ ਦੀ ਵਿਧਾਇਕਾ ਅਲਕਾ ਲਾਂਬਾ ਨੇ ਆਮ ਆਦਮੀ ਪਾਰਟੀ ਨੂੰ ਸਦਾ ਲਈ ਅਲਵਿਦਾ ਆਖ ਦਿੱਤਾ ਹੈ।
ਅਲਕਾ ਲਾਂਬਾ ਨੇ ਆਪਣੇ ਅਧਿਕਾਰਤ ਟਵਿਟਰ ਅਕਾਊਂਟ ਉੱਤੇ ਟਵੀਟ ਕਰ ਕੇ ਦੱਸਿਆ ਕਿ ਉਨ੍ਹਾਂ ਨੇ ਆਮ ਆਦਮੀ ਪਾਰਟੀ ਦਾ ਸਾਥ ਛੱਡ ਦਿੱਤਾ ਹੈ ਤੇ ਹੁਣ ਅਲਵਿਦਾ ਆਖਣ ਦਾ ਵੇਲਾ ਆ ਗਿਆ ਹੈ।
ਪਿਛਲੇ ਦੋ ਦਿਨਾਂ ਦੀਆਂ ਉਨ੍ਹਾਂ ਦੀਆਂ ਸਿਆਸੀ ਗਤੀਵਿਧੀਆਂ ਉੱਤੇ ਗ਼ੌਰ ਕਰੀਏ, ਤਾਂ ਹੁਣ ਅਜਿਹੀਆਂ ਕਿਆਸਅਰਾਈਆਂ ਲਾਈਆਂ ਜਾ ਰਹੀਆਂ ਹਨ ਕਿ ਉਹ ਛੇਤੀ ਹੀ ਕਾਂਗਰਸ ਪਾਰਟੀ ਵਿੱਚ ਸ਼ਾਮਲ ਹੋ ਸਕਦੇ ਹਨ।
ਦਰਅਸਲ, ਪਿਛਲੇ ਹਫ਼ਤੇ ਹੀ ਉਹ ਕਾਂਗਰਸ ਦੇ ਅੰਤ੍ਰਿਮ ਪ੍ਰਧਾਨ ਸੋਨੀਆ ਗਾਂਧੀ ਨੂੰ ਵੀ ਮਿਲੇ ਸਨ।
ਅਲਕਾ ਲਾਂਬਾ ਨੇ ਟਵੀਟ ਕੀਤਾ – ‘ਆਮ ਆਦਮੀ ਪਾਰਟੀ ਨੂੰ ਅਲਵਿਦਾ ਕਹਿਣ ਤੇ ਪਾਰਟੀ ਦੀ ਮੁਢਲੀ ਮੈਂਬਰਸ਼ਿਪ ਤੋਂ ਅਸਤੀਫ਼ਾ ਦੇਣ ਦਾ ਵੇਲਾ ਆ ਗਿਆ ਹੈ। ਪਿਛਲੇ ਛੇ ਸਾਲਾਂ ਦੀ ਯਾਤਰਾ ਮੇਰੇ ਲਈ ਵਧੀਆ ਨਸੀਹਤ ਰਹੀ।।’
ਹਾਲੇ ਅਲਕਾ ਲਾਂਬਾ ਨੇ ਇਹ ਸਪੱਸ਼ਟ ਨਹੀਂ ਕੀਤਾ ਕਿ ਉਹ ਕਦੋਂ ਕਾਂਗਰਸ ਪਾਰਟੀ ਵਿੱਚ ਸ਼ਾਮਲ ਹੋਣਗੇ। ਉਨ੍ਹਾਂ ਦੇ ਅਗਲੇਰੇ ਬਿਆਨ ਦੀ ਉਡੀਕ ਕੀਤੀ ਜਾ ਰਹੀ ਹੈ।