ਦਿੱਲੀ ਵਿਧਾਨ ਸਭਾ ਚੋਣਾਂ ਲਈ ਭਾਜਪਾ ਦੀ ਮੁਹਿੰਮ ਦੀ ਅਗਵਾਈ ਕਰ ਰਹੇ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਯਮੁਨਾ ਦੀ ਗੰਦਗੀ ਬਾਰੇ ਗੱਲ ਕਰਦਿਆਂ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ‘ਤੇ ਸਿਆਸੀ ਹਮਲਾ ਬੋਲਿਆ।
ਨਜਫਗੜ੍ਹ ਚ ਰੈਲੀ ਦੌਰਾਨ ਗ੍ਰਹਿ ਮੰਤਰੀ ਨੇ ਕਿਹਾ ਕਿ ਆਮ ਆਦਮੀ ਪਾਰਟੀ ਨੇ ਕਿਹਾ ਸੀ ਕਿ ਉਹ ਯਮੁਨਾ ਨੂੰ ਸਾਫ ਕਰੇਗੀ। ਮੈਂ ਕੇਜਰੀਵਾਲ ਜੀ ਨੂੰ ਚੁਣੌਤੀ ਦਿੰਦਾ ਹਾਂ ਕਿ ਉਹ ਆਪਣੀ ਕਮੀਜ਼ ਉਤਾਰ ਕੇ ਯਮੁਨਾ ਦੇ ਪਾਣੀ ਚ ਡੁੱਬਕੀ ਲਗਾ ਕੇ ਦੇਖਣ ਤਾਂ ਉਨ੍ਹਾਂ ਨੂੰ ਪਾਣੀ ਦੀ ਹਾਲਤ ਦਾ ਪਤਾ ਲੱਗ ਜਾਵੇਗਾ।
ਅਮਿਤ ਸ਼ਾਹ ਨੇ ਕਿਹਾ ਕਿ ਬਜਟ ਸੈਸ਼ਨ ਤੋਂ ਪਹਿਲਾਂ ਕੇਜਰੀਵਾਲ ਨੇ ਕੇਂਦਰ ਨੂੰ ਪੱਤਰ ਲਿਖ ਕੇ ਬੁਨਿਆਦੀ ਢਾਂਚੇ ਚ ਸੁਧਾਰ ਲਈ ਫੰਡਾਂ ਦੀ ਮੰਗ ਕੀਤੀ ਸੀ। ਕੇਜਰੀਵਾਲ ਨੇ ਕਿਹਾ ਸੀ ਕਿ ਸਰਕਾਰ ਨੂੰ ਦਿੱਲੀ ਚ ਅੰਤਰਰਾਸ਼ਟਰੀ ਪੱਧਰੀ ਜਨਤਕ ਆਵਾਜਾਈ ਲਈ ਫੰਡ ਦੇਣਾ ਚਾਹੀਦਾ ਹੈ। ਦਿੱਲੀ ਸਰਕਾਰ ਨੂੰ ਯਮੁਨਾ ਦੀ ਸਫਾਈ ਲਈ ਵੀ ਲੋੜੀਂਦੇ ਫੰਡ ਮਿਲਣੇ ਚਾਹੀਦੇ ਹਨ ਤਾਂ ਕਿ ਹਰੇਕ ਘਰ ਚ ਸੀਵਰੇਜ ਕੁਨੈਕਸ਼ਨ ਦਿੱਤੇ ਜਾ ਸਕਣ ਅਤੇ ਸ਼ਹਿਰ ਚ ਮੈਟਰੋ ਵਧਾਈ ਜਾ ਸਕੇ।
ਪਿਛਲੇ ਹਫ਼ਤੇ ਪਾਰਟੀ ਪ੍ਰਧਾਨ ਦਾ ਅਹੁਦਾ ਛੱਡਣ ਵਾਲੇ ਅਮਿਤ ਸ਼ਾਹ ਨੇ ਆਪਣੇ ਭਾਸ਼ਣ ਚ ਦਿੱਲੀ ਦੇ ਪ੍ਰਦੂਸ਼ਣ ਦਾ ਵੀ ਜ਼ਿਕਰ ਕੀਤਾ ਤੇ ਮੁੱਖ ਮੰਤਰੀ ਨੂੰ ਇਸ ਲਈ ਜ਼ਿੰਮੇਵਾਰ ਠਹਿਰਾਇਆ। ਉਨ੍ਹਾਂ ਕਿਹਾ ਕਿ ਜੇਕਰ ਅੱਜ ਕੋਈ ਵੀ ਦਿੱਲੀ ਦੇ ਪ੍ਰਦੂਸ਼ਣ ਲਈ ਜ਼ਿੰਮੇਵਾਰ ਹੈ ਤਾਂ ਉਹ ਅਰਵਿੰਦ ਕੇਜਰੀਵਾਲ ਹਨ। ਦਿੱਲੀ ਦੀ ਹਵਾ ਜ਼ਹਿਰੀਲੀ ਹੋ ਚੁੱਕੀ ਹੈ।
ਇਸ ਦੌਰਾਨ ਆਮ ਆਦਮੀ ਪਾਰਟੀ ਨੇ ਕਥਿਤ ਤੌਰ ‘ਤੇ ਦਿੱਲੀ ਦੇ ਸਰਕਾਰੀ ਸਕੂਲ ਦੇ ਜਾਅਲੀ ਵੀਡੀਓ ਟਵੀਟ ਕਰਨ ਦੇ ਮਾਮਲੇ‘ਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਚੋਣ ਮੁਹਿੰਮ ‘ਤੇ 48 ਘੰਟੇ ਰੋਕ ਦੀ ਮੰਗ ਕੀਤੀ ਹੈ। ਪਾਰਟੀ ਨੇਤਾ ਸੰਜੇ ਸਿੰਘ ਨੇ ਬੁੱਧਵਾਰ ਨੂੰ ਇਹ ਜਾਣਕਾਰੀ ਦਿੱਤੀ।
मैं आपके सामने आज केजरीवाल जी को चैलेंज देता हूं कि जरा शर्ट उतारकर यमुना जी में डुबकी लगा के दिखा दो तो हम मानेंगे पानी स्वच्छ हुआ था।
— BJP (@BJP4India) January 29, 2020
अरे आचमन छोड़िए, आप डुबकी नहीं लगा पाएंगे: श्री @AmitShah
At a public meeting in Najafgarh, Delhi. https://t.co/UIfXZAzcV3
— Amit Shah (@AmitShah) January 29, 2020
.