ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਕੇਜਰੀਵਾਲ ਦਾ ਪਾਕਿ ਮੰਤਰੀ ਨੂੰ ਜਵਾਬ, ਮੋਦੀ ਜੀ ਮੇਰੇ ਪ੍ਰਧਾਨ ਮੰਤਰੀ

ਦਿੱਲੀ ਵਿਧਾਨ ਸਭਾ ਚੋਣਾਂ ਵਿਚ ਲਗਾਤਾਰ ਪਾਕਿਸਤਾਨ ਚਰਚਾ ਚ ਬਣਿਆ ਰਿਹਾ ਹੈ। ਇਸ ਦੌਰਾਨ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਪਾਕਿਸਤਾਨ ਦੇ ਮੰਤਰੀ ਫਵਾਦ ਚੌਧਰੀ ਵੱਲੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ‘ਤੇ ਦਿੱਤੇ ਬਿਆਨ ਦਾ ਢੁੱਕਵਾਂ ਜਵਾਬ ਦਿੱਤਾ ਹੈ।

 

ਅਰਵਿੰਦ ਕੇਜਰੀਵਾਲ ਨੇ ਪਾਕਿਸਤਾਨੀ ਮੰਤਰੀ ਦੇ ਟਵੀਟ ਦਾ ਜਵਾਬ ਦਿੰਦੇ ਹੋਏ ਲਿਖਿਆ, “ਨਰਿੰਦਰ ਮੋਦੀ ਜੀ ਭਾਰਤ ਦੇ ਪ੍ਰਧਾਨ ਮੰਤਰੀ ਹਨ। ਮੇਰੇ ਵੀ ਪ੍ਰਧਾਨ ਮੰਤਰੀ ਹਨ। ਦਿੱਲੀ ਦੀ ਚੋਣ ਭਾਰਤ ਦਾ ਅੰਦਰੂਨੀ ਮਸਲਾ ਹੈ ਤੇ ਸਾਨੂੰ ਅੱਤਵਾਦ ਦੇ ਸਭ ਤੋਂ ਵੱਡੇ ਪ੍ਰਾਯੋਜਕਾਂ ਦੀ ਦਖਲ ਬਰਦਾਸ਼ਤ ਨਹੀਂ। ਪਾਕਿਸਤਾਨ ਜਿੰਨੀ ਕੋਸ਼ਿਸ਼ ਕਰ ਲਵੇ, ਉਹ ਇਸ ਦੇਸ਼ ਦੀ ਏਕਤਾ 'ਤੇ ਹਮਲਾ ਨਹੀਂ ਕਰ ਸਕਦਾ।

 

ਪਾਕਿਸਤਾਨ ਦੇ ਮੰਤਰੀ ਫਵਾਦ ਚੌਧਰੀ ਨੇ ਪੀਐਮ ਮੋਦੀ ਖਿਲਾਫ ਟਵੀਟ ਕੀਤਾ। ਜਿਸ ਚ ਚੌਧਰੀ ਨੇ ਸੀਏਏ, ਡਿੱਗਦੇ ਅਰਥਚਾਰੇ ਅਤੇ ਕਸ਼ਮੀਰ ਦੀ ਕਾਰਗੁਜ਼ਾਰੀ ਦਾ ਜ਼ਿਕਰ ਕਰਦਿਆਂ ਪ੍ਰਧਾਨ ਮੰਤਰੀ ਮੋਦੀ ਨੂੰ ਨਿਸ਼ਾਨਾ ਬਣਾਇਆ ਸੀ।

 

 

 

 

 

 

 

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Arvind Kejriwal befitting reply to Pakistani minister Fawad Chaudhary after he attacked on PM Modi