ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਭਾਰਤ ਭੂਸ਼ਣ ਆਸ਼ੂ ਵਿਕਾਸ ਪੁਰਸ਼ ਵਜੋਂ ਜਾਣੇ ਜਾਂਦੇ ਨੇ: MLA ਤਲਵਾੜ, ਵੈਦ

ਲੁਧਿਆਣਾ (ਪੂਰਬੀ) ਹਲਕੇ ਦੇ ਵਿਧਾਇਕ ਸ੍ਰੀ ਸੰਜੇ ਤਲਵਾੜ ਅਤੇ ਹਲਕਾ ਗਿੱਲ ਦੇ ਵਿਧਾਇਕ ਸ੍ਰ. ਕੁਲਦੀਪ ਸਿੰਘ ਵੈਦ ਨੇ ਪੰਜਾਬ ਦੇ ਖੁਰਾਕ, ਸਿਵਲ ਸਪਲਾਈ ਅਤੇ ਖ਼ਪਤਕਾਰ ਮਾਮਲੇ ਵਿਭਾਗ ਦੇ ਕੈਬਨਿਟ ਮੰਤਰੀ ਸ੍ਰੀ ਭਾਰਤ ਭੂਸ਼ਣ ਆਸ਼ੂ ਦੀ ਖੁੱਲ ਕੇ ਹਮਾਇਤ ਕਰਦਿਆਂ ਕਿਹਾ ਹੈ ਕਿ ਵਿਰੋਧੀ ਪਾਰਟੀਆਂ ਆਪਣੇ ਰਾਜਸੀ ਹਿੱਤਾਂ ਲਈ ਬੇਲੋੜੇ ਮੁੱਦੇ ਉਛਾਲਣ ਲੱਗੀਆਂ ਹੋਈਆਂ ਹਨ।

 

ਤਲਵਾੜ ਨੇ ਕਿਹਾ ਕਿ ਭਾਰਤ ਭੂਸ਼ਣ ਆਸ਼ੂ ਇੱਕ ਅਜਿਹੀ ਪਾਰਟੀ ਦੇ ਆਗੂ ਹਨ, ਜੋ ਕਿ ਸੂਬੇ ਵਿੱਚ ਕੁਰਬਾਨੀਆਂ ਦੇ ਸਿਰ 'ਤੇ ਅਮਨ ਅਤੇ ਸ਼ਾਂਤੀ ਲਿਆਉਣ ਵਾਲੀ ਪਾਰਟੀ ਹੈ। ਆਸ਼ੂ ਉਹ ਨੇਤਾ ਹਨ, ਜੋ ਕਿ ਸ਼ਹਿਰ ਵਿੱਚ ਵਿਕਾਸ ਪੁਰਸ਼ ਵਜੋਂ ਜਾਣੇ ਜਾਂਦੇ ਹਨ। ਇਹ ਸ਼ਹਿਰ ਪਿਛਲੀ ਅਕਾਲੀ ਭਾਜਪਾ ਸਰਕਾਰ ਵੇਲੇ• ਵਿਕਾਸ ਪੱਖੋਂ ਅੱਖੋਂ ਪਰੋਖੇ ਕੀਤਾ ਹੋਇਆ ਸੀ।

 

ਸ੍ਰੀ ਤਲਵਾੜ ਨੇ ਕਿਹਾ ਕਿ ਉਹ ਸ੍ਰੀ ਆਸ਼ੂ ਨੂੰ ਪਿਛਲੇ ਕਈ ਦਹਾਕਿਆਂ ਤੋਂ ਵਿਕਾਸ ਪੁਰਸ਼ ਵਜੋਂ ਜਾਣਦੇ ਹਨ। ਜਦਕਿ ਮੁਅੱਤਲ ਡੀ. ਐੱਸ. ਪੀ. ਬਲਵਿੰਦਰ ਸੇਖੋਂ ਅੱਜ ਰਾਜਸੀ ਲੋਕਾਂ ਦੇ ਹੱਥਾਂ ਵਿੱਚ ਖੇਡ ਰਿਹਾ ਹੈ। ਵਿਰੋਧੀ ਪਾਰਟੀਆਂ ਦੇ ਆਗੂਆਂ ਵੱਲੋਂ ਇੱਕ ਦਾਗੀ ਅਧਿਕਾਰੀ ਦੀ ਪਿੱਠ ਥਾਪੜਨ ਨਾਲ ਉਨ੍ਹਾਂ ਦੀ ਵੀ ਭਰੋਸੇਯੋਗਤਾ 'ਤੇ ਸਵਾਲੀਆ ਨਿਸ਼ਾਨ ਖੜ੍ਹੇ ਹੁੰਦੇ ਹਨ।

 

ਉਨ੍ਹਾਂ ਕਿਹਾ ਕਿ ਸ਼੍ਰੀ ਆਸ਼ੂ ਨੂੰ ਡੀ. ਐੱਸ. ਪੀ. ਸੇਖੋਂ ਖ਼ਿਲਾਫ਼ ਕਈ ਸ਼ਿਕਾਇਤਾਂ ਮਿਲੀਆਂ ਸਨ, ਜਿਸ ਕਰਕੇ ਹੀ ਉਸ ਨੂੰ ਮੁਅੱਤਲ ਕੀਤਾ ਜਾ ਚੁੱਕਾ ਹੈ। ਸ੍ਰੀ ਆਸ਼ੂ ਇੱਕ ਜ਼ਮੀਨੀ ਨੇਤਾ ਵਜੋਂ ਜਾਣੇ ਜਾਂਦੇ ਹਨ ਅਤੇ ਲੋਕਾਂ ਨਾਲ ਹਮੇਸ਼ਾਂ ਖੜ•ਦੇ ਹਨ। ਜਦਕਿ ਡੀ. ਐੱਸ. ਪੀ. ਸੇਖੋਂ ਦਾ ਨਾਮ ਹਮੇਸ਼ਾਂ ਭ੍ਰਿਸ਼ਟ ਅਧਿਕਾਰੀ ਵਜੋਂ ਲਿਆ ਜਾਂਦਾ ਹੈ।

 

ਇਸ ਤੋਂ ਇਲਾਵਾ ਵਿਧਾਇਕ ਸ੍ਰ. ਵੈਦ ਨੇ ਵੀ ਮੁਅੱਤਲ ਡੀ. ਐੱਸ. ਪੀ. ਬਲਵਿੰਦਰ ਸੇਖੋਂ ਨੂੰ ਵਰਜਦਿਆਂ ਭਾਰਤ ਭੂਸ਼ਣ ਆਸ਼ੂ ਖ਼ਿਲਾਫ਼ ਝੂਠੀ ਬਿਆਨਬਾਜ਼ੀ ਬੰਦ ਕਰਨ ਬਾਰੇ ਕਿਹਾ ਹੈ। ਹਰੇਕ ਸ਼ਹਿਰ ਵਾਸੀ ਸ੍ਰੀ ਆਸ਼ੂ ਦੀ ਭਰੋਸੇਯੋਗਤਾ ਤੋਂ ਚੰਗੀ ਤਰ੍ਹਾਂ ਜਾਣੂ ਹੈ। ਸ੍ਰੀ ਆਸ਼ੂ ਨੂੰ ਅਜਿਹੇ ਮੁਅੱਤਲ ਡੀ. ਐੱਸ. ਪੀ. ਤੋਂ ਕਿਸੇ ਵੀ ਤਰ੍ਹਾਂ ਦੇ ਸਰਟੀਫਿਕੇਟ ਦੀ ਜ਼ਰੂਰਤ ਨਹੀਂ ਹੈ, ਜਿਸ ਦਾ ਖੁਦ ਦਾ ਰਿਕਾਰਡ ਬਹੁਤ ਮਾੜਾ ਹੈ।

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Bharat Bhushan Ashu known as Vikas Man: MLA Talwar Vaid