ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਕੇਪਟਨ ਦੀ ਅਕਾਲੀ ਦਲ ਨੂੰ ਚੁਣੌਤੀ, ਗੱਠਜੋੜ ਤੋੜ ਸਿੱਧ ਕਰਨ CAA ਦੀ ਖਿਲਾਫਤ

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਸ਼੍ਰੋਮਣੀ ਅਕਾਲੀ ਦਲ ਵੱਲੋਂ ਨਾਗਰਿਕਤਾ ਸੋਧ ਕਾਨੂੰਨ (ਸੀ...) ਦੇ ਮੁੱਦੇ 'ਤੇ ਭਾਜਪਾ ਨਾਲ ਮੱਤਭੇਦਾਂ ਕਰਕੇ ਦਿੱਲੀ ਵਿਧਾਨ ਸਭਾ ਚੋਣਾਂ ਨਾ ਲੜਨ ਬਾਰੇ ਕੀਤੇ ਦਾਅਵੇ ਨੂੰ ਹਾਸੋਹੀਣਾ ਕਰਾਰ ਦਿੱਤਾ ਹੈਇਸ ਦੇ ਨਾਲ ਹੀ ਉਨ੍ਹਾਂ ਨੇ ਅਕਾਲੀਆਂ ਨੂੰ ਇਸ ਗੈਰ-ਸੰਵਿਧਾਨਕ ਕਾਨੂੰਨ ਦੇ ਸਬੰਧ ਵਿੱਚ ਆਪਣੀ ਸੁਹਿਰਦਾ ਸਿੱਧ ਕਰਨ ਲਈ ਕੇਂਦਰ ਨਾਲ ਗੱਠਜੋੜ ਤੋੜਨ ਦੀ ਚੁਣੌਤੀ ਦਿੱਤੀ ਹੈ ਕਿਉਂਕਿ ਦੋਵਾਂ ਸੰਸਦੀ ਸਦਨਾਂ ਵਿੱਚ ਇਸ ਬਿੱਲ ਨੂੰ ਪਾਸ ਮੌਕੇ ਅਕਾਲੀ ਵੀ ਸਮਰਥਨ ਧਿਰ ਨਾਲ ਖੜ੍ਹੇ ਸਨ

 

ਮੁੱਖ ਮੰਤਰੀ ਨੇ ਕਿਹਾ,''ਤੁਸੀਂ ਸਿੱਧਾ ਤੇ ਸਪੱਸ਼ਟ ਫੈਸਲਾ ਕਿਉਂ ਨਹੀਂ ਲੈਂਦੇ ਅਤੇ ਲੋਕਾਂ ਨੂੰ ਇਹ ਕਿਉਂ ਹੀਂ ਦੱਸਦੇ ਕਿ ਤੁਸੀਂ ਫੁੱਟਪਾਊ ਅਤੇ ਮਾਰੂ ਕਾਨੂੰਨ ਸੀ... ਖਿਲਾਫ਼ ਸੱਚਮੁੱਚ ਖੜ੍ਹੇ ਹੋ।'' ਉਨ੍ਹਾਂ ਨੇ ਕੇਂਦਰੀ ਮੰਤਰੀ ਮੰਡਲ ਵਿੱਚ ਸ਼ਾਮਲ ਅਕਾਲੀ ਮੰਤਰੀਆਂ ਨੂੰ ਵਿਵਾਦਤ ਕਾਨੂੰਨ 'ਤੇ ਲਏ ਸਟੈਂਡ ਦੇ ਹੱਕ ਵਿੱਚ ਨਿੱਤਰਨ ਲਈ ਤੁਰੰਤ ਅਸਤੀਫਾ ਦੇਣ ਵਾਸਤੇ ਆਖਿਆ ਕਿਉਂ ਜੋ ਇਸ ਕਾਨੂੰਨ ਖਿਲਾਫ ਸਮਾਜ ਦੇ ਸਮੂਹ ਵਰਗਾਂ ਵਿੱਚ ਕੌਮੀ ਪੱਧਰ 'ਤੇ ਰੋਸ ਪਾਇਆ ਜਾ ਰਿਹਾ ਹੈ

 

ਕੈਪਟਨ ਅਮਰਿੰਦਰ ਸਿੰਘ ਨੇ ਅਕਾਲੀਆਂ ਨੂੰ ਪੁੱਛਿਆ, ''ਜੇਕਰ ਤਹਾਨੂੰ ਸੀ... ਮੁਸਲਿਮ ਵਿਰੋਧੀ ਲੱਗਦਾ ਸੀ ਤਾਂ ਫਿਰ ਤੁਸੀਂ ਰਾਜ ਸਭਾ ਅਤੇ ਲੋਕ ਸਭਾ ਵਿੱਚ ਇਸ ਕਾਨੂੰਨ ਦੇ ਹੱਕ ਵਿੱਚ ਮੇਜ਼ ਕਿਉਂ ਥਪਥਪਾਇਆ?'' ਉਨ੍ਹਾਂ ਕਿਹਾ ਕਿ ਸੰਸਦ ਵਿੱਚ ਅਕਾਲੀਆਂ ਵੱਲੋਂ ਇਸ ਕਾਨੂੰਨ ਦੀ ਖੁੱਲ੍ਹ ਕੇ ਕੀਤੀ ਹਮਾਇਤ ਰਿਕਾਰਡ ਦਾ ਹਿੱਸਾ ਹੈ

 

ਮੁੱਖ ਮੰਤਰੀ ਨੇ ਕਿਹਾ ਕਿ ਹਰਿਆਣਾ ਤੋਂ ਬਾਅਦ ਦਿੱਲੀ ਦੂਜਾ ਸੂਬਾ ਹੈ ਜਿੱਥੇ ਅਕਾਲੀ ਦਲ ਨੇ ਆਪਣੇ ਭਾਈਵਾਲ ਭਾਰਤੀ ਜਨਤਾ ਪਾਰਟੀ ਦੇ ਨਾਲ ਨਾ ਤੁਰਨ ਦਾ ਫੈਸਲਾ ਕੀਤਾ ਹੈ ਪਰ ਅਕਾਲੀਆਂ ਵੱਲੋਂ ਦਿੱਲੀ ਚੋਣਾਂ ਸੀ... 'ਤੇ ਮਤਭੇਦ ਹੋਣ ਕਰਕੇ ਨਾ ਲੜਨ ਦਾ ਕੀਤਾ ਦਾਅਵਾ ਬੇਹੂਦਾ ਅਤੇ ਨਾਸਵਿਕਾਰਨਯੋਗ ਹੈ

 

ਉਨ੍ਹਾਂ ਕਿਹਾ ਕਿ ਦਿੱਲੀ ਚੋਣਾਂ ਵਿੱਚੋਂ ਬਾਹਰ ਨਿਕਲਣਾ ਸਪੱਸ਼ਟ ਤੌਰ 'ਤੇ ਅਕਾਲੀ ਦਲ ਦੀ ਮਜਬੂਰੀ ਸੀ ਕਿਉਂਕਿ ਇਨ੍ਹਾਂ ਨੂੰ ਇਸ ਗੱਲ ਦਾ ਭਲੀਭਾਂਤ ਅਹਿਸਾਸ ਹੈ ਕਿ ਜ਼ਮੀਨੀ ਪੱਧਰ 'ਤੇ ਉਸ ਨੂੰ ਕੋਈ ਸਮਰਥਨ ਨਹੀਂ ਹੈ ਅਤੇ ਕੌਮੀ ਰਾਜਧਾਨੀ ਵਿੱਚ ਇਹ ਇਕ ਸੀਟ ਵੀ ਨਹੀਂ ਜਿੱਤ ਸਕਦੇਅਜਿਹਾ ਵੀ ਜਾਪਦਾ ਹੈ ਕਿ ਭਾਜਪਾ, ਅਕਾਲੀ ਦਲ ਨੂੰ ਉਹ ਕੁਝ ਦੇਣ ਲਈ ਤਿਆਰ ਨਹੀਂ ਸੀ ਜੋ ਸੀਟਾਂ ਦੇ ਰੂਪ ਵਿੱਚ ਅਕਾਲੀ ਚਾਹੁੰਦੇ ਸਨ ਜਿਸ ਕਰਕੇ ਉਨ੍ਹਾਂ ਨੇ ਸਥਿਤੀ 'ਚੋਂ ਬਾਹਰ ਨਿਕਲਣ ਦਾ ਬਿਹਤਰ ਢੰਗ ਲੱਭਿਆ

 

ਨਾਗਰਿਕਤਾ ਸੋਧ ਕਾਨੂੰਨ ਦੇ ਮੁੱਦੇ ਉਪਰ ਅੰਤਰ-ਵਿਰੋਧੀ ਬਿਆਨਬਾਜ਼ੀ ਕਰਨ 'ਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ 'ਤੇ ਚੁਟਕੀ ਲੈਂਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਕੌਮੀ ਮਹੱਤਤਾ ਵਾਲੇ ਇਸ ਮੁੱਖ ਮੁੱਦੇ 'ਤੇ ਅਕਾਲੀਆਂ ਦਾ ਸਿਧਾਂਤਕ ਸਟੈਂਡ ਨਹੀਂ ਹੈਮਨਜਿੰਦਰ ਸਿੰਘ ਸਿਰਸਾ ਦਾ ਇਹ ਦਾਅਵਾ ਹਾਸੋਹੀਣਾ ਹੈ ਕਿ ਪਾਰਟੀ ਦਬਾਅ ਹੇਠ ਸੀ ਕਿ ਸੀ... 'ਤੇ ਸਟੈਂਡ ਉਪਰ ਦੁਬਾਰਾ ਗੌਰ ਕੀਤੀ ਜਾਵੇ

 

ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਇਸ ਵਿੱਚ ਕੋਈ ਹੈਰਾਨੀ ਨਹੀਂ ਹੈ ਕਿ ਸ਼੍ਰੋਮਣੀ ਅਕਾਲੀ ਦਲ ਦੀ ਹਾਲਤ ਬਹੁਤ ਪਤਲੀ ਹੈ ਅਤੇ ਪੰਜਾਬ ਵਿੱਚ ਵੀ ਉਸ ਦਾ ਜ਼ਮੀਨੀ ਆਧਾਰ ਖੁੱਸ ਚੁੱਕਾ ਹੈ ਜਿੱਥੇ ਉਸ ਦਾ ਮਜ਼ਬੂਤ ਆਧਾਰ ਸਮਝਿਆ ਜਾਂਦਾ ਸੀਉਨ੍ਹਾਂ ਕਿਹਾ ਕਿ ਅਕਾਲੀ ਦਲ ਅੰਦਰੂਨੀ ਲੜਾਈ ਦਾ ਸਾਹਮਣਾ ਕਰ ਰਿਹਾ ਹੈ ਅਤੇ ਪਾਰਟੀ ਪਾਟੋਧਾੜ ਦੀ ਕਗਾਰ 'ਤੇ ਖੜ੍ਹੀ ਹੈ

 

ਮੁੱਖ ਮੰਤਰੀ ਨੇ ਅਕਾਲੀਆਂ ਨੂੰ ਆਖਿਆ ਕਿ ਸੰਵੇਦਨਸ਼ੀਲ ਅਤੇ ਨਾਜ਼ੁਕ ਮਸਲੇ 'ਤੇ ਝੂਠੇ ਦਾਅਵੇ ਅਤੇ ਉਲਟ ਸਟੈਂਡ ਲੈ ਕੇ ਲੋਕਾਂ ਨੂੰ ਮੂਰਖ ਬਣਾਉਣ ਦੀ ਕੋਸ਼ਿਸ਼ ਨਾ ਕਰਨ ਕਿਉਂਕਿ ਇਸ ਮਸਲੇ 'ਤੇ ਮੁਲਕ ਦਾ ਭਵਿੱਖ ਟਿਕਿਆ ਹੋਇਆ ਹੈਉਨ੍ਹਾਂ ਕਿਹਾ, ''ਤੁਸੀਂ ਲੋਕਾਂ ਤੋਂ ਆਸ ਨਹੀਂ ਕਰ ਸਕਦੇ ਕਿ ਉਹ ਇਹ ਵਿਸ਼ਵਾਸ ਕਰਨ ਕਿ ਤੁਸੀਂ ਗੰਭੀਰ ਹੋ, ਉਹ ਵੀ ਉਸ ਵੇਲੇ ਜਦੋਂ ਤੁਸੀਂ ਸੰਸਦ ਵਿੱਚ ਭਾਜਪਾ ਅਤੇ ਕੇਂਦਰ ਵਿੱਚ ਸਰਕਾਰ ਨਾਲ ਖੜ੍ਹੇ ਹੋਵੋ।''

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Capt Amarinder challenges Akali Dal to break alliance with BJP against caa