ਸ਼੍ਰੋਮਣੀ ਅਕਾਲੀ ਦਲ ਨੂੰ ਬੁਰੀ ਤਰ੍ਹਾਂ ਨਾਲ ਘੇਰਨ ਲਈ ਪੰਜਾਬ ਦੀ ਕੈਪਟਨ ਸਰਕਾਰ ਪੰਜਾਬ ਵਿਧਾਨ ਸਭਾ ਦੀ ਕਾਰਵਾਈ ਦਾ ਟੀ.ਵੀ 'ਤੇ ਲਾਇਵ ਪ੍ਰਸਾਰਣ ਕਰਵਾ ਸਕਦੀ ਹੈ।ਅਸਲ ਵਿੱਚ ਇਹ ਪ੍ਰਸਾਰਣ ਜਸਟਿਸ ਰਣਜੀਤ ਸਿੰਘ ਕਮਿਸਨ ਦੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਤੇ ਕੋਟਕਪੂਰਾ, ਬਹਿਬਲ ਕਲਾਂ ਗੋਲੀਕਾਂਡ ਦੇ ਮਾਮਲਿਆਂ ਦੀ ਰਿਪੋਰਟ ਵਿਧਾਨਸਭਾ ਵਿੱਚ ਪੇਸ਼ ਕਰਨ ਵੇਲੇ ਕੀਤਾ ਜਾ ਸਕਦਾ ਹੈ।
ਇਹ ਰਿਪੋਰਟ ਸੋਮਵਾਰ ਨੂੰ ਵਿਧਾਨ ਸਭਾ ਵਿੱਚ ਰੱਖੀ ਜਾਵੇਗੀ।
ਕਾਂਗਰਸ ਵਿਧਾਇਕ ਦਲ ਨੇ ਫੈਸਲਾ ਕੀਤਾ ਹੈ ਕਿ ਉਹ ਅਕਾਲੀ ਦਲ ਖ਼ਿਲਾਫ਼ ਹਮਲਾਵਰ ਰੁਖ ਅਖ਼ਤਿਆਰ ਕਰੇਗੀ। ਇਸ ਲਈ ਕਈ ਤੇਜ਼-ਤਰਾਰ ਵਿਧਾਇਕਾਂ ਨੂੰ ਅੱਗੇ ਕੀਤਾ ਜਾਵੇਗਾ।
ਕਾਂਗਰਸੀ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਤੇ ਕੁਝ ਹੋਰ ਵਿਧਾਇਕਾਂ ਨੇ ਕੈਪਟਨ ਅਮਰਿੰਦਰ ਅਤੇ ਵਿਧਾਨਸਭਾ ਸਪੀਕਰ ਰਾਣਾ ਕੇਪੀ ਸਿੰਘ ਨੂੰ ਲਾਇਵ ਪ੍ਰਸਾਰਣ ਕਰਵਾਉਣ ਦੀ ਇਜਾਜ਼ਤ ਦਿੱਤੀ ਹੈ। ਕਾਂਗਰਸ ਵਿਚਾਲੇ ਇਹ ਵੀ ਚਰਚਾ ਹੈ ਕਿ ਅਕਾਲੀ ਦਲ ਵਿਧਾਨਸਭਾ ਸੈਸ਼ਨ ਦੀ ਕਾਰਵਾਈ ਦਾ ਬਾਈਕਾਟ ਕਰ ਸਕਦਾ ਹੈ।.
ਸੁਖਜਿੰਦਰ ਰੰਧਾਵਾ ਨੇ ਕਿਹਾ- ਅਕਾਲੀਆਂ ਨੇ ਲੰਬੇ ਸਮੇਂ ਤੱਕ ਸਿੱਖਾਂ ਦੇ ਉੱਚ ਸੰਸਥਾਨ ਅਕਾਲ ਤਖਤ ਦੀ ਵਰਤੋਂ ਕੀਤੀ ਹੈ। ਉਨ੍ਹਾਂ ਨੇ ਬੇਅਦਬੀ ਦੀਆਂ ਘਟਨਾਵਾਂ 'ਤੇ ਵੀ ਰਾਜਨੀਤੀ ਕੀਤੀ. ਅਕਾਲੀਆਂ ਦਾ ਅਸਲੀ ਚਿਹਰਾ ਹੁਣ ਲੋਕਾਂ ਸਾਹਮਣੇ ਆਉਣਾ ਚਾਹੀਦਾ ਹੈ।
ਰਾਣਾ ਕੇਪੀ ਸਿੰਘ ਨੇ ਕਿਹਾ ਕਿ ਇਸ ਮੁੱਦੇ ਉੱਤੇ ਅਜੇ ਚਰਚਾ ਕੀਤੀ ਜਾ ਰਹੀ ਹੈ ਤੇੇ ਫਾਇਨਲ ਫ਼ੈਸਲਾ ਸੋਮਵਾਰ ਨੂੰ ਲੈ ਲਿਆ ਜਾਵੇਗਾ।