ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਮੰਗਲਵਾਰ ਨੂੰ ਕਿਹਾ ਕਿ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨੂੰ ਭਾਰਤ ਦੌਰੇ 'ਤੇ ਆਏ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਅਤੇ ਫੱਸਟ ਲੇਡੀ ਮੇਲਾਨੀਆ ਟਰੰਪ ਦੀ ਮੇਜ਼ਬਾਨੀ ਵਿੱਚ ਰੱਖੇ ਰਾਤਰੀ ਭੋਜ ਮੌਕੇ ਨਾ ਸੱਦਣਾ, ਕੇਂਦਰ ਦਾ ਬੇਹਣ ਹੀ ਮੰਦਭਾਗਾ ਫੈਸਲਾ ਹੈ। ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਕਾਂਗਰਸ ਸਰਕਾਰ ਸਮੇਂ ਅਜਿਹਾ ਕਦੇ ਵੀ ਨਹੀਂ ਹੋਇਆ।
ਇਕ ਹੋਰ ਸਵਾਲ ਦੇ ਜਵਾਬ ਚ ਉਨ੍ਹਾਂ ਕਿਹਾ ਕਿ ਪ੍ਰਥਮ ਅਮਰੀਕੀ ਮਹਿਲਾ ਦੇ ਦਿੱਲੀ ਵਿਚਲੇ ਸਕੂਲਾਂ ਦੇ ਦੌਰੇ ਸਮੇਂ ਦਿੱਲੀ ਦੇ ਮੁੱਖ ਮੰਤਰੀ ਨੂੰ ਸੱਦਿਆ ਜਾਣਾ ਚਾਹੀਦਾ ਸੀ।
ਉਨ੍ਹਾਂ ਕਿਹਾ ਕਿ ਹਾਲਾਂਕਿ ਉਹ 'ਆਪ' ਦੀਆਂ ਨੀਤੀਆਂ ਦੇ ਸਮਰਥਕ ਨਹੀਂ ਹਨ, ਪਰ ਜਦੋਂ ਇੱਕ ਵੀਆਈਪੀ, ਜਿਵੇਂ ਕਿ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਭਾਰਤੀ ਦੌਰੇ 'ਤੇ ਹੈ ਅਤੇ ਉਨ੍ਹਾਂ ਦੀ ਪਤਨੀ ਕਿਸੇ ਸੂਬੇ ਦੇ ਸਕੂਲਾਂ ਦਾ ਦੌਰਾ ਕਰਨ ਜਾ ਰਹੀ ਹੈ ਤਾਂ ਅਜਿਹੇ ਮੌਕੇ ਉਸ ਸੂਬੇ ਦੇ ਮੁੱਖ ਮੰਤਰੀ ਨੂੰ ਸੱਦਣਾ ਦਸਤੂਰ ਬਣਦਾ ਹੈ।