ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਕਾਂਗਰਸੀ ਆਗੂ ਪੀ. ਚਿਦੰਬਰਮ ਨੇ ਕਿਹਾ- ਗੰਜੇ ਨੂੰ ਕੰਘੀ ਵੇਚਣ ਦੀ ਹੋ ਰਹੀ ਕੋਸ਼ਿਸ਼

ਕੇਂਦਰ ਸਰਕਾਰ ਵੱਲੋਂ ਮਾਈਕਰੋ, ਲਘੂ ਅਤੇ ਦਰਮਿਆਨੇ ਉੱਦਮ (ਐਮਐਸਐਮਈ) ਸੈਕਟਰ ਲਈ ਐਲਾਨ ਕੀਤੇ ਗਏ ਪੈਕੇਜ ਲਈ ਸਰਕਾਰ ’ਤੇ ਕਾਂਗਰਸ ਪਾਰਟੀ ਵਲੋਂ ਨਿਸ਼ਾਨਾ ਬਣਾਇਆ ਗਿਆ ਹੈ। ਕਾਂਗਰਸ ਪਾਰਟੀ ਦਾ ਕਹਿਣਾ ਹੈ ਕਿ ਸਰਕਾਰ ਦਾ 20 ਲੱਖ ਕਰੋੜ ਰੁਪਏ ਦਾ ਪੈਕੇਜ ਬੇਨਕਾਬ ਹੋ ਗਿਆ ਹੈ। ਕੋਰੋਨਾ ਮਹਾਮਾਰੀ ਚ ਕੇਂਦਰ ਸਰਕਾਰ ਗੰਜੇ ਨੂੰ ਕੰਘੀ ਵੇਚਣ ਦੀ ਕੋਸ਼ਿਸ਼ ਕਰ ਰਹੀ ਹੈ।

 

ਸੀਨੀਅਰ ਕਾਂਗਰਸੀ ਆਗੂ ਅਤੇ ਸਾਬਕਾ ਵਿੱਤ ਮੰਤਰੀ ਪੀ. ਚਿਦੰਬਰਮ ਨੇ ਕਿਹਾ ਕਿ ਕੇਂਦਰੀ ਮੰਤਰੀ ਨਿਤਿਨ ਗਡਕਰੀ ਕਹਿ ਰਹੇ ਹਨ ਕਿ ਐਮਐਸਐਮਈ ਦਾ ਸਰਕਾਰੀ ਕੰਮਾਂ ਅਤੇ ਸਰਕਾਰੀ ਵਿਭਾਗਾਂ ’ਤੇ 5 ਲੱਖ ਕਰੋੜ ਦਾ ਬਕਾਇਆ ਹੈ। ਦੂਜਾ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਇਨ੍ਹਾਂ ਐਮਐਸਐਮਈ ਯੂਨਿਟਾਂ ਨੂੰ 3 ਲੱਖ ਕਰੋੜ ਰੁਪਏ ਦਾ ਕਰਜ਼ਾ ਦੇਣ ਦੀ ਗੱਲ ਕਰ ਰਹੀ ਹੈ।

 

ਚਿਦੰਬਰਮ ਨੇ ਕੇਂਦਰੀ ਮੰਤਰੀ ਨਿਤਿਨ ਗਡਕਰੀ ਅਤੇ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਦੇ ਬਿਆਨਾਂ ਦਾ ਹਵਾਲਾ ਦਿੰਦੇ ਹੋਏ ਕਿਹਾ ਕਿ ਅਜਿਹੇ ਚ ਕਰਜ਼ਾ ਦੇਣ ਵਾਲਾ ਕੌਣ ਹੈ ਤੇ ਕਰਜ਼ਾ ਲੈਣ ਵਾਲਾ ਕੌਣ ਹਨ।

 

ਕਾਂਗਰਸ ਦੇ ਮੁੱਖ ਬੁਲਾਰੇ ਰਣਦੀਪ ਸੁਰਜੇਵਾਲਾ ਨੇ ਦੋਸ਼ ਲਾਇਆ ਕਿ ਕੇਂਦਰ ਸਰਕਾਰ ਦੇ 20 ਲੱਖ ਕਰੋੜ ਦੇ ਜੁਮਲੇ ਦੀ ਹਵਾ ਨਿਕਲ ਗਈ ਹੈ। ਵਿੱਤ ਮੰਤਰੀ ਨੇ ਕਿਹਾ ਕਿ ਐਮਐਸਐਮਈ ਯੂਨਿਟਾਂ ਨੂੰ 3 ਲੱਖ ਕਰੋੜ ਰੁਪਏ ਦਾ ਕਰਜ਼ਾ ਦਿੱਤਾ ਜਾਵੇਗਾ। ਪਰ ਐਮਐਸਐਮਈ ਮੰਤਰੀ ਨਿਤਿਨ ਗਡਕਰੀ ਨੇ ਇਹ ਰਾਜ਼ ਖੋਲ੍ਹ ਦਿੱਤਾ ਹੈ। ਐਮਐਸਐਮਈ ਉਦਯੋਗਾਂ ਦਾ ਸਰਕਾਰ ਉੱਤੇ 5 ਲੱਖ ਕਰੋੜ ਰੁਪਏ ਬਕਾਇਆ ਹੈ। ਇਹ ਸਰਕਾਰ ਦਾ ਗੰਜੇ ਨੂੰ ਕੰਘੀ ਵੇਚਣ ਵਰਗਾ ਹੈ।
 

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Chidambaram said-trying to sell comb to bald