ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਸਾਵਰਕਰ ਦੇ ਵਿਚਾਰਾਂ ਦੇ ਖਿਲਾਫ ਹੈ ਨਾਗਰਿਕਤਾ ਸੋਧ ਕਾਨੂੰਨ: ਉੱਧਵ ਠਾਕਰੇ

ਮਹਾਂਰਾਸ਼ਟਰ ਦੇ ਮੁੱਖ ਮੰਤਰੀ ਉੱਧਵ ਠਾਕਰੇ ਨੇ ਸਾਵਰਕਰ ਦੇ ਵਿਵਾਦ ਦੇ ਵਿਚਕਾਰ ਕੇਂਦਰ ਸਰਕਾਰ ਅਤੇ ਭਾਜਪਾ 'ਤੇ ਤਿੱਖਾ ਹਮਲਾ ਬੋਲਿਆ ਹੈ। ਉੱਧਵ ਨੇ ਵੀਰ ਸਾਵਰਕਰ ਦਾ ਹਵਾਲਾ ਦਿੰਦੇ ਹੋਏ ਸਿਟੀਜ਼ਨਸ਼ਿਪ ਸੋਧ ਕਾਨੂੰਨ ਦਾ ਵੀ ਵਿਰੋਧ ਕੀਤਾ।

 

ਸ਼ਿਵ ਸੈਨਾ ਦੇ ਪ੍ਰਧਾਨ ਅਤੇ ਸੀਐਮ ਉੱਧਵ ਠਾਕਰੇ ਨੇ ਐਤਵਾਰ ਨੂੰ ਇੱਕ ਸਮਾਗਮ ਵਿੱਚ ਕਿਹਾ ਕਿ ਸਿਟੀਜ਼ਨਸ਼ਿਪ ਸੋਧ ਕਾਨੂੰਨ (ਸੀਏਬੀ) ਸਾਵਰਕਰ ਦੇ ਵਿਚਾਰਾਂ ਦੇ ਵਿਰੁੱਧ ਹੈ। ਉਨ੍ਹਾਂ ਸਵਾਲ ਕੀਤਾ, 'ਕੀ ਨਾਗਰਿਕਤਾ ਸੋਧ ਕਾਨੂੰਨ ਕਿਸੇ ਵਿਚਾਰਧਾਰਾ 'ਤੇ ਅਧਾਰਤ ਹੈ? ਇਸ ਨਾਲ ਪੈਦਾ ਹੋਈ ਹਿੰਸਾ ਬਾਰੇ ਕੀ ਕਹੋਗੇ?

 

ਸ਼ਿਵ ਸੈਨਾ ਨੇ ਲੋਕ ਸਭਾ ਇਸ ਬਿੱਲ ਦਾ ਸਮਰਥਨ ਕੀਤਾ ਸੀ, ਪਰ ਕਾਂਗਰਸ ਦੇ ਦਬਾਅ ਤੋਂ ਬਾਅਦ ਸ਼ਿਵ ਸੈਨਾ ਰਾਜ ਸਭਾ ਤੋਂ ਬਾਹਰ ਚਲੀ ਗਈ। ਇਸ ਤੋਂ ਬਾਅਦ ਕਾਂਗਰਸ ਨੇਤਾ ਰਾਹੁਲ ਗਾਂਧੀ ਨੇ ਦਿੱਲੀ ਇੱਕ ਪ੍ਰੋਗਰਾਮ ਕਿਹਾ, ‘ਮੇਰਾ ਨਾਮ ਰਾਹੁਲ ਸਾਵਰਕਰ ਨਹੀਂ ਹੈ। ਮੁਆਫੀ ਨਹੀਂ ਮੰਗਾਂਗਾ।'

 

ਇਸ ਬਿਆਨ ਤੋਂ ਬਾਅਦ ਸਿਰਫ ਮਹਾਰਾਸ਼ਟਰ ਹੀ ਨਹੀਂ, ਦੇਸ਼ ਦੀ ਰਾਜਨੀਤੀ ਵੀ ਗਰਮਾ ਗਈ ਹੈ। ਸ਼ਿਵ ਸੈਨਾ ਦੇ ਸੀਨੀਅਰ ਨੇਤਾ ਸੰਜੇ ਰਾਉਤ ਨੇ ਵੀ ਕਾਂਗਰਸ ਨੂੰ ਚੇਤਾਵਨੀ ਦਿੱਤੀ ਹੈ ਕਿ ਉਹ ਭਵਿੱਖ ਵਿੱਚ ਇਸ ਤਰ੍ਹਾਂ ਦੇ ਬਿਆਨਾਂ ਤੋਂ ਪਰਹੇਜ਼ ਕਰੇ। ਇਸ ਤੋਂ ਬਾਅਦ ਬੀਜੇਪੀ ਨੇਤਾ ਅਤੇ ਮਹਾਰਾਸ਼ਟਰ ਦੇ ਸਾਬਕਾ ਸੀਐਮ ਦੇਵੇਂਦਰ ਫੜਨਵੀਸ ਨੇ ਵੀ ਰਾਹੁਲ ਗਾਂਧੀ ਤੋਂ ਮੁਆਫੀ ਮੰਗਣ ਦੀ ਮੰਗ ਕੀਤੀ ਤੇ ਉਨ੍ਹਾਂ ਨੇ ਸ਼ਿਵ ਸੈਨਾ ਤੋਂ ਜਵਾਬ ਮੰਗਿਆ।

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Citizenship amendment law is against Savarkar s views: Uddhav Thackeray