ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਡੋਨਾਲਡ ਟਰੰਪ ਦੇ ਸੁਆਗਤੀ-ਡਿਨਰ ਦਾ ਕਾਂਗਰਸ ਨੇ ਕੀਤਾ ਬਾਈਕਾਟ

ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਦੋ ਦਿਨਾਂ ਭਾਰਤ ਦੌਰੇ 'ਤੇ ਹਨ। ਭਲਕੇ ਮੰਗਲਵਾਰ ਨੂੰ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਦੁਆਰਾ ਡੋਨਾਲਡ ਟਰੰਪ ਦੀ ਭਾਰਤੀ ਫੇਰੀ ਲਈ ਸੁਆਗਤੀ-ਡਿਨਰ ਦਾ ਆਯੋਜਨ ਕੀਤਾ ਗਿਆ ਹੈ। ਇਸ ਚ ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਦੇ ਨਾਲ ਲੋਕ ਸਭਾ ਅਤੇ ਰਾਜ ਸਭਾ ਵਿਚ ਕਾਂਗਰਸ ਪਾਰਟੀ ਦੇ ਨੇਤਾ ਨੂੰ ਵੀ ਸੱਦਾ ਭੇਜਿਆ ਗਿਆ ਹੈ। ਪਰ ਕਾਂਗਰਸ ਨੇਤਾਵਾਂ ਨੇ ਇਸ ਰਾਤ ਦੇ ਖਾਣੇ ਦਾ ਬਾਈਕਾਟ ਕੀਤਾ ਹੈ।

 

ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ, ਰਾਜ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਗੁਲਾਮ ਨਬੀ ਆਜ਼ਾਦ ਅਤੇ ਲੋਕ ਸਭਾ ਵਿੱਚ ਕਾਂਗਰਸ ਸੰਸਦੀ ਦਲ ਦੇ ਨੇਤਾ ਅਧੀਰ ਰੰਜਨ ਚੌਧਰੀ ਰਾਸ਼ਟਰਪਤੀ ਭਵਨ ਵਿੱਚ ਰਾਸ਼ਟਰਪਤੀ ਟਰੰਪ ਅਤੇ ਮੇਲਾਨੀਆ ਟਰੰਪ ਲਈ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਵੱਲੋਂ ਰੱਖੇ ਗਏ ਰਾਤ ਦੇ ਖਾਣੇ ਵਿੱਚ ਸ਼ਾਮਲ ਨਹੀਂ ਹੋਣਗੇ।

 

ਕਾਂਗਰਸ ਨੇਤਾ ਅਧੀਰ ਰੰਜਨ ਚੌਧਰੀ ਨੇ ਕਿਹਾ ਸੀ ਕਿ ਮੋਦੀ ਸਰਕਾਰ ਨੇ ਵੱਡੀ ਵਿਰੋਧੀ ਪਾਰਟੀ ਨੂੰ ਅਮਰੀਕੀ ਰਾਸ਼ਟਰਪਤੀ ਨਾਲ ਸਲਾਹ ਮਸ਼ਵਰਾ ਕਰਨ ਦੀ ਆਗਿਆ ਦੇਣ ਦੀ ਪੁਰਾਣੀ ਪਰੰਪਰਾ ਨੂੰ ਖਤਮ ਕਰ ਦਿੱਤਾ ਹੈ।

 

ਉਨ੍ਹਾਂ ਕਿਹਾ, ‘ਮੈਂ 25 ਫਰਵਰੀ ਨੂੰ ਰਾਸ਼ਟਰਪਤੀ ਵੱਲੋਂ ਆਯੋਜਿਤ ਕੀਤੇ ਗਏ ਦਾਅਵਤ ‘ਤੇ ਸ਼ਾਮਲ ਨਹੀਂ ਹੋਵਾਂਗਾ। ਇਹ ਮੇਰਾ ਵਿਰੋਧ ਦਾ ਤਰੀਕਾ ਹੈ। ਸਰਕਾਰ ਨੇ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨੂੰ ਸੱਦਾ ਨਹੀਂ ਦਿੱਤਾ ਹੈ।

 

ਚੌਧਰੀ ਨੇ ਕਿਹਾ, ‘ਮੋਦੀ ਸਰਕਾਰ ਵੱਲੋਂ ਅਜਿਹੇ ਮਹੱਤਵਪੂਰਨ ਦੌਰਿਆਂ ਦੌਰਾਨ ਮੁੱਖ ਵਿਰੋਧੀ ਪਾਰਟੀ ਦੇ ਨੇਤਾਵਾਂ ਨੂੰ ਨਜ਼ਰ ਅੰਦਾਜ਼ ਕਰਨਾ ਅਤੇ ਰਵਾਇਤ ਬਦਲਣਾ ਚੰਗਾ ਨਹੀਂ ਹੈ। ਪਿਛਲੀਆਂ ਸਰਕਾਰਾਂ ਚ ਅਸੀਂ ਇਹ ਸੁਨਿਸ਼ਚਿਤ ਕੀਤਾ ਸੀ ਕਿ ਪ੍ਰਮੁੱਖ ਵਿਰੋਧੀ ਪਾਰਟੀ ਦੇ ਨੇਤਾ ਅਮਰੀਕੀ ਰਾਸ਼ਟਰਪਤੀ ਜਾਰਜ ਬੁਸ਼ ਜਾਂ ਬਰਾਕ ਓਬਾਮਾ ਸਮੇਤ ਸਾਰੇ ਆਏ ਹੋਏ ਪਤਵੰਤਿਆਂ ਨੂੰ ਮਿਲਣ।

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Congress boycott dinner organized for Donald Trump