ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਕਾਂਗਰਸ ਨੇ ਮਨਾਇਆ 134ਵਾਂ ਜਨਮਦਿਨ, ਰਾਹੁਲ ਤੇ ਮਨਮੋਹਨ ਸਿੰਘ ਨੇ ਕੱਟਿਆ ਕੇਕ

ਕਾਂਗਰਸ ਪਾਰਟੀ ਨੇ ਸ਼ੁੱਕਰਵਾਰ ਨੂੰ ਆਪਣਾ 134ਵਾਂ ਜਨਮ ਦਿਹਾੜਾ ਮਨਾਇਆ। ਇਸ ਸਥਾਪਨਾ ਦਿਹਾੜੇ ਮੌਕੇ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਨੇ ਝੰਡਾ ਲਹਿਰਾਇਆ ਅਤੇ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਨਾਲ ਕੇਕ ਕੱਟ ਕੇ ਜਸ਼ਨ ਮਨਾਇਆ। ਇਸ ਮੌਕੇ ਗਾਂਧੀ ਪਰਿਵਾਰ ਸਮੇਤ ਪਾਰਟੀ ਦੇ ਕਈ ਸੀਨੀਅਰ ਆਗੂ ਹਾਜ਼ਰ ਸਨ।

 

ਕਾਂਗਰਸ ਦੇ ਸਥਾਪਨਾ ਦਿਹਾੜੇ ਮੌਕੇ ਰੱਖ ਗਏ ਸਮਾਮਗ ਤੇ ਪਾਰਟੀ ਦੇ ਖਜ਼ਾਨਚੀ ਅਹਿਮਦ ਪਟੇਲ, ਸੀਨੀਅਰ ਨੇਤਾ ਮੋਤੀਲਾਲ ਵੋਰਾ, ਸੰਗਠਨ ਜਨਰਲ ਸਕੱਤਰ ਅਸ਼ੋਕ ਗਿਹਲੋਤ ਤੇ ਕਈ ਹੋਰਨਾਂ ਨੇਤਾ ਤੇ ਵਰਕਰ ਮੌਜੂਦ ਸਨ।

 

ਸਮਾਗਮ ਮਗਰੋਂ ਅਹਿਮਦ ਪਟੇਲ ਨੇ ਟਵੀਟ ਕਰਕੇ ਕਿਹਾ, 133 ਸਾਲ ਪਹਿਲਾਂ ਅੱਜ ਦੇ ਦਿਨ ਦੁਨੀਆ ਦਾ ਸਭ ਤੋਂ ਵੱਡਾ ਲੋਕ ਅੰਦੋਲਨ ਸ਼ੁਰੂ ਹੋਇਆ ਸੀ। ਇਸ ਤੋਂ ਬਾਅਦ ਇਹ ਅੰਦੋਲਨ ਰਾਸ਼ਟਰ ਨਿਰਮਾਣ ਪ੍ਰਤੀ ਖੁੱਦ ਨੂੰ ਸਮਰਪਤ ਰੱਖੇ ਹੋਇਆਂ ਹੈ। ਉਨ੍ਹਾਂ ਕਿਹਾ ਕਿ ਇਤਿਹਾਸ ਗਵਾਹ ਹੈ ਕਿ ਜਿਨ੍ਹਾਂ ਨੇ ਵੀ ਇਸ ਅੰਦੋਲਨ ਨੂੰ ਖਤਮ ਕਰਨ ਦੀ ਕੋਸਿ਼ਸ਼ ਕੀਤੀ, ਉਹ ਖੁੱਦ ਇਤਿਹਾਸ ਬਣ ਗਏ। ਇਹ ਅੰਦੋਲਨ ਕਾਂਗਰਸ ਹੈ।

 

 

 

 

/

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Congress celebrates 134th birth anniversary Rahul and Manmohan Singh cut cake