ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਕਮਲਨਾਥ ਸਰਕਾਰ ਨੂੰ ਝਟਕਾ, ਕਾਂਗਰਸੀ MLA ਹਰਦੀਪ ਸਿੰਘ ਡਾਂਗ ਨੇ ਦਿੱਤਾ ਅਸਤੀਫ਼ਾ

ਮੱਧ ਪ੍ਰਦੇਸ਼ ਵਿੱਚ ਕਮਲਨਾਥ ਸਰਕਾਰ ਨੂੰ ਵੱਡਾ ਝਟਕਾ ਲੱਗਾ ਹੈ ਵੀਰਵਾਰ ਸ਼ਾਮ ਨੂੰ ਮੱਧ ਪ੍ਰਦੇਸ਼ ਕਾਂਗਰਸ ਦੇ ਵਿਧਾਇਕ ਹਰਦੀਪ ਸਿੰਘ ਡਾਂਗ ਨੇ ਵਿਧਾਨ ਸਭਾ ਦੇ ਮੈਂਬਰ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ

 

ਇਹ ਅਸਤੀਫ਼ਾ ਉਸ ਸਮੇਂ ਆਇਆ ਜਦੋਂ ਮੱਧ ਪ੍ਰਦੇਸ਼ ਦੇ ਮੁੱਖ ਮੰਤਰੀ ਕਮਲਨਾਥ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਨੂੰ ਕੋਈ ਖਤਰਾ ਨਹੀਂ ਹੈ ਤੇ ਨਾ ਹੀ ਕਿਸੇ ਨੂੰ ਇਸ ਬਾਰੇ ਚਿੰਤਾ ਕਰਨ ਦੀ ਜ਼ਰੂਰਤ ਹੈ ਮੀਡੀਆ ਰਿਪੋਰਟਾਂ ਦੇ ਅਨੁਸਾਰ ਹਰਦੀਪ ਸਿੰਘ ਚਾਰ ਲਾਪਤਾ ਹੋਏ ਵਿਧਾਇਕਾਂ ਚੋਂ ਇੱਕ ਦੱਸੇ ਜਾਂਦੇ ਹਨ, ਜਿਨ੍ਹਾਂ ਦੇ ਗਾਇਬ ਹੋਣ ਦੀ ਗੱਲ ਸਾਹਮਣੇ ਆਈ ਸੀ

 

ਉਨ੍ਹਾਂ ਦੀ ਇਹ ਟਿੱਪਣੀ ਇਕ ਦਿਨ ਬਾਅਦ ਹੋਈ ਜਦੋਂ ਸੀਨੀਅਰ ਕਾਂਗਰਸੀ ਨੇਤਾ ਦਿਗਵਿਜੇ ਸਿੰਘ ਨੇ ਦੋਸ਼ ਲਾਇਆ ਕਿ ਭਾਜਪਾ ਆਗੂ ਕਾਂਗਰਸ ਦੇ ਵਿਧਾਇਕਾਂ ਨੂੰ ਸੂਬਾ ਸਰਕਾਰ ਨੂੰ ਢਾਹੁਣ ਲਈ ਭਾਰੀ ਰਕਮ ਦੀ ਪੇਸ਼ਕਸ਼ ਕਰ ਰਹੇ ਹਨ

 

ਕਮਲਨਾਥ ਨੇ ਇਕ ਸਵਾਲ ਦੇ ਜਵਾਬ ਕਿਹਾ ਸੀ ਕਿ ਕਾਂਗਰਸੀ ਵਿਧਾਇਕਾਂ ਨੇ ਉਨ੍ਹਾਂ ਨੂੰ ਪੈਸੇ ਦੇਣ ਦੇ ਪ੍ਰਸਤਾਵ ਬਾਰੇ ਭਾਜਪਾ ਨੇਤਾਵਾਂ ਨੂੰ ਜਾਣਕਾਰੀ ਉਪਲਬਧ ਕਰਵਾਈ ਸੀ ਮੈਂ ਵਿਧਾਇਕਾਂ ਨੂੰ ਕਿਹਾ ਹੈ ਕਿ ਜੇ ਉਨ੍ਹਾਂ ਨੂੰ ਇਹ ਪੈਸਾ ਮੁਫਤ ਚ ਮਿਲ ਰਿਹ ਹੈ ਤਾਂ ਉਹ ਇਹ ਲੈ ਲੈਣ।

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Congress MLA Hardeep Singh Dang resigns in Kamal Nath government