ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਪੰਜਾਬ 'ਚ ਕਿਸੇ ਵੀ ਦਲ ਦਾ 'ਹੱਥ' ਨਹੀਂ ਫੜੇਗੀ ਕਾਂਗਰਸ

ਪੰਜਾਬ 'ਚ ਕਿਸੇ ਵੀ ਦਲ ਦਾ 'ਹੱਥ' ਨਹੀਂ ਫੜੇਗੀ ਕਾਂਗਰਸ

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਆਉਂਦੀਆਂ ਚੋਣਾਂ ਦੌਰਾਨ ਸੂਬੇ ਵਿੱਚ ਕੋਈ ਵੀ ਸਿਆਸੀ ਗਠਜੋੜ ਨਾ ਕਰਨ ਬਾਰੇ ਸੂਬਾ ਕਾਂਗਰਸ ਇਕਾਈ ਦੀ ਰਾਇ ਤੋਂ ਪਾਰਟੀ ਹਾਈ ਕਮਾਨ ਨੂੰ ਜਾਣੂ ਕਰਵਾ ਦਿੱਤਾ ਹੈ। 


ਸੀਨੀਅਰ ਏ.ਆਈ.ਸੀ.ਸੀ ਆਗੂਆਂ ਨਾਲ ਇਕ ਮੀਟਿੰਗ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਨੇ ਪਾਰਟੀ ਮਾਮਲਿਆਂ ਬਾਰੇ ਵਿਚਾਰ-ਵਟਾਂਦਰਾ ਕੀਤਾ। ਇਸ ਦੌਰਾਨ ਆਉਂਦੀਆਂ ਲੋਕ ਸਭਾ ਚੋਣਾਂ ਦੇ ਸਬੰਧ ਵਿੱਚ ਵਿਸ਼ੇਸ਼ ਤੌਰ 'ਤੇ ਚਰਚਾ ਹੋਈ। ਮੀਟਿੰਗ ਵਿੱਚ ਏ.ਆਈ.ਸੀ.ਸੀ ਦੇ ਆਗੂ ਅਹਿਮਦ ਪਟੇਲ, ਏ.ਕੇ.ਐੰਟਨੀ, ਜੈਰਾਮ ਰਮੇਸ਼, ਮਲਿਕਅਰਜਨ ਖੜਗੇ ਅਤੇ ਗੁਲਾਮ ਨਬੀ ਆਜ਼ਾਦ ਸ਼ਾਮਲ ਸਨ। ਕੈਪਟਨ ਅਮਰਿੰਦਰ ਸਿੰਘ ਦੇ ਨਾਲ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਸੁਨੀਲ ਜਾਖੜ ਵੀ ਹਾਜ਼ਰ ਸਨ। 


ਪੰਜਾਬ ਵਿੱਚ ਗਠਜੋੜ ਦੇ ਮੁੱਦੇ 'ਤੇ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਏ.ਆਈ.ਸੀ.ਸੀ ਦੇ ਆਗੂਆਂ ਨੂੰ ਦੱਸ ਦਿੱਤਾ ਹੈ ਕਿ ਉਹ ਆਉਂਦੀਆਂ ਚੋਣਾਂ ਸੂਬੇ ਵਿੱਚ ਇਕੱਲੇ ਹੀ ਲੜਨਗੇ ਅਤੇ ਸਾਰੀਆਂ ਦੀਆਂ ਸਾਰੀਆਂ 13 ਲੋਕ ਸਭਾ ਸੀਟਾਂ ਜਿੱਤਣਗੇ।  ਉਨ੍ਹਾਂ ਕਿਹਾ ਕਿ ਜਿਥੋਂ ਤੱਕ ਰਾਸ਼ਟਰੀ ਗਠਜੋੜ ਦਾ ਸਬੰਧ ਹੈ ਇਸ ਬਾਰੇ ਫੈਸਲਾ ਹਾਈ ਕਮਾਨ ਨੇ ਕਰਨਾ ਹੈ ਤੇ ਪੰਜਾਬ ਵਿੱਚ ਕਾਂਗਰਸ ਨੂੰ ਕਿਸੇ ਵੀ ਗਠਜੋੜ ਦੀ ਜਰੂਰਤ ਨਹੀਂ ਹੈ। 

 


ਮੁੱਖ ਮੰਤਰੀ ਨੇ ਪੱਤਰਕਾਰਾਂ ਨੂੰ ਦੱਸਿਆ ਕਿਅੱਜ ਸਵੇਰੇ ਮੰਤਰੀ ਮੰਡਲ ਮੀਟਿੰਗ ਤੋਂ ਬਾਅਦ ਆਪਣੇ ਗੈਰ ਰਸਮੀ ਤੌਰ 'ਤੇ ਕੈਬਨਿਟ ਸਾਥੀਆਂ ਦੇ ਗਠਜੋੜ ਬਾਰੇ ਵਿਚਾਰ ਲਏ ਅਤੇ ਸਾਰਿਆਂ ਨੇ ਆਮ ਸਹਿਮਤੀ ਨਾਲ ਆਖਿਆ ਕਿ ਪਾਰਟੀ ਨੂੰ ਗਠਜੋੜ ਦੀ ਕੋਈ ਜਰੂਰਤ ਨਹੀਂ ਹੈ ਅਤੇ ਪਾਰਟੀ ਪੰਜਾਬ ਵਿੱਚ ਲੋਕ ਸਭਾ ਚੋਣਾਂ ਆਪਣੇ ਸਿਰ 'ਤੇ ਜਿੱਤੇਗੀ। 

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:congress party will fought all loksabha seats alone without alliance