ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਕੋਰੋਨਾ ਸੰਕਟ: ਵਿਰੋਧੀ ਪਾਰਟੀਆਂ ਨੂੰ ਮੁੱਖ ਮੰਤਰੀ ਪੰਜਾਬ ਦੀ ਅਹਿਮ ਸਲਾਹ

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਵਿਰੋਧੀ ਪਾਰਟੀਆਂ ਵੱਲੋਂ ਸੂਬਾ ਸਰਕਾਰ ਦੀ ਕੋਵਿਡ ਸਥਿਤੀ ਨਾਲ ਨਜਿੱਠਣ ਬਾਰੇ ਕੀਤੀ ਜਾ ਰਹੀ ਆਲੋਚਨਾ ਦਾ ਹਵਾਲਾ ਦਿੰਦਿਆਂ ਕਿਹਾ ਕਿ ਕੋਈ ਵੀ ਇਸ ਨਾਜ਼ੁਕ ਸਮੇਂ ਵਿੱਚ ਨਕਰਾਤਮਕ ਗੱਲਾਂ ਨਹੀਂ ਸੁਣਨੀਆਂ ਚਾਹੇਗਾ 

 

ਉਨ੍ਹਾਂ ਕਿਹਾ ਕਿ ਲੋਕ ਪਹਿਲਾ ਹੀ ਨਕਰਾਤਮਕ ਦੌਰ ਵਿੱਚੋਂ ਗੁਜ਼ਰ ਰਹੇ ਹਨ ਅਤੇ ਉਹ ਚੰਗੀਆਂ ਤੇ ਖੁਸ਼ੀ ਵਾਲੀਆਂ ਖਬਰਾਂ ਸੁਣਨਾ ਚਾਹੁੰਦੇ ਹਨ


ਕੇਂਦਰ ਸਰਕਾਰ ਵੱਲੋਂ ਮਾਪਦੰਡਾਂ ਵਿੱਚ ਢਿੱਲ ਦੇਣ ਨਾਲ ਬਾਹਰੀ ਸੂਬਿਆਂ ' ਫਸੇ ਹੋਰ ਪੰਜਾਬੀਆਂ ਦੇ ਵਾਪਸ ਪਰਤਣ ਨਾਲ ਕੋਵਿਡ ਦੇ ਕੇਸਾਂ ਦੀ ਗਿਣਤੀ ਵਿੱਚ ਸੰਭਾਵੀ ਵਾਧੇ ਬਾਰੇ ਸੁਚੇਤ ਕਰਦਿਆਂ ਮੁੱਖ ਮੰਤਰੀ ਨੇ ਲੋਕਾਂ ਨੂੰ ਏਕਾਂਤਵਾਸ ਤੋਂ ਖੌਫਜ਼ਦਾ ਨਾ ਹੋਣ ਦੀ ਅਪੀਲ ਕਰਦਿਆਂ ਕਿਹਾ ਕਿ ਇਸ ਦਾ ਮਨੋਰਥ ਇਹ ਯਕੀਨੀ ਬਣਾਉਣਾ ਹੈ ਕਿ ਵਾਪਸ ਪਰਤਣ ਵਾਲੇ ਇਸ ਰੋਗ ਦਾ ਫੈਲਾਅ ਆਪਣੇ ਪਰਿਵਾਰਾਂ, ਗੁਆਂਢੀਆਂ ਅਤੇ ਹੋਰਾਂ ਦਰਮਿਆਨ ਨਾ ਫੈਲਾਉਣ

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Corona Crisis: Punjab Chief Minister s Important Advice to Opposition Parties