ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਕੋਵਿਡ-19: ਅਕਾਲੀ ਦਲ, ਆਪ, ਭਾਜਪਾ, ਬਸਪਾ ਤੇ CPI ਨੇ ਦਿੱਤੇ ਕਈ ਅਹਿਮ ਸੁਝਾਅ

ਪੰਜਾਬ ਦੀਆਂ ਸਾਰੀਆਂ ਸਿਆਸੀ ਜਮਾਤਾਂ ਵਿਚਕਾਰ ਮੰਗਲਵਾਰ ਨੂੰ ਹੋਈ ਮੀਟਿੰਗ ਚ ਸਰਬ ਪਾਰਟੀ ਆਗੂ, ਪਰਵਾਸੀ ਮਜ਼ਦੂਰਾਂ ਦਾ ਮੁੱਦਾ ਹੱਲ ਕਰਨ ਦੀ ਲੋੜ ਉਤੇ ਇਕਮੱਤ ਸਨ ਤਾਂ ਕਿ ਕਿਸਾਨਾਂ ਨੂੰ ਵਾਢੇਖ਼ਰੀਦ ਸੀਜ਼ਨ ਦੌਰਾਨ ਕਿਸੇ ਤਰਾਂ ਦੀ ਮੁਸ਼ਕਲ ਦਾ ਸਾਹਮਣਾ ਨਾ ਕਰਨਾ ਪਵੇ ਉਨ੍ਹਾਂ ਇਸ ਮੁਸ਼ਕਲ ਸਥਿਤੀ ਵਿੱਚ ਜੂਝ ਰਹੇ ਪੱਤਰਕਾਰਾਂ ਸਮੇਤ ਸਾਰੇ ਫਰੰਟ ਲਾਈਨ ਵਰਕਰਾਂ ਲਈ ਬੀਮੇ ਸਮੇਤ ਸਾਰੇ ਮੁਲਾਜ਼ਮਾਂ ਦੀ ਤਨਖ਼ਾਹ ਵਧਾਉਣ ਜਾਂ ਬੋਨਸ ਦੇਣ ਦੀ ਵੀ ਇੱਛਾ ਪ੍ਰਗਟਾਈ

 

ਵੱਖ ਵੱਖ ਪਾਰਟੀਆਂ ਦੇ ਆਗੂਆਂ ਨੇ ਪਟਿਆਲਾ ਕਾਂਡ ਦੇ ਮੁਲਜ਼ਮਾਂ ਖ਼ਿਲਾਫ਼ ਪੁਲੀਸ ਵੱਲੋਂ ਫੌਰੀ ਕਾਰਵਾਈ ਕਰਨ ਦੀ ਸ਼ਲਾਘਾ ਕੀਤੀ ਅਤੇ ਮੁਲਜ਼ਮਾਂ ਖ਼ਿਲਾਫ਼ ਫੌਰੀ ਤੇ ਮਿਸਾਲੀ ਸਜ਼ਾ ਦੀ ਇੱਛਾ ਪ੍ਰਗਟਾਈ ਭਾਜਪਾ ਦੇ ਅਸ਼ਵਨੀ ਸ਼ਰਮਾ ਨੇ ਸੂਬਾ ਸਰਕਾਰ ਦੇ ਇਸ ਮੁੱਦੇ ਨਾਲ ਸਿੱਝਣ ਦੇ ਤਰੀਕੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਇਸ ਨਾਲ ਪੁਲੀਸ ਬਲ ਤੇ ਇਸ ਜੰਗ ਦੇ ਹੋਰ ਮੋਹਰੀਆਂ ਦਾ ਮਨੋਬਲ ਵਧੇਗਾ


ਸਹਿਕਾਰੀ ਬੈਂਕਾਂ ਦੇ ਕਰਜ਼ੇ ਤਿੰਨ ਮਹੀਨੇ ਲਈ ਟਾਲਣ ਦੀ ਸੁਖਬੀਰ ਸਿੰਘ ਬਾਦਲ ਦੀ ਮੰਗ 'ਤੇ ਸ੍ਰੀ ਖੰਨਾ ਨੇ ਕਿਹਾ ਕਿ ਮੁੱਖ ਮੰਤਰੀ ਵੱਲੋਂ ਇਕ ਤਿਮਾਹੀ ਲਈ ਅਜਿਹਾ ਕਰਨ ਬਾਰੇ ਪਹਿਲਾਂ ਹੀ ਕਿਹਾ ਗਿਆ ਹੈ ਵਿੱਤ ਕਮਿਸ਼ਨਰ ਵਿਕਾਸ ਨੇ ਇਕ ਗੱਲ ਹੋਰ ਸਾਫ ਕੀਤੀ ਕਿ ਸੂਬੇ ਵਿੱਚ ਨਰਮੇ ਦੇ ਬੀਜ ਦੀ ਕੋਈ ਕਮੀ ਨਹੀਂ ਹੈ ਉਨ੍ਹਾਂ ਕਿਹਾ ਕਿ 15 ਮਈ ਤੱਕ 25 ਲੱਖ ਯੂਨਿਟਾਂ ਦੀ ਮੰਗ ਬਦਲੇ 28 ਲੱਖ ਯੂਨਿਟਾਂ (450 ਗਰਾਮ ਪ੍ਰਤੀ ਪੈਕੇਟ) ਦਾ ਆਰਡਰ ਪਹਿਲਾ ਹੀ ਕਰ ਦਿੱਤਾ ਗਿਆ ਹੈ ਜਿਨ੍ਹਾਂ ਵਿੱਚੋਂ 12 ਲੱਖ ਯੂਨਿਟ ਮਿਲ ਗਏ ਹਨ

 

ਉਨ੍ਹਾਂ ਕਿਹਾ ਕਿ ਸੂਬੇ ਵਿੱਚ ਹੋਰ ਇਕ ਲੱਖ ਹੈਕਟੇਅਰ ਨਰਮੇ ਹੇਠ ਰਕਬਾ ਵਧਣ ਦੇ ਨਾਲ ਫਸਲੀ ਵਿਭਿੰਨਤਾ ਵੱਲ ਵੱਡਾ ਕਦਮ ਪੁੱਟਿਆ ਜਾਵੇਗਾ ਜਿਸ ਨਾਲ ਪਾਣੀ ਤੇ ਬਿਜਲੀ ਦੀ ਬੱਚਤ ਹੋਵੇਗੀ ਨਰਮੇ ਹੇਠ ਰਕਬਾ 5 ਲੱਖ ਹੈਕਟੇਅਰ ਹੋ ਜਾਵੇਗਾ ਸੁਖਬੀਰ ਬਾਦਲ ਨੇ ਸੁਝਾਅ ਦਿੱਤਾ ਕਿ ਕੋਵਿਡ-19 ਦੀਆਂ ਗਤੀਵਿਧੀਆਂ ਤੋਂ ਬਠਿੰਡਾ ਦੇ ਕੈਂਸਰ ਹਸਪਤਾਲ ਨੂੰ ਛੋਟ ਦਿੱਤੀ ਜਾਵੇ


ਆਮ ਆਦਮੀ ਪਾਰਟੀ ਦੇ ਸੂਬਾ ਪ੍ਰਧਾਨ ਤੇ ਸੰਸਦ ਮੈਂਬਰ ਭਗਵੰਤ ਮਾਨ ਨੇ ਪ੍ਰਾਈਵੇਟ ਬੈਂਕਾਂ ਦੇ ਕਰਜ਼ਿਆਂ ਦੇ ਸਾਰੇ ਭੁਗਤਾਨ ਅਤੇ ਕਿਸ਼ਤਾਂ ਨੂੰ ਟਾਲਣ ਅਤੇ ਪ੍ਰਾਈਵੇਟ ਕੰਪਨੀਆਂ ਦੇ ਮੁਲਾਜ਼ਮਾਂ ਦੀ ਤਨਖਾਹ ਉਤੇ ਕਟੌਤੀ ਨਾ ਕਰਨ ਦੀ ਮੰਗ ਕੀਤੀ ਉਨ੍ਹਾਂ ਕੋਵਾ ਐਪ ਦੇ ਹੋਰ ਪ੍ਰਚਾਰ ਦਾ ਵੀ ਸੁਝਾਅ ਦਿੱਤਾ ਜਿਸ ਨੂੰ ਉਨ੍ਹਾਂ ਕੋਰੋਨਾਵਾਇਰਸ ਖਿਲਾਫ ਜੰਗ ਵਿੱਚ ਬਹੁਤ ਸਹਾਈ ਦੱਸਿਆ


ਭਾਰਤੀ ਜਨਤਾ ਪਾਰਟੀ ਦੇ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਸੂਬਾ ਸਰਕਾਰ ਵੱਲੋਂ ਖੁਰਾਕ ਵਸਤਾਂ ਦੀ ਵੰਡ ਨੂੰ ਸੁਚਾਰੂ ਤਰੀਕੇ ਨਾਲ ਚਲਾਉਣ ਲਈ ਰੱਦ ਕੀਤੇ ਨੀਲੇ ਕਾਰਡਾਂ ਨੂੰ ਮੁੜ ਬਹਾਲ ਕਰਨ ਦੇ ਹੱਕ ਵਿੱਚ ਸਨ ਉਨ੍ਹਾਂ ਸੁਝਾਅ ਦਿੱਤਾ ਕਿ ਹਰ ਤਰ੍ਹਾਂ ਦੇ ਬਿੱਲ ਮੁਆਫ ਅਤੇ ਸਕੂਲ ਫੀਸ ਵਿੱਚ ਮੁਆਫੀ ਜਾਂ ਕਟੌਤੀ ਕੀਤੀ ਜਾਵੇ ਕਿਉਂਕਿ ਮੱਧ ਵਰਗ ਮੌਜੂਦਾ ਸੰਕਟ ਵਿੱਚ ਜੂਝ ਰਿਹਾ ਹੈ ਡੇਅਰੀ ਤੇ ਪੋਲਟਰੀ ਫਾਰਮਰਾਂ ਨੂੰ ਵੀ ਹੋਰ ਮੱਦਦ ਦੇਣ ਦੀ ਲੋੜ ਹੈ


ਬਸਪਾ ਦੇ ਸੂਬਾ ਪ੍ਰਧਾਨ ਜਸਬੀਰ ਸਿੰਘ ਗੜ੍ਹੀ ਨੇ ਠੇਕੇ 'ਤੇ ਕੰਮ ਕਰ ਰਹੇ ਸਾਰੇ ਸਿਹਤ ਤੇ ਸਫਾਈ ਕਰਮੀਆਂ ਨੂੰ ਪੱਕੇ ਕਰਨ ਦੀ ਮੰਗ ਕੀਤੀ ਹੈ ਉਨ੍ਹਾਂ ਕਿਹਾ ਕਿ ਸਾਰੇ ਫਰੰਟ ਲਾਈਨ ਵਰਕਰਾਂ ਸਮੇਤ ਪੱਤਰਕਾਰਾਂ ਸਭ ਨੂੰ ਬੀਮਾ ਕਵਰ ਦਿੱਤਾ ਜਾਵੇ ਉਨ੍ਹਾਂ ਅੱਗੇ ਅਪੀਲ ਕੀਤੀ ਕਿ ਸਰਕਾਰ ਪੰਜਾਬ ਵਿੱਚ ਅਟਕੇ ਲੋਕਾਂ ਨੂੰ ਉਨ੍ਹਾਂ ਦੇ ਘਰ ਵਾਪਸ ਜਾਣ ਦਾ ਪ੍ਰਬੰਧ ਕਰੇ ਉਨ੍ਹਾਂ ਵਿਦਿਆਰਥੀਆਂ ਲਈ ਸਟੇਸ਼ਨਰੀ ਦੁਕਾਨਾਂ ਖੋਲ ਦੀ ਵੀ ਮੰਗ ਕੀਤੀ


ਸੀ.ਪੀ.ਆਈ. ਸਕੱਤਰ ਬੰਤ ਬਰਾੜ ਨੇ ਕਿਹਾ ਕਿ ਕੇਂਦਰੀ ਮੰਤਰੀ ਅਤੇ ਅਕਾਲੀ ਆਗੂ ਹਰਸਿਮਰਤ ਕੌਰ ਬਾਦਲ ਆਪਣੇ ਰੁਤਬੇ ਦੀ ਵਰਤੋਂ ਕਰਦੇ ਹੋਏ ਸੂਬੇ ਦੇ ਕੇਂਦਰ ਵੱਲ ਪੈਂਡਿੰਗ ਪਏ ਫੰਡ ਜਲਦ ਦਿਵਾਉਣ ਵਿੱਚ ਮੱਦਦ ਕਰਨ ਅਤੇ ਪੰਜਾਬ ਨੂੰ ਰਾਹਤ ਗਰਾਂਟਾਂ ਵਿੱਚ ਵੱਡਾ ਹਿੱਸਾ ਦਿਵਾਉਣ ਲਈ ਵੀ ਹੰਭਲਾ ਮਾਰਨ ਉਨ੍ਹਾਂ ਕਿਹਾ ਕਿ ਜਿਹੜੇ ਹਸਪਤਾਲ ਮਰੀਜ਼ਾਂ ਨੂੰ ਦਾਖਲ ਕਰਨ ਵਿੱਚ ਨਾਂਹ ਕਰ ਰਹੇ ਹਨ, ਉਨ੍ਹਾਂ ਨੂੰ ਸੂਬਾ ਸਰਕਾਰ ਆਪਣੇ ਹੱਥ ਵਿੱਚ ਲੈ ਲਵੇ


ਅਕਾਲੀ ਆਗੂ ਅਤੇ ਰਾਜ ਸਭਾ ਮੈਂਬਰ ਸੁਖਦੇਵ ਸਿੰਘ ਢੀਂਡਸਾ ਨੇ ਮੰਗ ਕੀਤੀ ਕਿ ਸੂਬਾ ਸਰਕਾਰ ਵੈਂਟੀਲੇਟਰਾਂ ਦੀ ਲੋੜੀਂਦੀ ਗਿਣਤੀ ਸਾਰੇ ਹਸਪਤਾਲ ਵਿੱਚ ਪੁੱਜਦੀ ਕਰੇ . ਢੀਂਡਸਾ ਨੇ ਹੋਰਨਾਂ ਥਾਵਾਂ ਉਤੇ ਫਸੇ ਪੰਜਾਬੀਆਂ ਜਿਨ੍ਹਾਂ ਵਿੱਚ ਦੂਜੇ ਦੇਸ਼ਾਂ ਵਿੱਚ ਫਸੇ ਵਿਦਿਆਰਥੀ ਵੀ ਸ਼ਾਮਲ ਹਨ, ਨੂੰ ਲਿਆਉਣ ਲਈ ਵਿਸ਼ੇਸ਼ ਪ੍ਰਬੰਧ ਕਰਨ ਦਾ ਵੀ ਪ੍ਰਸਤਾਵ ਰੱਖਿਆ ਸੂਬਾ ਸਰਕਾਰ ਨੇ ਇਹ ਮਾਮਲਾ ਕੇਂਦਰ ਨਾਲ ਵਿਚਾਰੇ


ਸੀ.ਪੀ.ਆਈ. (ਐਮ.) ਦੇ ਸੁਖਵਿੰਦਰ ਸਿੰਘ ਸੇਖੋਂ ਨੇ ਸਾਰੀਆਂ ਪਾਰਟੀਆਂ ਨੂੰ ਅਪੀਲ ਕੀਤੀ ਕਿ ਉਹ ਇਕੱਠੇ ਹੋ ਕੇ ਕੇਂਦਰ ਤੋਂ ਸਹਾਇਤਾ ਲਈ ਜ਼ੋਰ ਪਾਉਣ ਗੁੱਜਰਾਂ ਤੋਂ ਦੁੱਧ ਨਾ ਖਰੀਦਣ ਦੇ ਮੁੱਦੇ ਨੂੰ ਉਠਾਉਂਦਿਆਂ ਉਨ੍ਹਾਂ ਮੰਗ ਕੀਤੀ ਕਿ ਇਸ ਤਰ੍ਹਾਂ ਦਾ ਵਿਤਕਰਾ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ


ਬਹੁਤ ਨੇਤਾਵਾਂ ਵੱਲੋਂ ਹੇਠਲੇ ਪੱਧਰ 'ਤੇ ਭੋਜਨ ਦੀ ਵੰਡ ਸਹੀ ਢੰਗ ਨਾਲ ਨਾ ਹੋਣ ਬਾਰੇ ਜ਼ਾਹਰ ਕੀਤੀਆਂ ਚਿੰਤਾਵਾਂ ਬਾਰੇ ਖੁਰਾਕ ਮੰਤਰੀ ਭਾਰਤ ਭੂਸ਼ਣ ਆਸ਼ੂ ਨੇ ਇਸ ਨੂੰ ਗਲਤਫਹਿਮੀ ਕਰਾਰ ਦਿੰਦਿਆਂ ਆਖਿਆ ਕਿ 1.41 ਕਰੋੜ ਕਾਰਡਧਾਰਕ ਨੂੰ ਰਾਸ਼ਨ ਦਿੱਤਾ ਜਾ ਰਿਹਾ ਹੈ

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:covid-19: SAD AAP BJP BSP and CPI give important suggestions