ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਵਿਰੋਧੀ ਦਲਾਂ ਨੂੰ ਸੋਨੀਆ ਗਾਂਧੀ ਨੇ ਕਿਹਾ, ਲੌਕਡਾਊਨ ਲਈ ਕੇਂਦਰ ਸਰਕਾਰ ਕੋਲ ਰਣਨੀਤੀ ਨਹੀਂ

ਕਾਂਗਰਸ ਦੇ ਪ੍ਰਧਾਨ ਸੋਨੀਆ ਗਾਂਧੀ ਨੇ ਲੌਕਡਾਊਨ ਤੋਂ ਬਾਹਰ ਆਉਣ ਲਈ ਸਰਕਾਰ ਕੋਲ ਕੋਈ ਰਣਨੀਤੀ ਨਹੀਂ ਹੋਣ ਦਾ ਦਾਅਵਾ ਕਰਦੇ ਹੋਏ ਸ਼ੁੱਕਰਵਾਰ ਨੂੰ ਕਿਹਾ ਕਿ ਸੰਕਟ ਦੇ ਇਸ ਸਮੇਂ ਵੀ ਸਾਰੀ ਸ਼ਕਤੀਆਂ ਪ੍ਰਧਾਨ ਮੰਤਰੀ ਦਫ਼ਤਰ (ਪੀ.ਐੱਮ.ਓ.) ਤੱਕ ਸੀਮਤ ਹੈ। 22 ਮੁੱਖ ਵਿਰੋਧੀ ਦਲਾਂ ਦੇ ਵੀਡੀਓ ਕਾਨਫਰੰਸ ਰਾਹੀਂ ਹੋਈ ਮੀਟਿੰਗ ਵਿੱਚ ਉਨ੍ਹਾਂ ਨੇ ਇਹ ਵੀ ਕਿਹਾ ਕਿ ਇਸ ਸਰਕਾਰ ਵਿੱਚ ਸੰਘਵਾਦ ਦੀ ਭਾਵਨਾ ਨੂੰ ਭੁਲਾ ਦਿੱਤਾ ਗਿਆ ਹੈ ਅਤੇ ਵਿਰੋਧੀ ਧਿਰ ਦੀਆਂ ਮੰਗਾਂ ਨੂੰ ਅਣਸੁਣਿਆ ਕਰ ਦਿੱਤਾ ਗਿਆ।
 

ਉਨ੍ਹਾਂ ਕਿਹਾ ਕਿ ਕੋਰੋਨਾ ਵਾਇਰਸ ਖ਼ਿਲਾਫ਼ ਜੰਗ ਨੂੰ 21 ਦਿਨਾਂ ਵਿੱਚ ਜਿੱਤਣ ਦੀ ਪ੍ਰਧਾਨ ਮੰਤਰੀ ਦੀ ਸ਼ੁਰੂਆਤੀ ਆਸ਼ਾ ਸਹੀ ਸਾਬਤ ਨਹੀਂ ਹੋਈ। ਅਜਿਹਾ ਲੱਗਦਾ ਹੈ ਕਿ ਵਾਇਰਸ ਦਵਾਈ ਬਣਨ ਤੱਕ ਮੌਜੂਦ ਰਹਿਣ ਵਾਲਾ ਹੈ। ਮੇਰਾ ਮੰਨਣਾ ਹੈ ਕਿ ਸਰਕਾਰ ਲੌਕਡਾਊਨ ਦੇ ਮਾਪਦੰਡਾਂ ਬਾਰੇ ਯਕੀਨ ਨਹੀਂ ਸੀ। ਉਨ੍ਹਾਂ ਕੋਲੋਂ ਇਸ ਤੋਂ ਬਾਹਰ ਨਿਕਲਣ ਦੀ ਕੋਈ ਰਣਨੀਤੀ ਵੀ ਨਹੀਂ ਹੈ।
 

ਉਨ੍ਹਾਂ ਦੋਸ਼ ਲਾਇਆ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ 20 ਲੱਖ ਕਰੋੜ ਰੁਪਏ ਦੇ ਆਰਥਿਕ ਪੈਕੇਜ ਦਾ ਐਲਾਨ ਕਰਨ ਅਤੇ ਫੇਰ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਵੱਲੋ ਪੰਜ ਦਿਨਾਂ ਲਈ ਇਸ ਦਾ ਵੇਰਵਾ ਦੇਣ ਤੋਂ ਬਾਅਦ ਇਹ ਬੇਰਹਿਮੀ ਵਾਲਾ ਮਜ਼ਾਕ ਸਾਬਤ ਹੋਇਆ।
 

ਸੋਨੀਆ ਦੇ ਅਨੁਸਾਰ, ਸਾਡੇ ਵਿੱਚੋਂ ਬਹੁਤ ਸਾਰੀਆਂ ਸਮਾਨ ਸੋਚ ਵਾਲੀਆਂ ਪਾਰਟੀਆਂ ਨੇ ਮੰਗ ਕੀਤੀ ਹੈ ਕਿ ਗ਼ਰੀਬਾਂ ਦੇ ਖਾਤਿਆਂ ਵਿੱਚ ਪੈਸਾ ਪਾਇਆ ਜਾਵੇ, ਸਾਰੇ ਪਰਿਵਾਰਾਂ ਨੂੰ ਮੁਫ਼ਤ ਰਾਸ਼ਨ ਦਿੱਤਾ ਜਾਵੇ ਅਤੇ ਘਰ ਜਾਣ ਵਾਲੇ ਪ੍ਰਵਾਸੀ ਮਜ਼ਦੂਰਾਂ ਲਈ ਬੱਸ ਅਤੇ ਰੇਲ ਸਹੂਲਤਾਂ ਦਿੱਤੀਆਂ ਜਾਣ। ਅਸੀਂ ਇਹ ਵੀ ਮੰਗ ਕੀਤੀ ਕਿ ਕਰਮਚਾਰੀਆਂ ਅਤੇ ਮਾਲਕਾਂ ਦੀ ਸੁਰੱਖਿਆ ਲਈ 'ਤਨਖ਼ਾਹ ਸਹਾਇਤਾ ਫੰਡ' ਬਣਾਇਆ ਜਾਵੇ। ਸਾਡੀ ਬੇਨਤੀ ਨੂੰ ਨਜ਼ਰਅੰਦਾਜ਼ ਕਰ ਦਿੱਤਾ ਗਿਆ।
 

ਉਨ੍ਹਾਂ ਕਿਹਾ ਕਿ ਬਹੁਤ ਸਾਰੇ ਜਾਣੇ-ਪਛਾਣੇ ਅਰਥ ਸ਼ਾਸਤਰੀਆਂ ਨੇ ਅਨੁਮਾਨ ਲਗਾਇਆ ਹੈ ਕਿ 2020-21 ਵਿੱਚ ਸਾਡੇ ਦੇਸ਼ ਦੀ ਵਿਕਾਸ ਦਰ -5 ਪ੍ਰਤੀਸ਼ਤ ਹੋ ਸਕਦੀ ਹੈ। ਇਸ ਦੇ ਨਤੀਜੇ  ਭਿਆਨਕ ਹੋਣਗੇ। ਸੋਨੀਆ ਨੇ ਕਿਹਾ ਕਿ ਇਹ ਚਿੰਤਾ ਵਾਲੀ ਗੱਲ ਹੈ ਕਿ ਮੌਜੂਦਾ ਸਰਕਾਰ ਕੋਲ ਕੋਈ ਹੱਲ ਨਹੀਂ ਹੈ, ਪਰ ਇਸ ਨਾਲ ਗ਼ਰੀਬਾਂ ਅਤੇ ਕਮਜ਼ੋਰ ਵਰਗਾਂ ਪ੍ਰਤੀ ਹਮਦਰਦੀ ਨਹੀਂ ਹੈ।


......
 

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Govt uncertain about lockdown and does not have exit plan: Sonia Gandhi at 22 opposition parties meet