ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਸਹੁੰ ਚੁੱਕਣ ਤੋਂ ਪਹਿਲਾਂ ਕੇਜਰੀਵਾਲ ਕੈਬਨਿਟ ਦੇ ਸਾਥੀਆਂ ਨੂੰ ਦਿੱਤਾ ਰਾਤ ਦਾ ਖਾਣਾ

ਤੀਜੀ ਵਾਰ ਦਿੱਲੀ ਦੇ ਮੁੱਖ ਮੰਤਰੀ ਵਜੋਂ ਸਹੁੰ ਚੁੱਕਣ ਤੋਂ ਇਕ ਦਿਨ ਪਹਿਲਾਂ ਆਮ ਆਦਮੀ ਪਾਰਟੀ (ਆਪ) ਦੇ ਕੌਮੀ ਕਨਵੀਨਰ ਅਰਵਿੰਦ ਕੇਜਰਵਾਲ ਨੇ ਆਪਣੇ ਸੰਭਾਵੀ ਕੈਬਨਿਟ ਦੇ ਸਾਥੀਆਂ ਨਾਲ ਰਾਤ ਦਾ ਖਾਣਾ ਖਾਧਾ ਤੇ ਰਾਸ਼ਟਰੀ ਰਾਜਧਾਨੀ ਦੇ ਵਿਕਾਸ ਲਈ ਰੋਡਮੈਪ ਬਾਰੇ ਵਿਚਾਰ ਵਟਾਂਦਰੇ ਕੀਤੇ। ਵਿਚਾਰ ਵਟਾਂਦਰੇ ਅਗਲੇ ਤਿੰਨ ਮਹੀਨਿਆਂ ਦੌਰਾਨ ਚੁੱਕੇ ਜਾਣ ਵਾਲੇ ਕਦਮਾਂ ਨੂੰ ਪਹਿਲ ਦਿੱਤੀ ਗਈ।

 

ਆਪਦੇ ਸੀਨੀਅਰ ਨੇਤਾ ਮਨੀਸ਼ ਸਿਸੋਦੀਆ ਨੇ ਪੱਤਰਕਾਰਾਂ ਨੂੰ ਦੱਸਿਆ ਕਿ ਕੇਜਰੀਵਾਲ ਨੇ ਉਨ੍ਹਾਂ ਸਾਰੇ ਸਾਥੀਆਂ ਨੂੰ ਕਿਹਾ ਜੋ ਸਹੁੰ ਚੁੱਕਣ ਜਾ ਰਹੇ ਹਨ ਜੋਗਰੰਟੀ ਕਾਰਡਵਿੱਚ ਸ਼ਾਮਲ ਵਾਅਦੇ ਦ੍ਰਿੜਤਾ ਨਾਲ ਨਿਭਾਉਣਗੇ।

 

ਉਨ੍ਹਾਂ ਕਿਹਾ, "ਸਾਨੂੰ ਸਹੁੰ ਚੁੱਕਦੇ ਸਾਰ ਹੀ ਗਰੰਟੀ ਕਾਰਡ ਕੀਤੇ ਆਪਣੇ ਵਾਅਦੇ ਪੂਰੇ ਕਰਨ ਵੱਲ ਕੰਮ ਸ਼ੁਰੂ ਕਰਨ ਲਈ ਕਿਹਾ ਗਿਆ ਹੈ।"

 

ਕੇਜਰੀਵਾਲ ਨੇ ਦਿੱਲੀ ਵਿਧਾਨ ਸਭਾ ਚੋਣਾਂ ਤੋਂ ਪਹਿਲਾਂਕੇਜਰੀਵਾਲ ਦੀਆਂ 10 ਗਰੰਟੀਆਂਨਾਮ ਦਾ ਇੱਕ ਕਾਰਡ ਜਾਰੀ ਕੀਤਾ ਸੀ। ਕਾਰਡ ਵਿਚ ਕੇਜਰੀਵਾਲ ਨੇ ਦਿੱਲੀ ਦੇ ਲੋਕਾਂ ਨੂੰ ਕੁਝ ਗਰੰਟੀਆਂ ਦਿੱਤੀਆਂ, ਜਿਸ ਦੋ ਕਰੋੜ ਬੂਟੇ ਲਗਾਉਣ, ਯਮੁਨਾ ਨਦੀ ਨੂੰ ਸਾਫ਼ ਕਰਨ ਅਤੇ ਅਗਲੇ ਪੰਜ ਸਾਲਾਂ ਵਿਚ ਦਿੱਲੀ ਪ੍ਰਦੂਸ਼ਣ ਘਟਾਉਣ ਦੀ ਯੋਜਨਾ ਸ਼ਾਮਲ ਹੈ।

 

ਕੇਜਰੀਵਾਲ ਨੇ ਆਪਣੇ ਟਵੀਟ ਲਿਖਿਆ, ‘ਦਿੱਲੀ ਕੈਬਨਿਟ ਦੇ ਨਾਮਜ਼ਦ ਸਾਥੀਆਂ ਲਈ ਆਪਣੀ ਰਿਹਾਇਸ਼ ਤੇ ਰਾਤ ਦੇ ਖਾਣੇ ਦਾ ਆਯੋਜਨ ਕੀਤਾ। ਚੋਣਾਂ ਉਨ੍ਹਾਂ ਦੀ ਜਿੱਤ ਲਈ ਉਨ੍ਹਾਂ ਨੂੰ ਵਧਾਈ ਦਿੱਤੀ ਤੇ ਉਨ੍ਹਾਂ ਨੂੰ ਦਿੱਲੀ ਸਰਕਾਰ ਮੰਤਰੀ ਵਜੋਂ ਕਾਰਜਕਾਲ ਸਫਲਤਾ ਦੀ ਕਾਮਨਾ ਕੀਤੀ।

 

 

 

 

 

 

 

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Kejriwal gave dinner to cabinet colleagues before taking oath