ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਦਿੱਲੀ ਚੋਣਾਂ ’ਚ ਜਿੱਤ ’ਤੇ PM ਮੋਦੀ ਨੇ ਦਿੱਤੀ ਵਧਾਈ ਤਾਂ ਕੇਜਰੀਵਾਲ ਨੇ ਦਿੱਤਾ ਇਹ ਜਵਾਬ

ਦਿੱਲੀ ਵਿਧਾਨ ਸਭਾ ਚੋਣਾਂ ਵਿਚ ਭਾਰੀ ਜਿੱਤ ਤੋਂ ਬਾਅਦ ਇਕ ਵਾਰ ਫਿਰ ਸੱਤਾ ਵਿਚ ਆਏ ਮੁੱਖ ਮੰਤਰੀ ਕੇਜਰੀਵਾਲ ਨੂੰ ਸੋਸ਼ਲ ਮੀਡੀਆ 'ਤੇ ਵਧਾਈਆਂ ਦਾ ਢੇਰ ਲੱਗ ਗਿਅ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵੀ ਅਰਵਿੰਦ ਕੇਜਰੀਵਾਲ ਨੂੰ ਚੋਣ ਵਿੱਚ ਮਿਲੀ ਜਿੱਤ ਦੀ ਵਧਾਈ ਦਿੱਤੀ।

 

ਇਸ ਤੋਂ ਬਾਅਦ ਅਰਵਿੰਦ ਕੇਜਰੀਵਾਲ ਨੇ ਵੀ ਪ੍ਰਧਾਨ ਮੰਤਰੀ ਦੇ ਟਵੀਟ ਦਾ ਜਵਾਬ ਦਿੱਤਾ। ਪ੍ਰਧਾਨ ਮੰਤਰੀ ਦੇ ਟਵੀਟ ਦਾ ਜਵਾਬ ਦਿੰਦੇ ਹੋਏ ਅਰਵਿੰਦ ਕੇਜਰੀਵਾਲ ਨੇ ਲਿਖਿਆ: ਧੰਨਵਾਦ ਸਰ, ਮੈਨੂੰ ਉਮੀਦ ਹੈ ਕਿ ਅਸੀਂ ਮਿਲ ਕੇ ਦਿੱਲੀ ਨੂੰ ਵਿਸ਼ਵ ਪੱਧਰੀ ਸ਼ਹਿਰ ਬਣਾਉਣ ਲਈ ਕੰਮ ਕਰਾਂਗੇ।

 

ਦੱਸ ਦੇਈਏ ਕਿ ਪੀਐਮ ਮੋਦੀ ਨੇ ਟਵੀਟ ਕਰਦਿਆਂ ਲਿਖਿਆ ਸੀ, ‘ਆਮ ਆਦਮੀ ਪਾਰਟੀ ਅਤੇ ਅਰਵਿੰਦ ਕੇਜਰੀਵਾਲ ਜੀ ਨੂੰ ਦਿੱਲੀ ਵਿਧਾਨ ਸਭਾ ਚੋਣਾਂ ਜਿੱਤਣ ਲਈ ਵਧਾਈ। ਮੈਂ ਦਿੱਲੀ ਦੇ ਲੋਕਾਂ ਨੂੰ ਉਨ੍ਹਾਂ ਦੀਆਂ ਇੱਛਾਵਾਂ ਪੂਰੀਆਂ ਕਰਨ ਲਈ ਸ਼ੁੱਭਕਾਮਨਾਵਾਂ ਦਿੰਦਾ ਹਾਂ।'

 

ਇਸ ਤੋਂ ਬਾਅਦ ਅਰਵਿੰਦ ਕੇਜਰੀਵਾਲ ਨੇ ਪ੍ਰਧਾਨ ਮੰਤਰੀ ਮੋਦੀ ਦਾ ਧੰਨਵਾਦ ਕੀਤਾ।

 

 

 

 

 

.

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Kejriwal reply on PM Narendra Modi tweet says I look forward to working closely wid Centre