ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਐਤਵਾਰ ਨੂੰ ਕਿਹਾ ਕਿ ਉਨ੍ਹਾਂ ਜਵਾਹਰ ਲਾਲ ਨਹਿਰੂ ਯੂਨੀਵਰਸਿਟੀ ਕੈਂਪਸ ਵਿਖੇ ਹੋਈ ਹਿੰਸਾ ਤੋਂ ਤੁਰੰਤ ਬਾਅਦ ਉਪ ਰਾਜਪਾਲ ਅਨਿਲ ਬੈਜਲ ਨਾਲ ਗੱਲਬਾਤ ਕੀਤੀ ਤੇ ਉਨ੍ਹਾਂ ਨੂੰ ਬੇਨਤੀ ਕੀਤੀ ਕਿ ਉਹ ਕੈਂਪਸ ਚ ਵਿਵਸਥਾ ਬਣਾਈ ਰੱਖਣ ਲਈ ਪੁਲਿਸ ਨੂੰ ਨਿਰਦੇਸ਼ ਦੇਣ।
ਉਨ੍ਹਾਂ ਇਸ ਘਟਨਾ ‘ਤੇ ਸਦਮਾ ਜ਼ਾਹਰ ਕਰਦਿਆਂ ਕਿਹਾ ਕਿ ਜੇ ਵਿਦਿਆਰਥੀ ਯੂਨੀਵਰਸਿਟੀਆਂ ਦੇ ਅੰਦਰ ਸੁਰੱਖਿਅਤ ਨਹੀਂ ਹਨ ਤਾਂ ਦੇਸ਼ ਕਿਸ ਤਰ੍ਹਾਂ ਤਰੱਕੀ ਕਰੇਗਾ।
ਕੇਜਰੀਵਾਲ ਨੇ ਟਵੀਟ ਕੀਤਾ, "ਉਪ ਰਾਜਪਾਲ ਨਾਲ ਗੱਲ ਕੀਤੀ ਤੇ ਉਨ੍ਹਾਂ ਨੂੰ ਬੇਨਤੀ ਕੀਤੀ ਕਿ ਉਹ ਸਿਸਟਮ ਨੂੰ ਕਾਇਮ ਰੱਖਣ ਲਈ ਪੁਲਿਸ ਨੂੰ ਨਿਰਦੇਸ਼ ਦੇਣ। ਉਨ੍ਹਾਂ ਭਰੋਸਾ ਦਿੱਤਾ ਕਿ ਉਹ ਸਥਿਤੀ ਦੀ ਨੇੜਿਓਂ ਨਜ਼ਰ ਰੱਖ ਰਹੇ ਹਨ ਤੇ ਸਾਰੇ ਲੋੜੀਂਦੇ ਕਦਮ ਚੁੱਕ ਰਹੇ ਹਨ।"
ਉਨ੍ਹਾਂ ਕਿਹਾ, ‘ਜੇਐਨਯੂ ਚ ਹੋਈ ਹਿੰਸਾ ਬਾਰੇ ਜਾਣ ਕੇ ਮੈਂ ਹੈਰਾਨ ਹਾਂ। ਵਿਦਿਆਰਥੀਆਂ ‘ਤੇ ਸਖ਼ਤ ਹਮਲਾ ਹੋਇਆ। ਪੁਲਿਸ ਨੂੰ ਹਿੰਸਾ ਨੂੰ ਤੁਰੰਤ ਰੋਕਣਾ ਚਾਹੀਦਾ ਹੈ ਤੇ ਸ਼ਾਂਤੀ ਬਹਾਲ ਕਰਨੀ ਚਾਹੀਦੀ ਹੈ। ਜੇ ਵਿਦਿਆਰਥੀ ਯੂਨੀਵਰਸਿਟੀ ਦੇ ਕੈਂਪਸਾਂ ਵਿਚ ਸੁਰੱਖਿਅਤ ਨਹੀਂ ਹਨ ਤਾਂ ਦੇਸ਼ ਕਿਵੇਂ ਤਰੱਕੀ ਕਰੇਗਾ?
ਸੂਤਰਾਂ ਅਨੁਸਾਰ ਜੇਐਨਯੂ ਸਟੂਡੈਂਟਸ ਯੂਨੀਅਨ ਦੇ ਮੈਂਬਰਾਂ ਅਤੇ ਏਬੀਵੀਪੀ ਚ ਐਤਵਾਰ ਨੂੰ ਝੜਪ ਹੋਈ। ਦੋਵਾਂ ਧਿਰਾਂ ਨੇ ਹਮਲੇ ਲਈ ਇਕ ਦੂਜੇ ਨੂੰ ਜ਼ਿੰਮੇਵਾਰ ਠਹਿਰਾਇਆ ਹੈ।
Spoke to Hon’ble LG and urged him to direct police to restore order. He has assured that he is closely monitoring the situation and taking all necessary steps https://t.co/gpRGCCbwGF
— Arvind Kejriwal (@ArvindKejriwal) January 5, 2020
.