ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਖਹਿਰਾ ਨੇ ਭਗਵੰਤ ਮਾਨ ਨੂੰ ਦੱਸਿਆ ਸੁਖਬੀਰ ਬਾਦਲ ਵਰਗਾ 'ਤਾਨਾਸ਼ਾਹ' 

ਖਹਿਰਾ ਨੇ ਭਗਵੰਤ ਮਾਨ ਨੂੰ ਦੱਸਿਆ ਸੁਖਬੀਰ ਬਾਦਲ ਵਰਗਾ 'ਤਾਨਾਸ਼ਾਹ' 

ਆਪ ਦੇ ਬਾਗ਼ੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਆਮ ਆਦਮੀ ਪਾਰਟੀ ਦੇ ਸੀਨੀਅਰ ਨੇਤਾ ਤੇ ਸੰਸਦ ਮੈਂਬਰ ਭਗਵੰਤ ਮਾਨ ਦੇ ਨਾਲ ਵਿਚਾਰਧਾਰਕ ਮਤਭੇਦ ਹੋਣ ਦੀ ਗੱਲ ਕਹਿਣ ਤੋਂ ਬਾਅਦ ਮਾਨ ਦੀ ਤੁਲਨਾ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਤੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨਾਲ ਕੀਤੀ ਹੈ।

 

ਖਹਿਰਾ ਨੇ ਭਗਵੰਤ ਮਾਨ ਨੂੰ ਸੁਖਬੀਰ ਬਾਦਲ ਵਰਗਾ 'ਤਾਨਾਸ਼ਾਹ'  ਦੱਸਿਆ ਹੈ, ਜੋ ਕਥਿਤ ਤੌਰ 'ਤੇ ਪੁਲਿਸ ਬਲ ਦੀ ਮਦਦ ਨਾਲ ਆਪਣੇ ਵਿਰੋਧੀਆਂ ਨੂੰ ਨਿਸ਼ਾਨਾ ਬਣਾਉਂਦਾ ਸੀ।

 

ਸੰਗਰੂਰ ਦੇ ਪਿੰਡ ਬਡਰੁੱਖਾਂ ਵਿੱਚ ਖਹਿਰਾ ਨੇ ਕਿਹਾ- ਸੁਖਬੀਰ ਬਾਦਲ ਤੇ ਭਗਵੰਤ ਮਾਨ ਵਿੱਚਕਾਰ ਕੋਈ ਅੰਤਰ ਨਹੀਂ ਹੈ। ਦੋਵੇਂ ਆਗੂ ਅਸਹਿਮਤੀ ਬਰਦਾਸ਼ਤ ਨਹੀਂ ਕਰਦੇ ਤੇ ਆਪਣੇ ਵਿਰੋਧੀਆਂ ਨੂੰ ਤਾਕਤ ਨਾਲ ਨਿਸ਼ਾਨਾ ਬਣਾਉਂਦੇ ਹਨ। ਸੁਖਬੀਰ ਨੇ ਛੇ ਸਿੱਖ ਵਰਕਰਾਂ ਨੂੰ ਜੇਲ੍ਹ ਵਿਚ ਭੇਜਿਆ ਹੈ ਜਿਨ੍ਹਾਂ ਨੇ ਸੰਗਰੂਰ ਵਿੱਚ ਉਨ੍ਹਾਂ ਦੀ ਫੇਰੀ ਦਾ ਵਿਰੋਧ ਕੀਤਾ ਸੀ। ਇਸ ਤੋਂ ਇਲਾਵਾ ਬਰਨਾਲਾ ਪੁਲਸ ਨੇ ਪੰਜ ਅਾਪ ਵਰਕਰ ਨੌਜਵਾਨਾਂ ਦੇ ਖਿਲਾਫ ਮਾਨ ਦੇ ਇਲਜ਼ਾਮਾਂ ਉੱਤੇ  ਮਾਮਲਾ ਦਰਜ ਕੀਤਾ ਹੈ ਜਿਨ੍ਹਾਂ ਨੇ ਪੰਡੋਰੀ ਪਿੰਡ ਵਿੱਚ ਮਾਨ ਸਾਹਮਣੇ ਆਪਣੇ ਸਿਆਸੀ ਮਤਭੇਦ ਉਜਾਗਰ ਕੀਤੇ ਸਨ।

 

 

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Khaira terms Bhagwant Mann a dictator like Sukhbir