ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਲਈ ਮੁੱਖ ਮੰਤਰੀ ਮਮਤਾ ਬੈਨਰਜੀ ਦਿੱਲੀ ਰਵਾਨਾ ਹੋਣ ’ਤੇ ਭਾਜਪਾ ਦੇ ਜਨਰਲ ਸਕੱਤਰ ਕੈਲਾਸ਼ ਵਿਜੇਵਰਗੀਆ ਨੇ ਮੰਗਲਵਾਰ ਨੂੰ ਕਿਹਾ ਕਿ ਤ੍ਰਿਣਮੂਲ ਕਾਂਗਰਸ ਦੀ ਮੁਖੀ ਮਮਤਾ ਨੇ ਸ਼ਹਿਰ ਦੇ ਸਾਬਕਾ ਪੁਲਿਸ ਕਮਿਸ਼ਨਰ ਰਾਜੀਵ ਕੁਮਾਰ ਨੂੰ ਬਚਾਉਣ ਦੀ ਆਪਣੀ ਆਖਰੀ ਕੋਸ਼ਿਸ਼ ਦੇ ਹਿੱਸੇ ਵਜੋਂ ਮੋਦੀ ਨਾਲ ਮੁਲਾਕਾਤ ਕਰਨ ਲਈ ਸਮਾਂ ਮੰਗਿਆ ਹੈ।
ਸੀਨੀਅਰ ਭਾਜਪਾ ਨੇਤਾ ਮੁਕੁਲ ਰਾਏ, ਜਿਨ੍ਹਾਂ ਨੂੰ ਕਦੇ ਮਮਤਾ ਦਾ ਸੱਜਾ ਹੱਥ ਮੰਨਿਆ ਜਾਂਦਾ ਸੀ, ਨੇ ਦਾਅਵਾ ਕੀਤਾ ਕਿ ਤ੍ਰਿਣਮੂਲ ਕਾਂਗਰਸ ਦੇ ਮੁਖੀ ਦਾ ਮੋਦੀ ਨੂੰ ਮਿਲਣ ਲਈ ਸਮਾਂ ਮੰਗਣਾ ਭਾਜਪਾ ਦੀ ਜਿੱਤ ਸੀ। ਸੂਬਾਈ ਸਕੱਤਰੇਤ ਦੇ ਸੂਤਰਾਂ ਨੇ ਦੱਸਿਆ ਕਿ ਪੱਛਮੀ ਬੰਗਾਲ ਦੀ ਮੁੱਖ ਮੰਤਰੀ ਬੁੱਧਵਾਰ ਨੂੰ ਪ੍ਰਧਾਨ ਮੰਤਰੀ ਨਾਲ ਮੁਲਾਕਾਤ ਕਰਨਗੀ।
ਵਿਜੇਵਰਗੀਆ ਨੇ ਇਹ ਵੀ ਦਾਅਵਾ ਕੀਤਾ ਕਿ ਮਮਤਾ ਨੂੰ ਪਤਾ ਸੀ ਕਿ 'ਰਾਜੀਵ ਕੁਮਾਰ ਦੀ ਗ੍ਰਿਫਤਾਰੀ ਤੋਂ ਬਾਅਦ ਉਨ੍ਹਾਂ ਦੀ (ਮਮਤਾ ਦੀ) ਅੱਧੀ ਕੈਬਨਿਟ ਬਹੁ-ਕਰੋੜੀ ਸ਼ਾਰਧਾ ਚਿੱਟ ਫੰਡ ਘੁਟਾਲੇ ਦੇ ਮਾਮਲੇ ਚ ਜੇਲ੍ਹ ਜਾਵੇਗੀ।
ਉਨ੍ਹਾਂ ਕਿਹਾ, “ਪਹਿਲਾਂ ਹਰੇਕ ਮੁੱਦੇ 'ਤੇ ਉਹ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਲਈ ਅਪਸ਼ਬਦ ਬੋਲਦੀ ਸੀ। ਉਨ੍ਹਾਂ ਨੇ ਇੱਥੋਂ ਤਕ ਕਿਹਾ ਸੀ ਕਿ ਉਨ੍ਹਾਂ ਨੂੰ ਨਹੀਂ ਲੱਗਦਾ ਕਿ ਉਨ੍ਹਾਂ ਨੂੰ ਪ੍ਰਧਾਨ ਮੰਤਰੀ ਵਜੋਂ ਸ੍ਰੀ ਮੋਦੀ ਜੀ ਦਾ ਆਦਰ ਕਰਨ ਦੀ ਜ਼ਰੂਰਤ ਹੈ। ਉਹ (ਮੋਦੀ) ਦੇ ਸਹੁੰ ਚੁੱਕ ਸਮਾਰੋਹ ਨੀਤੀ ਆਯੋਗ ਦੀ ਬੈਠਕ ਅਤੇ ਮੁੱਖ ਮੰਤਰੀਆਂ ਦੀ ਮੀਟਿੰਗ ਵਿੱਚ ਵੀ ਸ਼ਾਮਲ ਨਹੀਂ ਹੋਈ।
ਵਿਜੇਵਰਗੀਆ ਨੇ ਇਥੇ ਪੱਤਰਕਾਰਾਂ ਨੂੰ ਕਿਹਾ, ‘ਉਹ ਅਚਾਨਕ ਪ੍ਰਧਾਨ ਮੰਤਰੀ ਮੋਦੀ ਨੂੰ ਕਿਉਂ ਮਿਲਣਾ ਚਾਹੁੰਦੀ ਹੈ, ਕੋਈ ਅੰਦਾਜ਼ਾ ਲਗਾ ਸਕਦਾ ਹੈ। ਭਾਜਪਾ ਨੇਤਾ ਨੇ ਕਿਹਾ ਕਿ ਮਮਤਾ ਦੀ ਰਾਜੀਵ ਕੁਮਾਰ ਅਤੇ ਪਾਰਟੀ ਦੇ ਹੋਰ ਨੇਤਾਵਾਂ ਨੂੰ ਬਚਾਉਣ ਦੀ ਕੋਸ਼ਿਸ਼ ਸਫਲ ਨਹੀਂ ਹੋਵੇਗੀ।
ਉਨ੍ਹਾਂ ਕਿਹਾ, "ਮਮਤਾ ਰਾਜੀਵ ਕੁਮਾਰ ਨੂੰ ਬਚਾਉਣ ਦੀ ਫੋਕੀ ਕੋਸ਼ਿਸ਼ ਕਰ ਰਹੀ ਹੈ ਕਿਉਂਕਿ ਉਹ (ਮਮਤਾ) ਬਹੁਤ ਜਾਣੂ ਹਨ ਕਿ ਉਨ੍ਹਾਂ ਦੀ ਗ੍ਰਿਫਤਾਰੀ ਤੋਂ ਬਾਅਦ ਉਨ੍ਹਾਂ ਦੀ (ਮਮਤਾ ਦਾ) ਅੱਧਾ ਮੰਤਰੀ ਮੰਡਲ ਜੇਲ੍ਹ ਜਾਵੇਗੀ। ਪਰ ਰਾਜੀਵ ਕੁਮਾਰ ਅਤੇ ਪਾਰਟੀ ਨੇਤਾਵਾਂ ਨੂੰ ਘੁਟਾਲੇ ਤੋਂ ਬਚਾਉਣ ਲਈ ਉਨ੍ਹਾਂ ਦੇ ਯਤਨਾਂ ਦਾ ਕੋਈ ਨਤੀਜਾ ਨਹੀਂ ਨਿਕਲੇਗਾ।
ਆਖਰੀ ਵਾਰ 25 ਮਈ 2018 ਨੂੰ ਮੋਦੀ ਅਤੇ ਮਮਤਾ ਦੀ ਮੁਲਾਕਾਤ ਸ਼ਾਂਤੀਨੀਕੇਤਨ ਵਿੱਚ ਵਿਸ਼ਵ ਭਾਰਤੀ ਯੂਨੀਵਰਸਿਟੀ ਦੇ ਕਨਵੋਕੇਸ਼ਨ ਵਿੱਚ ਹੋਈ ਸੀ।
ਰਾਏ ਨੇ ਕਿਹਾ, "ਇਹ ਭਾਜਪਾ ਦੀ ਜਿੱਤ ਹੈ ਕਿ ਮਮਤਾ ਬੈਨਰਜੀ ਹੁਣ ਪ੍ਰਧਾਨ ਮੰਤਰੀ ਨਾਲ ਮੁਲਾਕਾਤ ਦੀ ਮੰਗ ਕਰ ਰਹੀ ਹਨ।" ਉਨ੍ਹਾਂ ਨੇ ਪਹਿਲਾਂ ਕਿਹਾ ਸੀ ਕਿ ਉਹ ਮੋਦੀ ਜੀ ਨੂੰ ਪ੍ਰਧਾਨ ਮੰਤਰੀ ਵਜੋਂ ਸਵੀਕਾਰ ਨਹੀਂ ਕਰੇਗੀ ਪਰ ਹੁਣ ਉਨ੍ਹਾਂ ਨੇ ਵੀ ਮੋਦੀ ਜੀ ਨੂੰ ਆਪਣਾ ਪ੍ਰਧਾਨ ਮੰਤਰੀ ਮੰਨ ਲਿਆ ਹੈ।
ਤ੍ਰਿਣਮੂਲ ਕਾਂਗਰਸ ਨੇ ਇਨ੍ਹਾਂ ਦਾਅਵਿਆਂ ਨੂੰ ਬੇਬੁਨਿਆਦ ਕਰਾਰ ਦਿੱਤਾ ਤੇ ਪਾਰਟੀ ਨੇ ਕਿਹਾ ਕਿ ਸੂਬੇ ਦੇ ਵਿਕਾਸ ਦੇ ਮੁੱਦਿਆਂ ‘ਤੇ ਵਿਚਾਰ ਵਟਾਂਦਰੇ ਲਈ ਪ੍ਰਧਾਨ ਮੰਤਰੀ ਨੂੰ ਮਿਲਣ ਦਾ ਮਮਤਾ ਨੂੰ ਅਧਿਕਾਰ ਹੈ। ਤ੍ਰਿਣਮੂਲ ਕਾਂਗਰਸ ਦੇ ਇਕ ਸੀਨੀਅਰ ਨੇਤਾ ਨੇ ਕਿਹਾ, "ਸੰਘੀ ਢਾਂਚੇ ਚ ਕਿਸੇ ਸੂਬੇ ਦੇ ਮੁੱਖ ਮੰਤਰੀ ਨੂੰ ਪ੍ਰਧਾਨ ਮੰਤਰੀ ਨੂੰ ਮਿਲਣ ਦਾ ਅਧਿਕਾਰ ਹੁੰਦਾ ਹੈ।" ਪ੍ਰਸਤਾਵਿਤ ਬੈਠਕ ਦਾ ਉਦੇਸ਼ ਸੂਬੇ ਨਾਲ ਸਬੰਧਤ ਵਿਕਾਸ ਦੇ ਮੁੱਦੇ 'ਤੇ ਵਿਚਾਰ ਵਟਾਂਦਰੇ ਲਈ ਹੈ।
ਮਹੱਤਵਪੂਰਣ ਗੱਲ ਇਹ ਹੈ ਕਿ ਸ਼ਾਰਧਾ ਪੋਂਜੀ ਘੁਟਾਲੇ ਮਾਮਲੇ ਵਿੱਚ ਤ੍ਰਿਣਮੂਲ ਕਾਂਗਰਸ ਦੇ ਬਹੁਤ ਸਾਰੇ ਨੇਤਾ ਅਤੇ ਰਾਜੀਵ ਕੁਮਾਰ ਸੀਬੀਆਈ ਦੇ ਘੇਰੇ ਵਿੱਚ ਹਨ। ਰਾਜੀਵ ਕੁਮਾਰ ਇਸ ਸਮੇਂ ਸਟੇਟ ਸੀਆਈਡੀ ਦੇ ਵਧੀਕ ਡਾਇਰੈਕਟਰ ਜਨਰਲ ਹਨ।
.