ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

2019 ਲੋਕਸਭਾ ਚੋਣਾਂ 'ਚ ਮਾਇਆਵਤੀ ਨਾਲ ਗੱਠਜੋੜ ਹੋ ਜਾਵੇਗਾ- ਰਾਹੁਲ ਗਾਂਧੀ

 ਰਾਹੁਲ ਗਾਂਧੀ

ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਨੇ ਸ਼ੁੱਕਰਵਾਰ ਨੂੰ ਕਿਹਾ ਕਿ ਬਸਪਾ ਮੁਖੀ ਮਾਇਆਵਤੀ ਦੇ ਮੱਧ ਪ੍ਰਦੇਸ਼ ਦੀਆਂ ਆਗਾਮੀ ਵਿਧਾਨ ਸਭਾ ਚੋਣਾਂ ਵਿੱਚ ਕਾਂਗਰਸ ਪਾਰਟੀ ਨਾਲ ਗੱਠਜੋੜ ਨਾ ਕਰਨ ਦੇ ਫੈਸਲੇ ਨਾਲ ਕਾਂਗਰਸ ਦੀਆਂ ਸੰਭਾਵਨਾਵਾਂ 'ਤੇ ਕੋਈ ਅਸਰ ਨਹੀਂ ਪਵੇਗਾ।

 

ਉਨ੍ਹਾਂ ਨੇ ਇਹ ਵੀ ਕਿਹਾ ਕਿ ਬਸਪਾ 2019 ਦੀਆਂ ਲੋਕ ਸਭਾ ਚੋਣਾਂ ਵਿੱਚ ਨਾਲ ਆ ਸਕਦੀ ਹੈ। ਮਾਇਆਵਤੀ ਨੇ ਕੁਝ ਦਿਨ ਪਹਿਲਾਂ ਕਿਹਾ ਸੀ ਕਿ ਉਹ ਮੱਧ ਪ੍ਰਦੇਸ਼ ਤੇ ਰਾਜਸਥਾਨ ਵਿਧਾਨ ਸਭਾ ਚੋਣਾਂ ਵਿਚ ਕਾਂਗਰਸ ਨਾਲ  ਗੱਠਜੋੜ ਨਹੀਂ ਕਰੇਗੀ। ਭਾਜਪਾ ਦੇ ਵਿਰੁੱਧ ਵਿਰੋਧੀ ਧਿਰ ਦੇ ਮਹਾਗੱਠਜੋੜ ਦੇ ਯਤਨਾਂ ਦੇ ਲਈ ਇਸ ਫੈਸਲੇ ਨੂੰ ਵੱਡਾ ਝਟਕਾ ਮੰਨਿਆ ਜਾ ਰਿਹਾ ਹੈ।

 

ਹਿੰਦੁਸਤਾਨ ਟਾਈਮਸ ਲੀਡਰਸ਼ਿਪ ਸੰਮੇਲਨ ਵਿਚ ਗਾਂਧੀ ਨੇ ਕਿਹਾ, "ਮੈਨੂੰ ਨਹੀਂ ਲਗਦਾ ਕਿ ਮੱਧ ਪ੍ਰਦੇਸ਼ ਵਿੱਚ ਬਸਪਾ ਨਾਲ ਗੱਠਜੋੜ ਨਾ ਹੋਣ 'ਤੇ ਕੋਈ ਮਾੜਾ ਪ੍ਰਭਾਵ ਪੈ ਰਿਹਾ ਹੈ।  ਗਾਂਧੀ ਨੇ ਕਿਹਾ ਕਿ ਜੇ ਇਹ ਗੱਠਜੋੜ ਹੋ ਜਾਂਦਾ ਤਾਂ ਵਧੀਆ ਹੁੰਦਾ। ਉਨ੍ਹਾਂ ਨੇ ਉਮੀਦ ਜ਼ਾਹਰ ਕੀਤੀ ਕਿ ਕਾਂਗਰਸ ਮੱਧ ਪ੍ਰਦੇਸ਼, ਛੱਤੀਸਗੜ੍ਹ, ਰਾਜਸਥਾਨ ਤੇ ਤੇਲੰਗਾਨਾ ਦੀਆਂ ਆਗਾਮੀ ਵਿਧਾਨ ਸਭਾ ਚੋਣਾਂ ਵਿੱਚ ਜਿੱਤ ਪ੍ਰਾਪਤ ਕਰੇਗੀ।

 

ਗਾਂਧੀ ਨੇ ਇਹ ਵੀ ਕਿਹਾ, "ਮੈਂ ਵਿਸ਼ਵਾਸ ਕਰਦਾ ਹਾਂ ਕਿ ਵਿਰੋਧੀ ਪਾਰਟੀਆਂ ਕੌਮੀ ਚੋਣਾਂ ਵਿੱਚ ਇਕੱਜੁੱਟ ਹੋਣਗੀਆਂ ਤੇ ਖਾਸ ਤੌਰ ਤੇ 'ਉੱਤਰ ਪ੍ਰਦੇਸ਼ ਵਰਗੇ ਰਾਜ ਵਿੱਚ। ਮਾਇਆਵਤੀ ਨੇ ਕਿਹਾ ਸੀ ਕਿ ਰਾਹੁਲ ਗਾਂਧੀ ਤੇ ਯੂ.ਪੀ.ਏ ਮੁਖੀ ਸੋਨੀਆ ਗਾਂਧੀ  ਗੱਠਜੋੜ ਦੇ ਹੱਕ ਵਿੱਚ ਹਨ, ਪਰ ਕਾਂਗਰਸ ਦੇ ਕੁਝ ਸੀਨੀਅਰ ਨੇਤਾਵਾਂ ਨੇ ਗੱਠਜੋੜ ਦੀਆਂ ਸੰਭਾਵਨਾ ਨੂੰ ਅਸਫਲ ਬਣਾ ਦਿੱਤਾ।

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title: Mayawati Will come together for 2019 polls Rahul Gandhi on tie up with baspa